ਹੈਰੋਇਨ ਸਮੇਤ ਪੁਲਿਸ ਨੇ ਇਕ ਨੌਜਵਾਨ ਕੀਤਾ ਕਾਬੂ
ਹੈਰੋਇਨ ਸਮੇਤ ਪੁਲਿਸ ਨੇ ਇਕ ਨੌਜਵਾਨ ਕੀਤਾ ਕਾਬੂ
Publish Date: Fri, 10 Apr 2026 07:35 PM (IST)
Updated Date: Sat, 11 Apr 2026 04:12 AM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਹੈਰੋਇਨ ਬਰਾਮਦ ਕਰਕੇ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਏਐੱਸਆਈ ਪ੍ਰਦੁਮਣ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਰੇਲਵੇ ਲਾਈਨ ਦੇ ਨਾਲ ਰੋਹੀ ਵਾਲੇ ਪੁਲ ਕੋਲ ਪੁੱਜੇ ਤਾਂ ਇਕ ਸ਼ੱਕੀ ਨੌਜਵਾਨ ਨੂੰ ਕਾਬੂ ਕੀਤਾ। ਜਿਸਦੀ ਤਲਾਸ਼ੀ ਦੌਰਾਨ ਚਾਰ ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਫੜੇ ਗਏ ਨੌਜਵਾਨ ਦੀ ਪਛਾਣ ਹਰਜਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਤਰਨਤਾਰਨ ਵਜੋਂ ਹੋਈ ਹੈ। ਜਿਸਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਜਾਂਚ ਕੀਤੀ ਜਾ ਰਹੀ ਹੈ।