10ਵੀਂ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਰਿਹਾ ਸ਼ਾਨਦਾਰ
ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਤਰਨਤਾਰਨ ਦਾ ਦਸਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਰਿਹਾ ਸ਼ਾਨਦਾਰ
Publish Date: Thu, 16 Apr 2026 05:05 PM (IST)
Updated Date: Fri, 17 Apr 2026 04:07 AM (IST)

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਤਰਨਤਾਰਨ ਦਾ 10ਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 100 ਫ਼ੀਸਦੀ ਰਿਹਾ। ਦਸਵੀਂ ਜਮਾਤ ਦੀ ਨਵਰੀਨ ਕੌਰ ਪੁੱਤਰੀ ਗੁਰਮਿੰਦਰ ਸਿੰਘ ਨੇ 98.4 ਫ਼ੀਸਦੀ ਅੰਕ ਲੈ ਕੇ ਜ਼ਿਲ੍ਹੇ ਵਿੱਚੋਂ ਦੂਜਾ ਸਥਾਨ ਅਤੇ ਸਕੂਲ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ, ਤਰੁਨਪ੍ਰੀਤ ਸਿੰਘ ਪੁੱਤਰ ਸਰਬਜੀਤ ਸਿੰਘ ਨੇ 96.4 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ ਤੇ ਅਨਾਮਿਕਾ ਸੱਭਰਵਾਲ ਪੁੱਤਰੀ ਮਨਦੀਪ ਸੱਭਰਵਾਲ ਨੇ 96 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ। ਕਮਲਪ੍ਰੀਤ ਕੌਰ ਨੇ 95 ਫ਼ੀਸਦੀ, ਕਰਨ ਕੁਮਾਰ 94.8 ਫੀਸਦੀ, ਅਨਹਦਪ੍ਰੀਤ ਕੌਰ 94.8 ਫੀਸਦੀ, ਸੁਖਮਨ ਕੌਰ 93.8 ਫੀਸਦੀ, ਅਮਰੀਨ ਕੌਰ 92.8 ਫੀਸਦੀ, ਅਰਮਾਨਦੀਪ ਸਿੰਘ 92.6 ਫੀਸਦੀ, ਜਸਕਰਨ ਸਿੰਘ 92.2 ਫੀਸਦੀ, ਪਾਹੁਲਪ੍ਰੀਤ ਕੌਰ ਅਤੇ ਕੋਮਲਪ੍ਰੀਤ ਕੌਰ 91.6 ਫੀਸਦੀ, ਜੈਸਮੀਨ ਕੌਰ 91.4 ਫੀਸਦੀ, ਗੁਰਬਖਸ਼ ਸਿੰਘ, ਗੁਰਸਾਜਨ ਸਿੰਘ ਅਤੇ ਜਸਪ੍ਰੀਤ ਕੌਰ 91.2 ਫੀਸਦੀ, ਹਰਦਿਲਅਜੀਜ ਸਿੰਘ, ਜਸਮੀਤ ਕੌਰ 91.2 ਫੀਸਦੀ, ਗੋਰਵਜੀਤ ਸਿੰਘ, ਜਸਮੀਤ ਕੌਰ, ਗੁਰਅਸੀਸ ਕੌਰ ਅਤੇ ਗੁਰਲੀਨ ਕੌਰ ਨੇ 90 ਫੀਸਦੀ ਅੰਕ ਪ੍ਰਾਪਤ ਕਰ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਪੰਜਾਬੀ ਵਿਸ਼ੇ ’ਚ 7 ਬੱਚਿਆਂ ਨੇ 100 ਫੀਸਦੀ, ਆਈਟੀ ਵਿਸ਼ੇ ’ਚ 5 ਬੱਚਿਆਂ ਨੇ 100 ਅੰਕ ਪ੍ਰਾਪਤ ਕਰ ਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਚੀਫ਼ ਖ਼ਾਲਸਾ ਦੀਵਾਨ ਦੇ ਐਡੀਸ਼ਨਲ ਆਨਰੇਰੀ ਸਕੱਤਰ, ਲੋਕਲ ਕਮੇਟੀ ਦੇ ਪ੍ਰਧਾਨ ਅਤੇ ਸਕੂਲ ਦੇ ਮੈਂਬਰ ਇੰਚਾਰਜ ਹਰਜੀਤ ਸਿੰਘ, ਚੀਫ਼ ਖ਼ਾਲਸਾ ਦੀਵਾਨ ਲੋਕਲ ਕਮੇਟੀ ਦੇ ਮੀਤ ਪ੍ਰਧਾਨ ਅਤੇ ਸਕੂਲ ਦੇ ਮੈਂਬਰ ਇੰਚਾਰਜ ਗੁਰਿੰਦਰ ਸਿੰਘ, ਨਵਜੋਤ ਸਿੰਘ, ਰਣਦੀਪ ਸਿੰਘ ਨੇ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ, ਉਨ੍ਹਾਂ ਦੇ ਮਾਤਾ ਪਿਤਾ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਵੀ ਹੋਰ ਮਿਹਨਤ ਕਰਨ ਲਈ ਪ੍ਰੇਰਿਆ। ਉੱਚੀਆਂ ਉਚਾਈਆਂ ਤਕ ਪਹੁੰਚਣ ਲਈ ਸਕੂਲ ਦੇ ਪ੍ਰਿੰਸੀਪਲ ਸਤਵੰਤ ਸਿੰਘ ਬੈਂਸ ਨੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਸਾਲ ਭਰ ਦੀ ਮਿਹਨਤ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮਿਹਨਤ ਕਰਕੇ ਹੀ ਚੰਗੇ ਨਤੀਜੇ ਆਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਬੱਚੇ ਜ਼ਿੰਦਗੀ ਵਿਚ ਕੁਝ ਚੰਗਾ ਕਰਨ ਦਾ ਇਰਾਦਾ ਰੱਖਦੇ ਹਨ ਤਾਂ ਉਹ ਜ਼ਰੂਰ ਕਾਮਯਾਬ ਹੋ ਸਕਦੇ ਹਨ।