10ਵੀਂ ਜਮਾਤ ਵਿੱਚੋਂ ਮੱਲਾਂ ਮਾਰਨ ਵਾਲੇ ਵਿਦਿਆਰਥੀ ਸਨਮਾਨਿਤ
ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਝਬਾਲ ਚ ਦਸਵੀਂ ਜਮਾਤ ਵਿੱਚੋਂ ਮੱਲਾਂ ਮਾਰਨ ਵਾਲੇ ਵਿਦਿਆਰਥੀ ਸਨਮਾਨਿਤ
Publish Date: Thu, 16 Apr 2026 05:07 PM (IST)
Updated Date: Fri, 17 Apr 2026 04:07 AM (IST)

ਤੇਜਿੰਦਰ ਸਿੰਘ ਬੱਬੂ, •ਪੰਜਾਬੀ ਜਾਗਰਣ, ਝਬਾਲ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਝਬਾਲ ਦੇ ਦਸਵੀਂ ਜਮਾਤ ਦੇ ਸੀਬੀਐੱਸਈ ਬੋਰਡ ਦਾ ਨਤੀਜਾ ਇਸ ਵਾਰ ਵੀ 100 ਫੀਸਦੀ ਰਿਹਾ। ਇਸ ਸਾਲ ਦਸਵੀਂ ਦੇ 149 ਵਿਦਿਆਰਥੀ ਪ੍ਰੀਖਿਆ ਵਿਚ ਬੈਠੇ ਸਨ, ਜਿਨ੍ਹਾਂ ਵਿੱਚੋਂ ਸਾਰੇ ਹੀ ਵਿਦਿਆਰਥੀ ਚੰਗੇ ਨੰਬਰ ਲੈ ਕੇ ਪਾਸ ਹੋਏ। ਸਕੂਲ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਮਨਸੀਰਤ ਕੌਰ ਨੇ 98.4 ਫੀਸਦੀ ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ’ਚੋਂ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਮਨਕੀਰਤ ਸਿੰਘ ਨੇ 97.8 ਫੀਸਦੀ, ਅਹਿਮਪ੍ਰੀਤ ਸਿੰਘ 95.80 ਫੀਸਦੀ, ਕੋਮਲਪ੍ਰੀਤ ਕੌਰ 95.4 ਫੀਸਦੀ, ਹਰਮਨਜੀਤ ਕੌਰ 94.4 ਫੀਸਦੀ, ਐਸ਼ਵੀਨ ਕੌਰ 93.8 ਫੀਸਦੀ, ਤਰਨਦੀਪ ਸਿੰਘ 93.6 ਫੀਸਦੀ, ਗੁਰਲੀਨ ਕੌਰ 92.8 ਫੀਸਦੀ, ਵਿਸ਼ਾਲਪ੍ਰੀਤ ਸਿੰਘ 92.2 ਫੀਸਦੀ, ਮਨਰਾਜ ਸਿੰਘ 91.2 ਫੀਸਦੀ, ਨਵਰੀਨ ਕੌਰ 90.8 ਫੀਸਦੀ, ਸੁਖਨੂਰ ਸਿੰਘ 90.6 ਫੀਸਦੀ ਅੰਕ ਹਾਸਲ ਕਰਕੇ ਆਪਣੇ ਸਕੂਲ, ਅਧਿਆਪਕਾਂ ਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ। ਸਕੂਲ ਦੇ ਇਸ ਸ਼ਾਨਦਾਰ ਨਤੀਜੇ ’ਤੇ ਸਕੂਲ ਦੇ ਮੈਂਬਰ ਇੰਚਾਰਜ ਮਨਜੀਤ ਸਿੰਘ ਢਿੱਲੋਂ, ਆਦਰਸ਼ਪਿੰਦਰ ਸਿੰਘ ਮਾਨ, ਅਜੀਤਪਾਲ ਸਿੰਘ ਅਨੇਜਾ ਤੇ ਸਕੂਲ ਦੇ ਪ੍ਰਿੰਸੀਪਲ ਅਨੂਰੀਤ ਬਾਵਾ ਨੇ ਪਾਸ ਹੋਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਜਿਥੇ ਚੰਗੇ ਭਵਿੱਖ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਜ਼ਿੰਦਗੀ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਆ, ਉਥੇ ਹੀ ਉਨ੍ਹਾਂ ਨੇ ਅਧਿਆਪਕਾਂ ਨੂੰ ਵਧੀਆ ਕਾਰਗੁਜ਼ਾਰੀ ਵਿਖਾਉਣ ’ਤੇ ਵਧਾਈ ਦਿੱਤੀ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।