ਕੈਬਰਿਜ ਇੰਟਰਨੈਸ਼ਨਲ ਦੇ ਸਾਲਾਨਾ ਨਤੀਜੇ ਸ਼ਾਨਦਾਰ
ਕੈਬਰਿਜ ਇੰਟਰਨੈਸ਼ਨਲ ਸਕੂਲ ਪੱਟੀ ਦੇ ਦਸਵੀਂ ਕਲਾਸ ਦੇ ਸਲਾਨਾ ਨਤੀਜੇ ਸ਼ਾਨਦਾਰ
Publish Date: Thu, 16 Apr 2026 05:18 PM (IST)
Updated Date: Fri, 17 Apr 2026 04:07 AM (IST)

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਪੱਟੀ ਕੈਬਰਿਜ ਇੰਟਰਨੈਸ਼ਨਲ ਸਕੂਲ ਪੱਟੀ ਦੇ ਦਸਵੀਂ ਕਲਾਸ ਦੇ ਸਲਾਨਾ ਨਤੀਜੇ ਸ਼ਾਨਦਾਰ ਰਹੇ ਹਨ। ਸਕੂਲ ਦਾ ਨਤੀਜਾ ਇਸ ਸਾਲ ਵੀ ਸੌ ਫੀਸਦੀ ਰਿਹਾ, ਜਿਸ ਨਾਲ ਸਕੂਲ ਨੇ ਆਪਣੀ ਉੱਚ ਸਿੱਖਿਆ ਦੀ ਪਰੰਪਰਾ ਨੂੰ ਬਰਕਰਾਰ ਰੱਖਿਆ ਹੈ।ਸਕੂਲ ਦੇ ਪ੍ਰਿੰਸੀਪਲ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫ਼ਲਤਾ ਸਾਰਿਆਂ ਦੀ ਸਾਂਝੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਲਗਨ ਤੇ ਮਿਹਨਤ ਨਾਲ ਪੜ੍ਹਾਈ ਕਰਕੇ ਇਹ ਉਪਲਬਧੀ ਹਾਸਲ ਕੀਤੀ ਹੈ। ਸਕੂਲ ਦੇ ਹੋਣਹਾਰ ਵਿਦਿਆਰਥੀ ਜਸਵਿੰਦਰ ਸਿੰਘ ਨੇ 96.6 ਫੀਸਦੀ ਨੰਬਰ ਲੈ ਕੇ ਪਹਿਲਾਂ ਸਥਾਨ ਪ੍ਰਾਪਤ ਕੀਤਾ। ਵਿਦਿਆਰਥੀ ਅਜੇ ਪ੍ਰਤਾਪ ਸਿੰਘ ਨੇ 92.4 ਫੀਸਦੀ ਨੰਬਰ ਲੈ ਕੇ ਦੂਸਰਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥਣ ਲਵਨੀਤ ਕੌਰ ਨੇ 91.6 ਫੀਸਦੀ ਨੰਬਰ ਲੈ ਕੇ ਤੀਸਰਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਟਾਪਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ ਤੇ ਹੋਰ ਵਿਦਿਆਰਥੀਆਂ ਨੂੰ ਵੀ ਭਵਿੱਖ ਵਿਚ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ ਗਿਆ। ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਮਲਕੀਅਤ ਸਿੰਘ, ਡਾਇਰੈਕਟਰ ਮਨਮੀਤ ਸਿੰਘ, ਡਾਇਰੈਕਟਰ ਬਬਨਦੀਪ ਸਿੰਘ, ਸਕੂਲ ਪ੍ਰਿੰਸੀਪਲ ਪਰਵੀਨ ਸ਼ਰਮਾ ਨੇ ਦੱਸਿਆ ਕਿ ਅੱਗੇ ਵੀ ਇਸੇ ਤਰ੍ਹਾਂ ਵਿਦਿਆਰਥੀਆਂ ਨੂੰ ਉੱਚ ਦਰਜੇ ਦੀ ਸਿੱਖਿਆ ਅਤੇ ਮਾਰਗਦਰਸ਼ਨ ਦਿੱਤਾ ਜਾਂਦਾ ਰਹੇਗਾ, ਤਾਂ ਜੋ ਉਹ ਭਵਿੱਖ ਵਿਚ ਵੱਡੀਆਂ ਸਫ਼ਲਤਾਵਾਂ ਹਾਸਲ ਕਰ ਸਕਣ। ਕੈਪਸ਼ਨ - ਜਸਵਿੰਦਰ ਸਿੰਘ, ਅਜੈਪ੍ਰਤਾਪ ਸਿੰਘ, ਲਵਨੀਤ ਕੌਰ।