ਧੂੰਦਾ ਦੀ ਪੰਚਾਇਤ ਕਾਂਗਰਸ ਛੱਡ ਕੇ ‘ਆਪ’ ਵਿਚ ਸ਼ਾਮਲ
ਪਿੰਡ ਧੂੰਦਾ ਦੀ ਪੰਚਾਇਤ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ
Publish Date: Thu, 16 Apr 2026 05:28 PM (IST)
Updated Date: Fri, 17 Apr 2026 04:09 AM (IST)

ਗੁਰਬਰਿੰਦਰ ਸਿੰਘ, •ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਅੱਜ ਪਿੰਡ ਧੂੰਦਾ ਦੀ ਸਮੁੱਚੀ ਪੰਚਾਇਤ ਨੂੰ ਇਕ ਵੱਡੇ ਇਕੱਠ ਨਾਲ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਕੀਤਾ ਗਿਆ। ਇਸ ਮੌਕੇ ਸਰਪੰਚ ਜਸਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਜੋ ਪੰਜਾਬ ’ਚ ਕੰਮ ਹੋ ਰਹੇ ਹਨ। ਉਨ੍ਹਾਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਾਂ। ਸਰਪੰਚ ਜਸਵੰਤ ਸਿੰਘ ਨੇ ਕਿਹਾ ਕਿ ਭਾਵੇਂ ਅਸੀਂ ਕਾਂਗਰਸ ਪਾਰਟੀ ਵਿਚ ਸੀ ਪਰ ਫਿਰ ਵੀ ਸਾਡੇ ਪਿੰਡ ਦੇ ਜੋ ਵਿਕਾਸ ਦੇ ਕੰਮ ਉਹ ਲਗਾਤਾਰ ਚਲਦੇ ਰਹੇ ਸਨ। ਸਾਡੇ ਪਿੰਡ ਵਿਚ ਸੀਵਰੇਜ਼, ਪਸ਼ੂਆਂ ਦਾ ਹਸਪਤਾਲ, ਪੰਚਾਇਤ ਘਰ ਅਤੇ ਕੁਝ ਹੋਰ ਵਿਕਾਸ ਦੇ ਕੰਮ ਜੋਰਾਂ ਨਾਲ ਚੱਲ ਰਹੇ ਹਨ। ਇਸ ਮੌਕੇ ਮਨਜਿੰਦਰ ਸਿੰਘ ਲਾਲਪੁਰਾ ਨੇ ਨਵੀਂ ਸ਼ਮੂਲੀਅਤ ਕਰਨ ਵਾਲੀ ਪੰਚਾਇਤ ਦਾ ਦਿਲੋਂ ਸਵਾਗਤ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਪਾਰਟੀ ਹੈ, ਜੋ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡ ਧੁੰਦਾ ਦੀ ਪੰਚਾਇਤ ਦੇ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਹਲਕੇ ਅਤੇ ਪਿੰਡ ਵਿਚ ਪਾਰਟੀ ਹੋਰ ਮਜ਼ਬੂਤੀ ਹੋਵੇਗੀ ਅਤੇ ਪਿੰਡ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਮਿਲੇਗੀ। ਉਨ੍ਹਾਂ ਇਹ ਵੀ ਵਿਸ਼ਵਾਸ ਦਿਵਾਇਆ ਕਿ ਪਿੰਡ ਦੇ ਵਿਕਾਸ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ। ਸ਼ਾਮਿਲ ਹੋਣ ਵਾਲਿਆਂ ਵਿਚ ਸੂਬੇਦਾਰ ਸਤਨਾਮ ਸਿੰਘ, ਸੂਬੇਦਾਰ ਸੰਤੋਖ ਸਿੰਘ, ਕੁਲਵੰਤ ਸਿੰਘ, ਗੁਰਪਾਲ ਸਿੰਘ, ਜਗਦੀਸ਼ ਸਿੰਘ, ਜੋਰਾਵਰ ਸਿੰਘ, ਚਰਨਦਾਸ ਸਿੰਘ, ਨੰਬਰਦਾਰ ਵਜੀਤ ਸਿੰਘ, ਜਸਵੰਤ ਸਿੰਘ ਆਦਿ ਸਨ। ਇਸ ਮੌਕੇ ਬਲਾਕ ਅਤੇ ਪਿੰਡ ਪੱਧਰ ਦੇ ਕਈ ਆਗੂ ਅਤੇ ਵਰਕਰ ਵੀ ਹਾਜ਼ਰ ਸਨ, ਜਿਨ੍ਹਾਂ ’ਚ ਬਲਾਕ ਸੰਮਤੀ ਮੈਂਬਰ ਰਣਜੀਤ ਸਿੰਘ ਧੂੰਦਾ, ਬਲਾਕ ਪ੍ਰਧਾਨ ਸਤਨਾਮ ਸਿੰਘ ਧੰਜੂ ਫਤਿਆਬਾਦ, ਨਿਸ਼ਾਨ ਸਿੰਘ ਖਵਾਸਪੁਰ, ਹਰਪ੍ਰੀਤ ਸਿੰਘ ਧੁੰਨਾ, ਚੇਅਰਮੈਨ ਹਰਜੀਤ ਸਿੰਘ ਸੰਧੂ, ਚੇਅਰਮੈਨ ਅਮਿੰਦਰ ਸਿੰਘ ਐਮੀ, ਗੁਰਦਿਆਲ ਸਿੰਘ ਭੈਲ, ਦਵਿੰਦਰ ਸਿੰਘ ਗੋਰਖਾ, ਪਰਮਵੀਰ ਸਿੰਘ ਹੈਪੀ, ਰਜਿੰਦਰ ਸਿੰਘ ਪੰਨੂ ਹਲਕਾ ਸੰਗਠਨ ਇੰਚਾਰਜ, ਬਲਕਾਰ ਸਿੰਘ ਆਦਿ ਹਾਜ਼ਰ ਸਨ।