ਅਨੂਰੀਤ 500 ’ਚੋਂ 498 ਅੰਕ ਪ੍ਰਾਪਤ ਕਰ ਕੇ ਜ਼ਿਲੇ ’ਚੋਂ ਰਹੀ ਪਹਿਲੇ ਸਥਾਨ ’ਤੇ
ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਦਾ ਦਸਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ
Publish Date: Thu, 16 Apr 2026 05:42 PM (IST)
Updated Date: Fri, 17 Apr 2026 04:10 AM (IST)

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ, ਖਡੂਰ ਸਾਹਿਬ ਦੇ 10ਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ। ਸਕੂਲ ਦੀ ਵਿਦਿਆਰਥਣ ਅਨੂਰੀਤ ਕੌਰ ਨੇ 500 ਵਿੱਚੋਂ 498 ਅੰਕ ‘99.6 ਫੀਸਦੀ’ ਪ੍ਰਾਪਤ ਕਰਕੇ ਤਰਨਤਾਰਨ ਜ਼ਿਲੇ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। ਸਕੂਲ ਦੀ ਵਿਦਿਆਰਥਣ ਖੁਸ਼ਮੀਤ ਕੌਰ ਅਤੇ ਵਿਦਿਆਰਥੀ ਵੰਸ਼ਬੀਰ ਸਿੰਘ ਨੇ 96.6 ਫੀਸਦੀ ਅੰਕ ਲੈ ਕੇ ਸਕੂਲ ’ਚੋ ਦੂਜਾ ਸਥਾਨ ਅਤੇ ਪ੍ਰਭਦੀਪ ਕੌਰ ਨੇ 95.6 ਫੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਨੇ ਦੱਸਿਆ ਕਿ ਸੈਸ਼ਨ 2025-26 ਦੀ ਸੀਬੀਐੱਸਈ ਬੋਰਡ ਦੀ ਪ੍ਰੀਖਿਆ ਵਿਚ ਸਕੂਲ ਦੇ 97 ਵਿਦਿਆਰਥੀਆਂ ਵੱਲੋਂ ਇਮਤਿਹਾਨ ਦਿੱਤਾ ਗਿਆ ਸੀ, ਜਿਨ੍ਹਾਂ ਵਿੱਚੋਂ 6 ਵਿਦਿਆਰਥੀਆਂ ਵੱਲੋਂ 95 ਫੀਸਦੀ ਤੋਂ ਉਪਰ, 12 ਵਿਦਿਆਰਥੀਆਂ ਵੱਲੋਂ 90 ਫੀਸਦੀ ਤੋਂ ਉਪਰ ਅਤੇ 27 ਵਿਦਿਆਰਥੀਆਂ ਵੱਲੋਂ 80 ਫੀਸਦੀ ਤੋਂ ਉਪਰ ਅੰਕ ਪ੍ਰਾਪਤ ਕੀਤੇ ਗਏ। ਉਨ੍ਹਾਂ ਨੇ ਕਿਹਾ ਕਿ ਸਕੂਲ ਦੇ ਅਧਿਆਪਕ ਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਸਦਕਾ ਅਤੇ ‘ਵਾਹਿਗੁਰੂ’ ਜੀ ਦੀ ਬਖਸ਼ਿਸ਼ ਨਾਲ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਸੀਬੀਐੱਸਈ ਬੋਰਡ ਵੱਲੋਂ ਲਈ ਗਈ ਪ੍ਰੀਖਿਆ ਦਾ ਨਤੀਜਾ ਵਧੀਆ ਆਉਣ ’ਤੇ ਉਨ੍ਹਾਂ ਵੱਲੋਂ ਸਕੂਲ ਦੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਬਾਬਾ ਸੇਵਾ ਸਿੰਘ ਵੱਲੋਂ ਅੱਵਲ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਗਈ ਅਤੇ ਭਵਿੱਖ ਵਿਚ ਇਸੇ ਤਰ੍ਹਾਂ ਮਿਹਨਤ ਕਰਕੇ ਉੱਚ ਮੁਕਾਮ ਪ੍ਰਾਪਤ ਕਰਨ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਸਕੂਲ ਦੇ ਹੈੱਡ ਮਿਸਟ੍ਰੈੱਸ ਨਵਪ੍ਰੀਤ ਕੌਰ ਅਤੇ ਦਸਵੀਂ ਦੇ ਵਿਸ਼ਾ ਅਧਿਆਪਕ ਹਾਜ਼ਰ ਸੀ।