ਸਹਿਜਪ੍ਰੀਤ ਨੇ 96.4 ਫੀਸਦੀ ਅੰਕ ਲੈ ਕੇ ਕੀਤਾ ਨਾਂ ਰੌਸ਼ਨ
ਐੱਮਐੱਸਐੱਮ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾ ਸੀਬੀਐੱਸਈ ਨਤੀਜਾ ਸ਼ਾਨਦਾਰ
Publish Date: Thu, 16 Apr 2026 07:02 PM (IST)
Updated Date: Fri, 17 Apr 2026 04:16 AM (IST)

ਐੱਮਐੱਸਐੱਮ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾ ਸੀਬੀਐੱਸਈ ਨਤੀਜਾ ਸ਼ਾਨਦਾਰ ਰਾਕੇਸ਼ ਨਈਅਰ, •ਪੰਜਾਬੀ ਜਾਗਰਣ, ਚੋਹਲਾ ਸਾਹਿਬ ਐੱਮਐੱਸਐੱਮ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਚੋਹਲਾ ਸਾਹਿਬ ਦਾ ਸੀਬੀਐੱਸਈ ਬੋਰਡ ਵੱਲੋਂ ਲਈ ਗਈ ਦਸਵੀਂ ਕਲਾਸ ਦੀ ਪ੍ਰੀਖਿਆ ਦਾ ਨਤੀਜਾ ਸੌ ਫੀਸਦੀ ਰਿਹਾ। ਸਾਰੇ ਵਿਦਿਆਰਥੀ ਹੀ ਚੰਗੇ ਨੰਬਰ ਲੈ ਕੇ ਪਾਸ ਹੋਏ ਹਨ। ਸਕੂਲ ਦੇ ਚੇਅਰਮੈਨ ਡਾਕਟਰ ਉਪਕਾਰ ਸਿੰਘ ਸੰਧੂ ਨੇ ਦੱਸਿਆ ਕਿ ਐੱਮਐੱਸਐੱਮ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੀ ਦਸਵੀਂ ਕਲਾਸ ਦੀ ਵਿਦਿਆਰਥਣ ਸਹਿਜਪ੍ਰੀਤ ਕੌਰ ਨੇ 96.4 ਫੀਸਦੀ ਅੰਕ ਪ੍ਰਾਪਤ ਕਰਕੇ ਆਪਣੇ ਮਾਪਿਆਂ ਦਾ ਸਿਰ ਉੱਚਾ ਕੀਤਾ ਤੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਵਿਦਿਆਰਥਣ ਨੇ 96.4 ਫੀਸਦੀ ਅੰਕ ਪ੍ਰਾਪਤ ਕਰਕੇ ਆਪਣੀ ਅਤੇ ਟੀਚਰਾਂ ਦੀ ਅਣਥੱਕ ਮਿਹਨਤ ਦਾ ਸਬੂਤ ਦਿੱਤਾ ਹੈ ਅਤੇ ਸਕੂਲ ਵਿੱਚੋਂ ਪਹਿਲਾ ਸਥਾਨ ਅਤੇ ਜ਼ਿਲ੍ਹੇ ਵਿੱਚੋਂ 6ਵਾਂ ਸਥਾਨ ਹਾਸਲ ਕੀਤਾ ਹੈ। ਇਸ ਸਮੇਂ ਸਕੂਲ ਦੇ ਪ੍ਰਿੰਸੀਪਲ ਰਾਕੇਸ਼ ਕੁਮਾਰ ਨੇ ਦੱਸਿਆ ਕਿ ਨਵਨੀਤ ਕੌਰ ਨੇ 92 ਫੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਹਾਸਲ ਕੀਤਾ। ਜਸਰੀਨ ਕੌਰ ਅਤੇ ਅਗਮਵੀਰ ਸਿੰਘ ਨੇ 91 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਸਹਿਜਪ੍ਰੀਤ ਕੌਰ ਨੇ 86.8 ਫੀਸਦੀ ਅਤੇ ਸੁਖਮਨਪ੍ਰੀਤ ਕੌਰ ਨੇ 86.2 ਫੀਸਦੀ ਅੰਕ ਪ੍ਰਾਪਤ ਕਰਕੇ ਆਪਣਾ, ਸਕੂਲ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਚੇਅਰਮੈਨ ਡਾਕਟਰ ਉਪਕਾਰ ਸਿੰਘ ਸੰਧੂ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਸ਼ਾਨਦਾਰ ਨਤੀਜੇ ਲਈ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ। ਇਸ ਸਮੇਂ ਪ੍ਰਿੰਸੀਪਲ ਰਾਕੇਸ਼ ਕੁਮਾਰ ਵੱਲੋਂ ਵਿਦਿਆਰਥੀਆਂ ਦੀ ਮਿਹਨਤ ਅਤੇ ਸਫ਼ਲਤਾ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਸਕੂਲ ਦੇ ਵਾਈਸ ਪ੍ਰਿੰਸੀਪਲ ਕੁਲਬੀਰ ਕੌਰ ਵੱਲੋਂ ਜਿਥੇ ਵਿਦਿਆਰਥੀਆਂ ਨੂੰ ਸੌ ਫੀਸਦੀ ਨਤੀਜੇ ਦੀਆਂ ਮੁਬਾਰਕਾਂ ਦਿੱਤੀਆਂ। ਉਥੇ ਉਨ੍ਹਾਂ ਨੂੰ ਅੱਗੇ ਤੋਂ ਹੋਰ ਮਿਹਨਤ ਕਰਨ ਅਤੇ ਵਧੀਆ ਨਤੀਜਾ ਲਿਆਉਣ ਲਈ ਪ੍ਰੇਰਿਤ ਕੀਤਾ ਗਿਆ।