ਕੇਂਦਰੀ ਜੇਲ੍ਹ ’ਚ ਬੰਦ ਹਵਾਲਾਤੀਆਂ ਕੋਲੋਂ ਮੋਬਾਈਲ ਬਰਾਮਦ
ਕੇਂਦਰੀ ਜੇਲ੍ਹ ਵਿਚ ਬੰਦ ਹਵਾਲਾਤੀਆਂ ਕੋਲੋਂ ਮੋਬਾਈਲ ਬਰਾਮਦ
Publish Date: Thu, 16 Apr 2026 07:39 PM (IST)
Updated Date: Fri, 17 Apr 2026 04:16 AM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਵਿਚ ਬੰਦ ਹਵਾਲਾਤੀਆਂ ਕੋਲੋਂ ਜੇਲ੍ਹ ਕਰਮਚਾਰੀਆਂ ਨੇ ਮੋਬਾਈਲ ਫੋਨ ਬਰਾਮਦ ਕੀਤੇ ਹਨ। ਚੈਕਿੰਗ ਦੌਰਾਨ ਹੋਏ ਉਕਤ ਫੋਨਾਂ ਨੂੰ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਦੱਸਿਆ ਕਿ ਜੇਲ੍ਹ ਅੰਦਰ ਚੈਕਿੰਗ ਦੌਰਾਨ ਅਜੈ ਕੁਮਾਰ ਪੁੱਤਰ ਰਣਜੀਤ ਸਿੰਘ ਵਾਸੀ ਤਰਨਤਾਰਨ ਕੋਲੋਂ ਇਕ ਕੀਪੈਡ ਵਾਲਾ ਫੋਨ ਬਰਾਮਦ ਹੋਇਆ, ਜਦੋਂਕਿ ਦੋ ਸਮਾਰਟ ਫੋਨ ਲਾਵਾਰਿਸ ਹਾਲਤ ਵਿਚ ਮਿਲੇ ਹਨ। ਇਸੇ ਤਰ੍ਹਾਂ ਹੀ ਸਹਾਇਕ ਸੁਪਰਡੈਂਟ ਸਰਬਜੀਤ ਸਿੰਘ ਨੇ ਦੱਸਿਆ ਕਿ ਹਵਾਲਾਤੀ ਪਿਯੂਮ ਪੁੱਤਰ ਵਿਜੈ ਕੁਮਾਰ ਵਾਸੀ ਹੈਬੋਵਾਲ ਦੀ ਚੈਕਿੰਗ ਦੌਰਾਨ ਇਕ ਸਮਾਰਟ ਫੋਨ ਸਣੇ ਸਿਮ ਕਾਰਡ ਬਰਾਮਦ ਹੋਇਆ ਹੈ। ਥਾਣਾ ਗੋਇੰਦਵਾਲ ਸਾਹਿਬ ਦੇ ਮੁਖੀ ਨੇ ਦੱਸਿਆ ਕਿ ਦੋਵਾਂ ਜੇਲ੍ਹ ਅਧਿਕਾਰੀਆਂ ਵੱਲੋਂ ਦਿੱਤੀਆਂ ਗਈਆਂ ਸ਼ਿਕਾਇਤਾਂ ਦੇ ਅਧਾਰ ’ਤੇ ਜੇਲ੍ਹ ਨਿਯਮਾਂ ਦੀ ਉਲੰਘਣਾ ਸਬੰਧੀ ਬਣਦੀਆਂ ਧਾਰਾਵਾਂ ਤਹਿਤ ਦੋ ਕੇਸ ਦਰਜ ਕੀਤੇ ਗਏ ਹਨ, ਜਿਨ੍ਹਾਂ ਦੀ ਜਾਂਚ ਲਈ ਏਐੱਸਆਈ ਪ੍ਰਗਟ ਸਿੰਘ ਅਤੇ ਸਬ-ਇੰਸਪੈਕਟਰ ਅਮਰਜੀਤ ਕੌਰ ਦੀ ਡਿਊਟੀ ਲਗਾਈ ਗਈ ਹੈ।