ਹਰੀਕੇ ਪੁਲਿਸ ਦੇ ਹੱਥ ਲੱਗੀ ਹੈਰੋਇਨ, ਇਕ ਕਾਬੂ
ਹਰੀਕੇ ਪੁਲਿਸ ਦੇ ਹੱਥ ਲੱਗੀ ਹੈਰੋਇਨ, ਇਕ ਕਾਬੂ
Publish Date: Thu, 16 Apr 2026 07:40 PM (IST)
Updated Date: Fri, 17 Apr 2026 04:16 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ ਤਰਨਤਾਰਨ ਜ਼ਿਲ੍ਹੇ ਦੇ ਥਾਣਾ ਹਰੀਕੇ ਦੀ ਪੁਲਿਸ ਨੇ ਗਸ਼ਤ ਮੌਕੇ ਇਕ ਵਿਅਕਤੀ ਕੋਲੋਂ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸਬ ਇੰਸਪੈਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਜਦੋਂ ਉਹ ਹਰੀਕੇ ਦੀ ਗਰਾਂਊਡ ਕੋਲ ਪੁੱਜੇ ਤਾਂ ਇਕ ਵਿਅਕਤੀ ਪੁਲਿਸ ਨੂੰ ਵੇਖ ਸ਼ੱਕੀ ਹਰਕਤਾਂ ਕਰਨ ਲੱਗਾ। ਕਾਬੂ ਕਰਕੇ ਉਸਦੀ ਤਲਾਸ਼ੀ ਲਈ ਤਾਂ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਮੰਗਲ ਸਿੰਘ ਮੰਗਾ ਪੁੱਤਰ ਬਲਵਿੰਦਰ ਸਿੰਘ ਵਾਸੀ ਹਰੀਕੇ ਵਜੋਂ ਪਛਾਣੇ ਗਏ ਉਕਤ ਵਿਅਕਤੀ ਵਿਰੁੱਧ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।