ਡ੍ਰੋਨ ਨਾਲ ਸੁੱਟੀ ਗਈ ਹੈਰਇਨ ਦੀ ਖੇਪ ਬਰਾਮਦ
ਮਾੜੀ ਮੇਘਾ ਪਿੰਡ ’ਚ ਡ੍ਰੋਨ ਨਾਲ ਸੁੱਟੀ ਗਈ ਹੈਰਇਨ ਦੀ ਖੇਪ ਬਰਾਮਦ
Publish Date: Thu, 16 Apr 2026 07:41 PM (IST)
Updated Date: Fri, 17 Apr 2026 04:16 AM (IST)
ਸਟਾਫ ਰਿਪੋਰਟਰ•, ਪੰਜਾਬੀ ਜਾਗਰਣ, ਤਰਨਤਾਰਨ ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਪਿੰਡ ਮਾੜੀਮੇਘਾ ’ਚ ਡ੍ਰੋਨ ਦੀ ਮਦਦ ਨਾਲ ਸੁੱਟੀ ਗਈ ਹੈਰੋਇਨ ਦੀ ਖੇਪ ਥਾਣਾ ਖਾਲੜਾ ਦੀ ਪੁਲਿਸ ਨੇ ਬੀਐੱਸਐੱਫ ਸਮੇਤ ਚਲਾਏ ਗਏ ਸਾਂਝੇ ਤਲਾਸ਼ੀ ਅਭਿਆਨ ਦੌਰਾਨ ਬਰਾਮਦ ਕੀਤੀ ਹੈ। ਜਿਸ ਸਬੰਧੀ ਅਣਪਛਾਤੇ ਵਿਅਕਤੀ ਵਿਰੁੱਧ ਐੱਨਡੀਪੀਐੱਸ ਅਤੇ ਵਾਯੂਯਾਨ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐੱਸਐੱਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਥਾਣਾ ਖਾਲੜਾ ਦੇ ਮੁਖੀ ਸਬ ਇੰਸਪੈਕਟਰ ਬਲਜਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਇਸੇ ਦੌਰਾਨ ਸੂਚਨਾ ਮਿਲੀ ਕਿ ਪ੍ਰਤਾਪ ਸਿੰਘ ਪੁੱਤਰ ਕਿਰਪਾਲ ਸਿੰਘ ਵਾਸੀ ਮਾੜੀਮੇਘਾ ਦੇ ਖੇਤ ਵਿਚ ਪੈਕੇਟ ਡਿੱਗਾ ਹੈ। ਜਿਸਦੇ ਚੱਲਦਿਆਂ ਉਹ ਮੌਕੇ ’ਤੇ ਪੁੱਜੇ ਅਤੇ ਬੀਓਪੀ ਬਾਬਾ ਪੀਰ ’ਤੇ ਤਾਇਨਾਤ ਬੀਐੱਸਐੱਫ ਦੀ 115 ਬਟਾਲੀਅਨ ਦੇ ਕੰਪਨੀ ਕਮਾਂਡਰ ਮੁਰਾਰੀ ਲਾਲ ਸ਼ਰਮਾ ਨੂੰ ਜਾਣਕਾਰੀ ਦਿੱਤੀ। ਪੁਲਿਸ ਤੇ ਬੀਐੱਸਐੇੱਫ ਜਵਾਨਾਂ ਨੇ ਤਲਾਸ਼ੀ ਅਭਿਆਨ ਦੌਰਾਨ ਪੀਲੇ ਰੰਗ ਦਾ ਪੈਕੇਟ ਬਰਾਮਦ ਹੋਇਆ। ਜਿਸ ਵਿੱਚੋਂ 1 ਕਿਲੋ 20 ਗ੍ਰਾਮ ਹੈਰੋਇਨ ਮਿਲੀ। ਉਨ੍ਹਾਂ ਦੱਸਿਆ ਕਿ ਉਕਤ ਖੇਪ ਮੰਗਵਾਉਣ ਦਾ ਪਤਾ ਲਗਾਉਣ ਲਈ ਪੁਲਿਸ ਵਲੋਂ ਯਤਨ ਕੀਤੇ ਜਾ ਰਹੇ ਹਨ ਅਤੇ ਜਲਦ ਉਸ ਦੀ ਪਛਾਣ ਕਰਕੇ ਕਾਬੂ ਕਰ ਲਿਆ ਜਾਵੇਗਾ।