6 ਗ੍ਰਾਮ ਹੈਰੋਇਨ ਸਮੇਤ ਇਕ ਗ੍ਰਿਫਤਾਰ
6 ਗ੍ਰਾਮ ਹੈਰੋਇਨ ਸਮੇਤ ਇਕ ਗ੍ਰਿਫਤਾਰ
Publish Date: Thu, 16 Apr 2026 07:42 PM (IST)
Updated Date: Fri, 17 Apr 2026 04:16 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਪਾਰਟੀ ਨੇ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਮੌਕੇ ਕੱਕਾ ਕੰਡਿਆਲਾ ਲਿੰਕ ਰੋਡ ਕੋਲ ਪੁੱਜੀ ਤਾਂ ਸੁਰਜੀਤ ਸਿੰਘ ਬਾਠ ਪੁੱਤਰ ਦਲਬੀਰ ਸਿੰਘ ਵਾਸੀ ਮੁਹੱਲਾ ਨਾਨਕਸਰ ਤਰਨਤਾਰਨ ਨੂੰ 6 ਗ੍ਰਾਮ ਹੈਰੋਇਨ ਬਰਾਮਦ ਕਰਕੇ ਗ੍ਰਿਫਤਾਰ ਕੀਤਾ। ਉਨ੍ਹਾਂ ਦੱਸਿਆ ਕਿ ਫੜੇ ਗਏ ਨੌਜਵਾਨ ਵਿਰੁੱਧ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।