ਹੈਰੋਇਨ ਸਮੇਤ ਪੁਲਿਸ ਨੇ ਕੀਤਾ ਇਕ ਕਾਬੂ
ਹੈਰੋਇਨ ਸਮੇਤ ਪੁਲਿਸ ਨੇ ਕੀਤਾ ਇਕ ਕਾਬੂ
Publish Date: Thu, 16 Apr 2026 07:43 PM (IST)
Updated Date: Fri, 17 Apr 2026 04:16 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ ਥਾਣਾ ਝਬਾਲ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਕੋਲੋਂ ਹੈਰੋਇਨ ਬਰਾਮਦ ਕਰਕੇ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਐੱਸਆਈ ਤਸਵੀਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਜਦੋਂ ਉਹ ਪਿੰਡ ਕੋਟ ਧਰਮਚੰਦ ਕਲਾਂ ਦੇ ਸ਼ਮਸ਼ਾਨਘਾਟ ਕੋਲ ਪੁੱਜੇ ਤਾਂ ਸ਼ਮਸ਼ਾਨਘਾਟ ਕੋਲੋਂ ਇਕ ਸ਼ੱਕੀ ਨੌਜਵਾਨ ਨੂੰ ਕਾਬੂ ਕੀਤਾ। ਅਰਸ਼ਦੀਪ ਸੰਘ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਕੋਟ ਧਰਮਚੰਦ ਕਲਾਂ ਵਜੋਂ ਪਛਾਣੇ ਗਏ ਉਕਤ ਨੌਜਵਾਨ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸਦੇ ਖਿਲਾਫ ਐੱਨਡੀਪੀਐੱੰਸ ਐਕਟ ਦੇ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।