2027 ’ਚ ਅਕਾਲੀ ਦਲ ਭਾਰੀ ਬਹੁਮਤ ਨਾਲ ਬਣਾਏਗਾ ਸਰਕਾਰ : ਬ੍ਰਹਮਪੁਰਾ
2027 ਵਿਚ ਸ਼੍ਰੋਮਣੀ ਅਕਾਲੀ ਦਲ ਭਾਰੀ ਬਹੁਮਤ ਨਾਲ ਬਣਾਏਗਾ ਸਰਕਾਰ : ਕੰਵਰਦੀਪ ਬ੍ਰਹਮਪੁਰਾ
Publish Date: Thu, 16 Apr 2026 07:54 PM (IST)
Updated Date: Fri, 17 Apr 2026 04:18 AM (IST)

ਰਾਕੇਸ਼ ਨਈਅਰ, •ਪੰਜਾਬੀ ਜਾਗਰਣ, ਚੋਹਲਾ ਸਾਹਿਬ ਮਾਝੇ ਦੇ ਜਰਨੈਲ ਮੰਨੇ ਜਾਂਦੇ ਸਾਬਕਾ ਮੰਤਰੀ ਸਵ. ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਪੋਤਰੇ ਤੇ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਯੂਥ ਅਕਾਲੀ ਆਗੂ ਕੰਵਰਦੀਪ ਸਿੰਘ ਬ੍ਰਹਮਪੁਰਾ ਵੱਲੋਂ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਨੇ ਪਿੰਡ ਚੋਹਲਾ ਸਾਹਿਬ, ਚੋਹਲਾ ਖੁਰਦ ਅਤੇ ਪੱਖੋਂਪੁਰ ਵਿਚ ਵਰਕਰਾਂ ਅਤੇ ਆਮ ਲੋਕਾਂ ਨਾਲ ਮੁਲਾਕਾਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਵਰਕਰਾਂ ਨੂੰ ਇਕੱਠਾ ਕਰਕੇ ਹਲਕੇ ਵਿਚ ਮਜ਼ਬੂਤ ਢਾਂਚਾ ਤਿਆਰ ਕੀਤਾ ਜਾਵੇਗਾ। ਕੰਵਰਦੀਪ ਸਿੰਘ ਬ੍ਰਹਮਪੁਰਾ ਨੇ ਆਪਣੇ ਸੰਬੋਧਨ ਵਿਚ ਵਿਸ਼ਵਾਸ ਜਤਾਉਂਦੇ ਹੋਏ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰੇਗਾ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤਕ ਪਹੁੰਚਾਉਣ ਅਤੇ ਇਕਜੁੱਟ ਹੋ ਕੇ ਕੰਮ ਕਰਨ। ਇਸ ਮੌਕੇ ਅਕਾਲੀ ਵਰਕਰਾਂ ਨੇ ਕਿਹਾ ਕਿ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਕੀਤੇ ਹੋਏ ਕੰਮਾਂ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਜੋ ਵੀ ਵਿਕਾਸ ਹਲਕਾ ਖਡੂਰ ਸਾਹਿਬ ਵਿਚ ਵੱਡੇ ਪੱਧਰ ’ਤੇ ਹੋਇਆ। ਉਸ ਤਰੀਕੇ ਦਾ ਵਿਕਾਸ ਹੋਰ ਕੋਈ ਵੀ ਨਹੀਂ ਕਰਵਾ ਸਕਿਆ।