ਭਲਕੇ ਮਨਾਈ ਜਾਵੇਗੀ ਭਗਵਾਨ ਪਰਸ਼ੂਰਾਮ ਦੀ ਜਯੰਤੀ
ਭਲਕੇ ਮਨਾਇਆ ਜਾਵੇਗਾ ਭਗਵਾਨ ਪਰਸ਼ੂਰਾਮ ਜੀ ਦਾ ਜਨਮ ਉਤਸਵ
Publish Date: Fri, 17 Apr 2026 04:23 PM (IST)
Updated Date: Sat, 18 Apr 2026 04:01 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਤਰਨਤਾਰਨ : ਭਗਵਾਨ ਪਰਸ਼ੂਰਾਮ ਬ੍ਰਾਹਮਣ ਸਭਾ ਜ਼ਿਲ੍ਹਾ ਤਰਨਤਾਰਨ ਵੱਲੋਂ 19 ਅਪ੍ਰੈਲ ਨੂੰ ਸ਼੍ਰੀ ਇੱਛਾ ਪੂਰਨ ਸ਼ਨੀ ਧਾਮ ਮੰਦਰ ਗੋਇੰਦਵਾਲ ਰੋਡ ਤਰਨਤਾਰਨ ਵਿਚ ਸ਼ਹਿਰ ਦੀਆਂ ਧਾਰਮਿਕ ਸੰਸਥਾਵਾਂ ਦੇ ਸਹਿਯੋਗ ਨਾਲ ਭਗਵਾਨ ਪਰਸ਼ੂਰਾਮ ਜੀ ਦਾ ਜਨਮ ਉਤਸਵ ਬੜੀ ਧੂਮ ਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਸਵੇਰੇ ਸਾਢੇ 10 ਵਜੇ ਸ਼੍ਰੀ ਸੁੰਦਰ ਕਾਂਡ ਦੇ ਪਾਠ ਨਾਲ ਪ੍ਰੋਗਰਾਮ ਦੀ ਸ਼ੁਰੂਆਤ ਹੋਵੇਗੀ। ਉਪਰੰਤ ਭਗਵਾਨ ਪਰਸ਼ੂਰਾਮ ਜੀ ਦਾ ਗੁਣਗਾਨ ਪ੍ਰਸਿੱਧ ਭਜਨ ਗਾਇਕ ਨੀਲਮ ਦੱਤ ਕਾਲੀਆ ਕਪੂਰਥਲਾ ਵਾਲੇ ਕਰਨਗੇ। ਇਸ ਸਬੰਧੀ ਜ਼ਿਲ੍ਹਾ ਪ੍ਰਧਾਨ ਸਾਬਕਾ ਲੈਕਚਰਾਰ ਸ਼ਕਤੀ ਸ਼ਰਮਾ ਨੇ ਦੱਸਿਆ ਕਿ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸਾਬਕਾ ਕੈਬਨਿਟ ਮੰਤਰੀ ਪੰਜਾਬ ਅਨਿਲ ਜੋਸ਼ੀ ਅਤੇ ਉਮੇਸ਼ ਸ਼ਾਰਦਾ ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ ਕਪੂਰਥਲਾ ਪਹੁੰਚ ਕੇ ਸਭਾ ਦਾ ਕੈਲੰਡਰ ਰਿਲੀਜ਼ ਕਰਨਗੇ। ਮੁੱਖ ਮਹਿਮਾਨਾਂ ਅਤੇ ਵਿਸ਼ੇਸ਼ ਮਹਿਮਾਨਾਂ ਨੂੰ ਭਗਵਾਨ ਪਰਸ਼ੂਰਾਮ ਬ੍ਰਾਹਮਣ ਸਭਾ ਜ਼ਿਲ੍ਹਾ ਤਰਨਤਾਰਨ ਦੇ ਸੇਵਕ ਸਨਮਾਨਿਤ ਕਰਨਗੇ। ਇਸ ਉਪਰੰਤ ਭਗਵਾਨ ਪਰਸ਼ੂਰਾਮ ਜੀ ਦੀ ਆਰਤੀ ਹੋਵੇਗੀ ਅਤੇ ਬਾਅਦ ਦੁਪਹਿਰ 1 ਵਜੇ ਭਗਵਾਨ ਪਰਸ਼ੂਰਾਮ ਜੀ ਦਾ ਲੰਗਰ ਭੰਡਾਰਾ ਅਤੁੱਟ ਵਰਤੇਗਾ।