ਬ੍ਰਿਟਿਸ਼ ਵਿਕਟੋਰੀਆ ਸਕੂਲ ਦਾ ਨਤੀਜਾ ਰਿਹਾ ਸੌ ਫੀਸਦੀ
ਬ੍ਰਿਟਿਸ਼ ਵਿਕਟੋਰੀਆ ਸਕੂਲ ਦਾ ਨਤੀਜਾ ਸੌ ਫੀਸਦੀ ਰਿਹਾ
Publish Date: Fri, 17 Apr 2026 04:26 PM (IST)
Updated Date: Sat, 18 Apr 2026 04:01 AM (IST)
ਗੁਰਬਰਿੰਦਰ ਸਿੰਘ•, ਪੰਜਾਬੀ ਜਾਗਰਣ,
ਸ੍ਰੀ ਗੋਇੰਦਵਾਲ ਸਾਹਿਬ :ਥੋੜ੍ਹੇ ਹੀ ਸਮੇਂ ਵਿਚ ਵਿੱਦਿਆ ਅਤੇ ਹੋਰ ਵੱਖ-ਵੱਖ ਖੇਤਰਾਂ ’ਚ ਨਵੇਂ ਮੁਕਾਮ ਹਾਸਲ ਕਰ ਰਹੀ ਵਿੱਦਿਅਕ ਸੰਸਥਾ ਬ੍ਰਿਟਿਸ਼ ਵਿਕਟੋਰੀਆ ਸਕੂਲ ਸ੍ਰੀ ਗੋਇੰਦਵਾਲ ਸਾਹਿਬ ਦਾ ਨਤੀਜਾ ਸੌ ਫ਼ੀਸਦੀ ਰਿਹਾ। ਜਿਸ ਵਿਚ ਸੁਖਬੀਰ ਸਿੰਘ ਨੇ 93 ਫੀਸਦੀ, ਵਿਨਾਇਕ ਚੋਪੜਾ ਨੇ 93 ਫ਼ੀਸਦੀ, ਹਰਪ੍ਰੀਤ ਕੌਰ ਨੇ 90 ਫ਼ੀਸਦੀ, ਅਤੇ ਗੌਰਿਕਾ ਅਰੋੜਾ ਨੇ 90 ਫ਼ੀਸਦੀ, ਅੰਕ ਪ੍ਰਾਪਤ ਕੀਤੇ। ਬੱਚਿਆਂ ਦੀ ਇਸ ਪ੍ਰਾਪਤੀ ਤੇ ਸਕੂਲ ਮੈਨੇਜਮੈਂਟ ਅਤੇ ਅਧਿਆਪਕਾਂ ’ਚ ਖੁਸ਼ੀ ਦੀ ਲਹਿਰ ਪਾਈ ਗਈ ਅਤੇ ਨਤੀਜੇ ਦੀ ਖੁਸ਼ੀ ’ਚ ਸਕੂਲ ਮੈਨੇਜਮੈਂਟ ਵੱਲੋਂ ਬੱਚਿਆਂ ਅਤੇ ਅਧਿਆਪਕਾਂ ਨੂੰ ਮਠਿਆਈ ਵੰਡੀ ਗਈ।
ਇਸ ਮੌਕੇ ਬੋਲਦਿਆਂ ਸੰਸਥਾ ਦੇ ਚੇਅਰਮੈਨ ਸ਼ਿੰਦਰਪਾਲ ਸਿੰਘ, ਪ੍ਰਧਾਨ ਅਰਸ਼ਦੀਪ ਸਿੰਘ, ਐੱਮਡੀ ਸਾਹਿਲ ਪੱਬੀ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਇਸ ਕਾਮਯਾਬੀ ਲਈ ਵਧਾਈਆ ਦਿੱਤੀ। ਉਨ੍ਹਾਂ ਨੇ ਭਵਿੱਖ ਵਿਚ ਵੀ ਬੱਚਿਆਂ ਨੂੰ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਅਤੇ ਅਤੇ ਦੇਸ਼ ਦੇ ਇਕ ਚੰਗੇ ਨਾਗਰਿਕ ਬਣਨ ਸੰਦੇਸ਼ ਦਿੱਤਾ।