ਕੈਂਬਰਿਜ ਸਕੂਲ ਦੇ ਵਿਦਿਆਰਥੀਆਂ ਨੇ ਨਤੀਜਿਆਂ ’ਚ ਮਾਰੀਆਂ ਮੱਲਾਂ
ਸੀਬੀਐੱਸਈ ਦਸਵੀਂ ਦੇ ਨਤੀਜਿਆਂ ਵਿਚ ਕੈਬਰਿਜ ਇੰਟਰਨੈਸ਼ਨਲ ਸਕੂਲ, ਪੱਟੀ ਦੇ ਵਿਦਿਆਰਥੀਆਂ ਮਾਰੀਆਂ ਮੱਲਾ
Publish Date: Fri, 17 Apr 2026 04:31 PM (IST)
Updated Date: Sat, 18 Apr 2026 04:01 AM (IST)
ਬੱਲੂ ਮਹਿਤਾ, •ਪੰਜਾਬੀ ਜਾਗਰਣ,
ਪੱਟੀ : ਕੈਂਬਰਿਜ ਇੰਟਰਨੈਸ਼ਨਲ ਸਕੂਲ, ਪੱਟੀ ਦੇ ਵਿਦਿਆਰਥੀਆਂ ਦੇ ਸੀਬੀਐੱਸਈ ਦਸਵੀਂ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੌ ਫੀਸਦੀ ਨਤੀਜਾ ਹਾਸਲ ਕੀਤਾ ਹੈ। ਇਸ ਉਪਲੱਬਧੀ ਨਾਲ ਸਕੂਲ ‘ਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਵਿਚ ਉਤਸ਼ਾਹ ਦੇਖਣ ਨੂੰ ਮਿਲਿਆ। ਅੱਜ ਸਕੂਲ ਵਿਚ ਵਿਸ਼ੇਸ਼ ਸਮਾਗਮ ਦਾ ਆਯੋਜਨ ਕਰਕੇ ਟਾਪਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਵੀ ਮਿਹਨਤ ਨਾਲ ਪੜ੍ਹਾਈ ਕਰਕੇ ਜੀਵਨ ਵਿਚ ਉੱਚਾਈਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਿੰਸੀਪਲ ਪ੍ਰਵੀਨ ਸ਼ਰਮਾ ਨੇ ਦੱਸਿਆ ਕਿ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਵਧੀਆ ਅੰਕ ਹਾਸਲ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਨੇ ਦੱਸਿਆ ਕਿ ਜਸਵਿੰਦਰ ਸਿੰਘ ਨੇ 96.6 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਅਜੇ ਪ੍ਰਤਾਪ ਸਿੰਘ ਨੇ 92.4 ਫੀਸਦੀ ਨਾਲ ਦੂਜਾ ਅਤੇ ਲਵਨੀਤ ਕੌਰ ਨੇ 91.6 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਪਰਵੀਨ ਸ਼ਰਮਾ ਨੇ ਕਿਹਾ ਕਿ ਇਹ ਸਫ਼ਲਤਾ ਵਿਦਿਆਰਥੀਆਂ ਦੀ ਲਗਨ, ਅਧਿਆਪਕਾਂ ਦੀ ਨਿਸ਼ਠਾ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ। ਉਨ੍ਹਾਂ ਦੱਸਿਆ ਕਿ ਸਕੂਲ ਹਮੇਸ਼ਾਂ ਵਿਦਿਆਰਥੀਆਂ ਨੂੰ ਗੁਣਵੱਤਾ ਵਾਲੀ ਸਿੱਖਿਆ ਦੇਣ ਲਈ ਵਚਨਬੱਧ ਹੈ।
ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਮਲਕੀਅਤ ਸਿੰਘ, ਡਾਇਰੈਕਟਰ ਮਨਮੀਤ ਸਿੰਘ ਅਤੇ ਡਾਇਰੈਕਟਰ ਬਬਨਦੀਪ ਸਿੰਘ ਅਤੇ ਹਰਮੀਤ ਕੌਰ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।