ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਦੁਬਲੀ ’ਚ ਨਵੇਂ ਕਮਰੇ ਦਾ ਉਦਘਾਟਨ
ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਦੁਬਲੀ ’ਚ ਨਵੇਂ ਕਮਰੇ ਦਾ ਉਦਘਾਟਨ
Publish Date: Fri, 17 Apr 2026 04:45 PM (IST)
Updated Date: Sat, 18 Apr 2026 04:03 AM (IST)
ਮੁੱਖ ਮੰਤਰੀ ਮਾਨ ਤੇ ਸਿੱਖਿਆ ਮੰਤਰੀ ਬੈਂਸ ਦੀ ਅਗਵਾਈ ’ਚ ਸਕੂਲਾਂ ਵੱਡੀ ਪੱਧਰ ’ਤੇ ਹੋਇਆ ਸੁਧਾਰ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪੱਟੀ : ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਦੁਬਲੀ ਵਿਖੇ ਨਵੇਂ ਤਿਆਰ ਕੀਤੇ ਕਮਰੇ ਦਾ ਉਦਘਾਟਨ ਗੁਰਵਿੰਦਰ ਸਿੰਘ ਬਹਿੜਵਾਲ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਤਰਨਤਾਰਨ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਗੁਰਪਰਿੰਦਰ ਸਿੰਘ ਉੱਪਲ, ਚੇਅਰਮੈਨ ਮਾਰਕੀਟ ਕਮੇਟੀ ਪੱਟੀ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।
ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਵੱਲੋਂ ਰੰਗਾ-ਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਨੇ ਹਾਜ਼ਰੀਨ ਨੂੰ ਮੋਹ ਲਿਆ। ਆਪਣੇ ਸੰਬੋਧਨ ਵਿਚ ਮੁੱਖ ਮਹਿਮਾਨ ਬਹਿੜਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਵੱਡੇ ਪੱਧਰ ’ਤੇ ਸੁਧਾਰ ਹੋਏ ਹਨ ਅਤੇ ਸਿੱਖਿਆ ਖੇਤਰ ਵਿਚ ਕ੍ਰਾਂਤੀਕਾਰੀ ਬਦਲਾਅ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਨਵੇਂ ਅਧਿਆਪਕਾਂ ਦੀ ਭਰਤੀ ਕਰਕੇ ਸਕੂਲਾਂ ਵਿਚ ਸਟਾਫ਼ ਦੀ ਘਾਟ ਨੂੰ ਦੂਰ ਕੀਤਾ ਗਿਆ ਹੈ, ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ।
ਇਸ ਮੌਕੇ ਬਲਾਕ ਸਿੱਖਿਆ ਅਫ਼ਸਰ ਜਸਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿਚ ਕਰਵਾਉਣ, ਕਿਉਂਕਿ ਹੁਣ ਸਰਕਾਰੀ ਸਕੂਲ ਵੀ ਪ੍ਰਾਈਵੇਟ ਸਕੂਲਾਂ ਤੋਂ ਘੱਟ ਨਹੀਂ ਰਹੇ ਅਤੇ ਇਥੇ ਹਰ ਤਰ੍ਹਾਂ ਦੀ ਆਧੁਨਿਕ ਤੇ ਡਿਜ਼ਿਟਲ ਸਿੱਖਿਆ ਉਪਲੱਬਧ ਹੈ।
ਸਕੂਲ ਦੀ ਮੁੱਖ ਅਧਿਆਪਕਾ ਰਾਜਬੀਰ ਕੌਰ ਨੇ ਆਏ ਹੋਏ ਮਹਿਮਾਨਾਂ, ਪਤਵੰਤਿਆਂ, ਐੱਸਐੱਮਸੀ ਕਮੇਟੀ ਮੈਂਬਰਾਂ, ਸਰਪੰਚ, ਪੰਚਾਂ ਅਤੇ ਮਾਪਿਆਂ ਦਾ ਧੰਨਵਾਦ ਕਰਦਿਆਂ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਸਮਾਗਮ ਦੌਰਾਨ ਸਟੇਜ ਸੈਕਟਰੀ ਦੀ ਭੂਮਿਕਾ ਮੁੱਖ ਅਧਿਆਪਕ ਰਵਿੰਦਰ ਸਿੰਘ ਵੱਲੋਂ ਨਿਭਾਈ ਗਈ।
ਇਸ ਮੌਕੇ ਸਰਪੰਚ ਦਲੇਰ ਸਿੰਘ, ਚੇਅਰਮੈਨ ਰੇਸ਼ਮ ਸਿੰਘ, ਜਥੇਦਾਰ ਸੁਖਵੰਤ ਸਿੰਘ, ਨਿਸ਼ਾਨ ਸਿੰਘ, ਅੰਗਰੇਜ਼ ਸਿੰਘ, ਪ੍ਰਿੰਸੀਪਲ ਹਰਿੰਦਰ ਸਿੰਘ, ਪ੍ਰਿੰਸੀਪਲ ਗੁਰਪ੍ਰੀਤ ਕੌਰ, ਪ੍ਰਿੰਸੀਪਲ ਹਰਸ਼ਰਨ ਸਿੰਘ, ਸੀਐੱਚਟੀ ਗੁਰਵਿੰਦਰ ਸਿੰਘ ਬੱਬੂ, ਗੁਰਜੰਟ ਸਿੰਘ ਕੋਟ ਬੁੱਢਾ, ਅਧਿਆਪਕ ਆਗੂ ਸਤਨਾਮ ਸਿੰਘ ਸਿੱਧੂ, ਗੁਰਦੇਵ ਸਿੰਘ ਲੁਹਾਰੀਆ, ਜਗਦੀਪ ਸਿੰਘ ਲਖਣਾ, ਹਰਪਾਲ ਸਿੰਘ ਧਾਮੀ, ਮਨਜੀਤ ਸਿੰਘ ਪਨਗੋਟਾ, ਸੰਦੀਪ ਬੱਗਾ, ਨੀਰਜ ਕੁਮਾਰ, ਪਲਕਰਾਣੀ, ਮਮਤਾ ਧਵਨ, ਸੰਗੀਤਾ ਪੁਰੀ, ਅਸੀਮ ਬੱਬਰ, ਹਨੀ ਸ਼ਰਮਾ, ਜਸਕਰਨ ਸਿੰਘ, ਗੁਰਜੀਤ ਸਿੰਘ, ਗੁਰਦੇਵ ਸਿੰਘ ਸਮੇਤ ਪਿੰਡ ਦੇ ਹੋਰ ਪਤਵੰਤੇ, ਸਕੂਲੀ ਬੱਚੇ ਅਤੇ ਉਨ੍ਹਾਂ ਦੇ ਮਾਪੇ ਵੱਡੀ ਗਿਣਤੀ ਵਿਚ ਹਾਜ਼ਰ ਸਨ।