ਕਾਂਗਰਸ ਦੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਨੰਦਪੁਰੀਆ ਨੇ ਦਿੱਤੀ ਵਧਾਈ
ਕਾਂਗਰਸ ਦੇ ਨਵੇਂ ਚੁਣੇ ਆਹੁਦੇਦਾਰਾਂ ਨੂੰ ਸਰਬਜੀਤ ਸਿੰਘ ਨੰਦਪੁਰੀਆ ਨੇ ਦਿੱਤੀ ਵਧਾਈ
Publish Date: Fri, 17 Apr 2026 06:47 PM (IST)
Updated Date: Sat, 18 Apr 2026 04:09 AM (IST)

ਬੱਲੂ ਮਹਿਤਾ, •ਪੰਜਾਬੀ ਜਾਗਰਣ, ਪੱਟੀ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਜ਼ਿਲ੍ਹਾ ਤਰਨਤਾਰਨ ਵਿਚ ਕਾਂਗਰਸ ਦੇ ਨਵੇਂ ਚੁਣੇ ਗਏ ਆਹੁਦੇਦਾਰਾਂ ਨੂੰ ਕਾਂਗਰਸ ਆਗੂ ਸਰਬਜੀਤ ਸਿੰਘ ਨੰਦਪੁਰੀਆਂ ਵੱਲੋਂ ਵਧਾਈ ਦਿੱਤੀ ਗਈ ਹੈ। ਉਨ੍ਹਾਂ ਨੇ ਇਸ ਮੌਕੇ ਹਲਕੇ ਦੇ ਇੰਚਾਰਜ ਹਰਮਿੰਦਰ ਸਿੰਘ ਗਿੱਲ ਅਤੇ ਪਾਰਟੀ ਹਾਈਕਮਾਨ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਯੋਗ ਅਤੇ ਮਿਹਨਤੀ ਵਰਕਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਹਨ। ਸਰਬਜੀਤ ਸਿੰਘ ਨੰਦਪੁਰੀਆਂ ਨੇ ਕਿਹਾ ਕਿ ਨਵੀਂ ਟੀਮ ਦੇ ਗਠਨ ਨਾਲ ਜ਼ਿਲ੍ਹਾ ਤਰਨਤਾਰਨ ਵਿਚ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰੇਗੀ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀ ਆਵਾਜ਼ ਬਣ ਕੇ ਖੜ੍ਹੀ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਲੋਕ ਭਲਾਈ ਦੇ ਮੁੱਦਿਆਂ ’ਤੇ ਡਟ ਕੇ ਲੜਾਈ ਲੜੇਗੀ। ਉਨ੍ਹਾਂ ਨੇ ਵਿਸ਼ੇਸ਼ ਤੌਰ ’ਤੇ ਸੁਖਵਿੰਦਰ ਸਿੰਘ ਸਿੱਧੂ ਅਤੇ ਦਲਬੀਰ ਸਿੰਘ ਸੇਖੋਂ ਨੂੰ ਮੀਤ ਪ੍ਰਧਾਨ ਅਤੇ ਐਡਵੋਕੇਟ ਜਗਮੀਤ ਸਿੰਘ ਭੁੱਲਰ ਨੂੰ ਜ਼ਿਲ੍ਹਾ ਜਨਰਲ ਸਕੱਤਰ ਬਣਨ ’ਤੇ ਵਧਾਈ ਦਿੰਦਿਆਂ ਕਿਹਾ ਕਿ ਇਹ ਸਾਰੇ ਅਹੁਦੇਦਾਰ ਪਾਰਟੀ ਨੂੰ ਨਵੀਂ ਦਿਸ਼ਾ ਦੇਣ ਵਿਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਇਹ ਸਾਰੇ ਲੀਡਰ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਹਨ ਅਤੇ ਲੋਕਾਂ ਨਾਲ ਜੁੜੇ ਹੋਏ ਹਨ, ਜਿਸ ਨਾਲ ਪਾਰਟੀ ਨੂੰ ਵੱਡਾ ਲਾਭ ਮਿਲੇਗਾ। ਨੰਦਪੁਰੀਆ ਨੇ ਕਿਹਾ ਕਿ ਕਾਂਗਰਸ ਪਾਰਟੀ ਵਿਚ ਵਰਕਰਾਂ ਦੀ ਕਦਰ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਦੀ ਮਿਹਨਤ ਦੇ ਅਧਾਰ ’ਤੇ ਮੌਕੇ ਦਿੱਤੇ ਜਾਂਦੇ ਹਨ। ਉਨ੍ਹਾਂ ਨੇ ਕਿਹਾ ਕਿ ਸਾਰੇ ਨਵੇਂ ਚੁਣੇ ਆਹੁਦੇਦਾਰ ਮਿਲ ਕੇ ਜ਼ਿਲ੍ਹੇ ਵਿਚ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤਕ ਪਹੁੰਚਾਉਣਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਲਈ ਜੁਟੇ ਰਹਿਣਗੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਮਜ਼ਬੂਤੀ ਨਾਲ ਮੈਦਾਨ ਵਿਚ ਉਤਰੇਗੀ ਅਤੇ ਲੋਕਾਂ ਦੇ ਭਰੋਸੇ ’ਤੇ ਖਰੀ ਉਤਰੇਗੀ। ਉਨ੍ਹਾਂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ। ਇਸ ਮੌਕੇ ਅਮਰਜੀਤ ਸਿੰਘ ਫੌਜੀ, ਕਾਲਾ ਸਿੰਘ, ਸ਼ੰਕਰ, ਪ੍ਰਭਜੀਤ ਸਿੰਘ, ਗਾਂਧੀ, ਸ਼ੇਰਾ ਸਿੰਘ, ਅਮਨ ਸੱਭਰਵਾਲ, ਮਨਪ੍ਰੀਤ ਸਿੰਘ ਆਦਿ ਵੀ ਹਾਜਰ ਸਨ, ਜਿਨ੍ਹਾਂ ਨੇ ਨਵੇਂ ਚੁਣੇ ਗਏ ਆਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਕਾਮਨਾ ਕੀਤੀ।