ਹੈਰੋਇਨ ਤੇ ਡਰੱਗ ਮਨੀ ਸਣੇ ਇਕ ਕਾਬੂ, ਨਸ਼ਾ ਦੇਣ ਵਾਲਾ ਵੀ ਨਾਮਜ਼ਦ
ਹੈਰੋਇਨ ਤੇ ਡਰੱਗ ਮਨੀ ਸਣੇ ਇਕ ਕਾਬੂ, ਨਸ਼ਾ ਦੇਣ ਵਾਲਾ ਵੀ ਨਾਮਜ਼ਦ
Publish Date: Fri, 17 Apr 2026 07:46 PM (IST)
Updated Date: Sat, 18 Apr 2026 04:13 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪੱਟੀ : ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਕੋਲੋਂ ਹੈਰੋਇਨ ਤੇ ਡਰੱਗ ਮਨੀ ਬਰਾਮਦ ਕਰਕੇ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਦੋਂਕਿ ਉਕਤ ਨੌਜਵਾਨ ਨੂੰ ਹੈਰੋਇਨ ਵੇਚਣ ਵਾਲੇ ਦੀ ਵੀ ਪੁਲਿਸ ਨੇ ਪਛਾਣ ਕਰ ਲਈ ਹੈ। ਜਿਸਦੇ ਚੱਲਦਿਆਂ ਦੋਵਾਂ ਵਿਰੁੱਧ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਪੁਲਿਸ ਅਗਲੀ ਜਾਂਚ ਕਰ ਰਹੀ ਹੈ। ਏਐੱਸਆਈ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਰੇਲਵੇ ਸਟੇਸ਼ਨ ਪੱਟੀ ਦੇ ਕੋਲ ਪੁੱਜੇ ਤਾਂ ਇਕ ਸ਼ੱਕੀ ਨੌਜਵਾਨ ਨੂੰ ਕਾਬੂ ਕੀਤਾ। ਜਿਸਦੀ ਤਲਾਸ਼ੀ ਦੌਰਾਨ 6 ਗ੍ਰਾਮ ਹੈਰੋਇਨ ਤੇ ਇਕ ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਰਾਜਿੰਦਰ ਸਿੰਘ ਪੁੱਤਰ ਅਰਜੁਨ ਸਿੰਘ ਵਾਸੀ ਪੱਟੀ ਵਜੋਂ ਪਛਾਣੇ ਗਏ ਉਕਤ ਨੌਜਵਾਨ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਇਹ ਹੈਰੋਇਨ ਉਸਨੇ ਗੁਰਭੇਜ ਸਿੰਘ ਭੇਜਾ ਪੁੱਤਰ ਗੁਰਮੁੱਖ ਸਿੰਘ ਵਾਸੀ ਕਸ਼ਮੀਰ ਕਾਲੋਨੀ ਪੱਟੀ ਕੋਲੋਂ ਖਰੀਦੀ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਨੂੰ ਕੇਸ ਵਿਚ ਨਾਮਜ਼ਦ ਕਰ ਲਿਆ ਗਿਆ ਹੈ ਤੇ ਗੁਰਭੇਜ ਸਿੰਘ ਭੇਜਾ ਦੀ ਗ੍ਰਿਫਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।