10ਵੀਂ ਜਮਾਤ ਦੇ ਵਿਦਿਆਰਥੀਆਂ ਦਾ ਕੀਤਾ ਸਨਮਾਨ
ਮਾਝਾ ਪਬਲਿਕ ਸਕੂਲ ’ਚ ਦਸਵੀਂ ਜਮਾਤ ਦੇ ਵਿਦਿਆਰਥੀਆਂ ਦਾ ਸਨਮਾਨ
Publish Date: Sun, 19 Apr 2026 06:16 PM (IST)
Updated Date: Mon, 20 Apr 2026 04:07 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ ਮਾਝਾ ਪਬਲਿਕ ਸਕੂਲ ਤਰਨਤਾਰਨ ਵਿਖੇ ਦਸਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਨੂੰ ਮੁੱਖ ਰੱਖਦਿਆਂ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਉਨ੍ਹਾਂ ਦਾ ਐਵਾਰਡ ਪ੍ਰਦਾਨ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਰਮਨ ਦੂਆ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਵਿਦਿਆਰਥੀਆਂ ਦੇ ਚੰਗੇ ਭਵਿੱਖ ਸਬੰਧੀ ਆਪਣੇ ਕੀਮਤੀ ਵਿਚਾਰ ਸਾਂਝੇ ਕੀਤੇ ਅਤੇ ਉਨ੍ਹਾਂ ਨੂੰ ਚੰਗੇ ਕਦਮਾਂ ਵੱਲ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਨੂੰ ਸ਼ੀਲਡਾਂ ਅਤੇ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਅਧਿਆਪਕਾਂ ਅਤੇ ਮਾਪਿਆਂ ਨੇ ਵੀ ਬੱਚਿਆਂ ਦੀਆਂ ਪ੍ਰਾਪਤੀਆਂ ’ਤੇ ਖੁਸ਼ੀ ਜਿਤਾਈ।