ਕਿਸਾਨਾਂ ਨੂੰ ਸਨਮਾਨਿਤ ਕਰਨਾ ਸ਼ਲਾਘਾਯੋਗ ਉਪਰਾਲਾ : ਐੱਸਡੀਐੱਮ
ਕਿਸਾਨਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕਰਨਾ ਖੇਤੀਬਾੜੀ ਵਿਭਾਗ ਦਾ ਸ਼ਲਾਘਾਯੋਗ ਉਪਰਾਲਾ - ਐੱਸਡੀਐੱਮ ਖਡੂਰ ਸਾਹਿਬ
Publish Date: Sun, 19 Apr 2026 06:32 PM (IST)
Updated Date: Mon, 20 Apr 2026 04:07 AM (IST)

ਪਰਾਲੀ ਨੂੰ ਅੱਗ ਨਾ ਲਾ ਕੇ ਮਿਸਾਲ ਬਣੇ ਕਿਸਾਨ ਹਰਭਜਨ ਸਿੰਘ : ਡਾ. ਯਾਦਵਿੰਦਰ ਸਿੰਘ ਗੁਰਬਰਿੰਦਰ ਸਿੰਘ, •ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ ਪੰਜਾਬ ਵਿਚ ਪਰਾਲੀ ਸਾੜਨ ਦੀ ਸਮੱਸਿਆ ਦੇ ਵਿਚਕਾਰ, ਪਿੰਡ ਜਲਾਲਾਬਾਦ ਡੇਰਾ ਸੋਹਲ ਦੇ ਪ੍ਰਗਤੀਸ਼ੀਲ ਕਿਸਾਨ ਹਰਭਜਨ ਸਿੰਘ ਨੇ ਇਕ ਨਵੀਂ ਸੋਚ ਨਾਲ ਮਿਸਾਲ ਕਾਇਮ ਕੀਤੀ ਹੈ। ਉਹ ਕਣਕ ਦੇ ਨਾੜ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਨਾ ਸਿਰਫ ਵਾਤਾਵਰਣ ਦੀ ਰੱਖਿਆ ਕਰ ਰਹੇ ਹਨ, ਸਗੋਂ ਖੇਤੀ ਦੀ ਲਾਗਤ ਵੀ ਘਟਾ ਰਹੇ ਹਨ। ਹਰਭਜਨ ਸਿੰਘ ਨੇ ਦੱਸਿਆ ਕਿ ਪਹਿਲਾਂ ਤਕਰੀਬਨ 10 ਸਾਲ ਪਹਿਲਾਂ ਉਹ ਵੀ ਪਰਾਲੀ ਨੂੰ ਅੱਗ ਲਗਾਉਂਦੇ ਸਨ, ਜਿਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਸੀ ਅਤੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਸੀ। ਪਰ ਖੇਤੀਬਾੜੀ ਵਿਭਾਗ ਸਰਕਲ ਇੰਚਾਰਜ ਜਲਾਲਾਬਾਦ ਡਾ.ਯਾਦਵਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਉਨ੍ਹਾਂ ਨੇ ਨਵੀਂ ਤਕਨੀਕਾਂ ਜਿਵੇਂ ਕਿ ਹੈਪੀ ਸੀਡਰ ਅਤੇ ਸੁਪਰ ਐੱਸਐੱਮਐੱਸ ਦੀ ਵਰਤੋਂ ਸ਼ੁਰੂ ਕੀਤੀ। ਉਨ੍ਹਾਂ ਦੇ ਅਨੁਸਾਰ, ਇਸ ਤਰੀਕੇ ਨਾਲ ਖੇਤ ਵਿਚ ਹੀ ਪਰਾਲੀ ਨੂੰ ਮਿੱਟੀ ਵਿਚ ਮਿਲਾ ਦਿੱਤਾ ਜਾਂਦਾ ਹੈ, ਜਿਸ ਨਾਲ ਮਿੱਟੀ ਦੀ ਨਮੀ ਬਣੀ ਰਹਿੰਦੀ ਹੈ ਅਤੇ ਜੈਵਿਕ ਪਦਾਰਥ ਵਧਦਾ ਹੈ। ਇਸ ਨਾਲ ਖਾਦ ਦੀ ਲੋੜ ਵੀ ਘਟਦੀ ਹੈ ਅਤੇ ਫ਼ਸਲ ਦੀ ਪੈਦਾਵਾਰ ਵਿਚ ਵੀ ਸੁਧਾਰ ਆਇਆ ਹੈ।ਹਰਭਜਨ ਸਿੰਘ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਸਿਰਫ ਨੁਕਸਾਨ ਹੀ ਹੁੰਦਾ ਹੈ। ਜੇਕਰ ਅਸੀਂ ਨਵੀਂ ਤਕਨੀਕ ਅਪਣਾਈਏ ਤਾਂ ਇਹੀ ਪਰਾਲੀ ਸਾਡੇ ਲਈ ਖਾਦ ਬਣ ਸਕਦੀ ਹੈ। ਪਿੰਡ ਦੇ ਹੋਰ ਕਿਸਾਨ ਵੀ ਹੁਣ ਉਨ੍ਹਾਂ ਤੋਂ ਪ੍ਰੇਰਿਤ ਹੋ ਰਹੇ ਹਨ ਅਤੇ ਪਰਾਲੀ ਨਾ ਸਾੜਨ ਵੱਲ ਵੱਧ ਰਹੇ ਹਨ। ਖੇਤੀਬਾੜੀ ਅਧਿਕਾਰੀ ਡਾ. ਭੁਪਿੰਦਰ ਸਿੰਘ ਖੇਤੀਬਾੜੀ ਅਫਸਰ ਖਡੂਰ ਸਾਹਿਬ ਨੇ ਵੀ ਹਰਭਜਨ ਸਿੰਘ ਦੀ ਪ੍ਰਸ਼ੰਸਾ ਕੀਤੀ ਅਤੇ ਹੋਰ ਕਿਸਾਨਾਂ ਨੂੰ ਵੀ ਇਹ ਮਾਡਲ ਅਪਣਾਉਣ ਦੀ ਅਪੀਲ ਕੀਤੀ। ਇਸ ਤਰ੍ਹਾਂ, ਹਰਭਜਨ ਸਿੰਘ ਨੇ ਸਾਬਿਤ ਕੀਤਾ ਹੈ ਕਿ ਜੇ ਕਿਸਾਨ ਚਾਹੇ ਤਾਂ ਪਰਾਲੀ ਦੀ ਸਮੱਸਿਆ ਦਾ ਹੱਲ ਖੁਦ ਕਰ ਸਕਦਾ ਹੈ ਅਤੇ ਵਾਤਾਵਰਣ ਦੀ ਸੰਭਾਲ ਦੇ ਨਾਲ ਆਪਣੀ ਆਮਦਨ ਵਿਚ ਵੀ ਵਾਧਾ ਕਰ ਸਕਦਾ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਖੇਤੀਬਾੜੀ ਦਫਤਰ ਖਡੂਰ ਸਾਹਿਬ ਵਿਖੇ ਲਗਾਏ ਗਏ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ’ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਉੱਪ ਮੰਡਲ ਮੈਜਿਸਟ੍ਰੇਟ ਖਡੂਰ ਸਾਹਿਬ ਨੇ ਝੋਨੇ ਦੀ ਪਰਾਲੀ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਵਾਲੇ 25 ਕਿਸਾਨਾਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਖੇਤੀਬਾੜੀ ਵਿਭਾਗ ਦਾ ਸ਼ਲਾਘਾਯੋਗ ਉਪਰਾਲਾ ਹੈ। ਇਸ ਤਰ੍ਹਾਂ ਪ੍ਰਸ਼ੰਸਾ ਪੱਤਰ ਦੇ ਨਾਲ ਕਿਸਾਨਾਂ ਦੇ ਵਿਚ ਉਤਸ਼ਾਹ ਵੱਧਦਾ ਹੈ ਅਤੇ ਉਹ ਬਾਕੀ ਕਿਸਾਨਾਂ ਲਈ ਪ੍ਰੇਰਨਾ ਸਰੋਤ ਬਣਦੇ ਹਨ। ਇਸ ਸਮੇਂ ਉਨ੍ਹਾਂ ਦੇ ਨਾਲ ਡਾ. ਰੁਪਿੰਦਰਜੀਤ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ, ਗੁਰਪ੍ਰਤਾਪ ਸਿੰਘ, ਕਮਲਜੀਤ ਕੌਰ ਅਤੇ ਇਲਾਕੇ ਦੇ ਅਗਾਂਹ ਵਧੂ ਕਿਸਾਨ ਹਾਜਰ ਸਨ।