ਸਿੱਕੀ ਨੇ ‘ਆਪ’ ਦੇ ਸੈਕੜੇ ਪਰਿਵਾਰ ਕਾਂਗਰਸ ’ਚ ਕੀਤੇ ਸ਼ਾਮਿਲ
ਸਾਬਕਾ ਵਿਧਾਇਕ ਸਿੱਕੀ ਨੇ ਪਿੰਡ ਦੀਨੇਵਾਲ ਤੋਂ ‘ਆਪ’ ਦੇ ਸੈਕੜੇ ਪਰਿਵਾਰ ਕਾਂਗਰਸ ’ਚ ਕੀਤੇ ਸ਼ਾਮਿਲ
Publish Date: Sun, 19 Apr 2026 07:10 PM (IST)
Updated Date: Mon, 20 Apr 2026 04:10 AM (IST)

ਗੁਰਬਰਿੰਦਰ ਸਿੰਘ•, ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ ਵਿਧਾਨ ਸਭਾ ਹਲਕਾ ਖਡੂਰ ਸਾਹਿਬ ’ਚ ਕਾਂਗਰਸ ਪਾਰਟੀ ਦੇ ਦਿੱਗਜ ਆਗੂ ਰਮਨਜੀਤ ਸਿੰਘ ਸਿੱਕੀ ਵੱਲੋਂ ਆਏ ਦਿਨ ਵਿਰੋਧੀ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੂੰ ਕਾਂਗਰਸ ਪਾਰਟੀ ’ਚ ਸ਼ਾਮਲ ਕਰ ਕੇ ਹਲਕਾ ਖਡੂਰ ਸਾਹਿਬ ’ਚ ਦਿਨੋ-ਦਿਨ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਖਡੂਰ ਸਾਹਿਬ ਦੇ ਨਜ਼ਦੀਕੀ ਪਿੰਡ ਦੀਨੇਵਾਲ ਵਿਖੇ ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਤੇ ਬੀਜੇਪੀ ਪਾਰਟੀ ਦੇ ਸੈਂਕੜੇ ਵਰਕਰਾਂ ਤੇ ਆਗੂਆ ਨੂੰ ਕਾਂਗਰਸ ਪਾਰਟੀ ’ਚ ਸ਼ਾਮਲ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਰਮਨਜੀਤ ਸਿੰਘ ਸਿੱਕੀ ਨੇ ਕਿਹਾ ਕਿ ਸ਼ਾਮਲ ਹੋਣ ਵਾਲੇ ਸਾਰੇ ਆਗੂ ਤੇ ਵਰਕਰ ਅੱਜ ਤੋਂ ਮੇਰਾ ਪਰਿਵਾਰ ਹਨ ਅਤੇ ਇਨ੍ਹਾਂ ਦੇ ਹਰ ਦੁੱਖ-ਸੁੱਖ ’ਚ ਉਹ ਹਮੇਸ਼ਾ ਖੜ੍ਹੇ ਰਹਿਣਗੇ। ਉਨ੍ਹਾਂ ਕਿਹਾ ਕਿ ਜਿੱਥੇ ਬੀਜੇਪੀ ਤੇ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਤੇ ਪੰਜਾਬੀਅਤ ਦਾ ਘਾਣ ਕੀਤਾ ਹੈ, ਉਥੇ ਮੌਜੂਦਾ ਸਰਕਾਰ ਦੇ ਆਗੂ ਕਾਰੋਬਾਰੀਆਂ ਨਾਲ ਧੱਕਾ ਤਾਂ ਕਰ ਹੀ ਰਹੀ ਹੈ, ਉਥੇ ਪੰਜਾਬ ਦੇ ਰਖਵਾਲੇ ਸਾਡੀਆਂ ਧੀਆਂ, ਭੈਣਾ ਨੂੰ ਭਰਿੰਡ ਦੱਸ ਕੇ ਸਾਰੇ ਪੰਜਾਬ ਨੂੰ ਸ਼ਰਮਸ਼ਾਰ ਵੀ ਕਰ ਰਹੇ ਹਨ। ਸਿੱਕੀ ਨੇ ਕਿਹਾ ਕਿ ਪੰਜਾਬ ਦੇ ਲੋਕ ਬਹੁਤ ਹੀ ਅਣਖੀ ਲੋਕ ਹਨ ਤੇ 2027 ’ਚ ਇਨ੍ਹਾਂ ਪੰਜਾਬ ਵਿਰੋਧੀਆਂ ਨੂੰ ਮੂੰਹ ਨਹੀਂ ਲਾਉਣਗੇ ਤੇ ਕਾਂਗਰਸ ਦੀ ਬਹੁਤ ਵੱਡੇ ਬਹੁਮਤ ਨਾਲ ਸਰਕਾਰ ਬਣਾਉਗੇ। ਇਸ ਮੌਕੇ ਸ਼ਾਮਲ ਹੋਏ ਵਿਅਕਤੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਪਿੰਡ ਦੀਨੇਵਾਲ ਵਿਖੇ ਸ਼ਾਮਲ ਹੋਏ ਪਰਿਵਾਰਾਂ ’ਚ ਹਰਭਜਨ ਸਿੰਘ, ਅਮਰਜੀਤ ਸਿੰਘ, ਮੈਂਬਰ ਪੰਚਾਇਤ ਦਲਜੀਤ ਸਿੰਘ, ਬਲਦੇਵ ਸਿੰਘ, ਨਿਸ਼ਾਨ ਸਿੰਘ, ਮਨਜਿੰਦਰ ਸਿੰਘ, ਜਗਤਾਰ ਸਿੰਘ, ਹਰਬੰਸ ਸਿੰਘ, ਮੇਜਰ ਸਿੰਘ, ਲਵਜੋਤ ਸਿੰਘ, ਅੰਮ੍ਰਿਤਪਾਲ ਸਿੰਘ, ਵਿਰਸਾ ਸਿੰਘ, ਰਛਪਾਲ ਸਿੰਘ, ਜਸਪਾਲ ਸਿੰਘ, ਗੁਰਮੀਤ ਸਿੰਘ, ਜਗੀਰ ਸਿੰਘ, ਜੋਗਿੰਦਰ ਸਿੰਘ, ਲਵਜੋਤ ਸਿੰਘ, ਅਮਰੀਕ ਸਿੰਘ, ਪਲਵਿੰਦਰ ਸਿੰਘ, ਅਜੀਤ ਸਿੰਘ, ਲੱਖਾ ਸਿੰਘ, ਕੁਲਵੰਤ ਸਿੰਘ, ਬਲਦੇਵ ਸਿੰਘ, ਬਾਬਾ ਰਾਜੂ, ਗੋਰਾ ਸਿੰਘ, ਮਨਜੀਤ ਸਿੰਘ, ਸਿੰਗਾਰਾ ਸਿੰਘ, ਨਿਸ਼ਾਨ ਸਿੰਘ, ਅਮਰਜੀਤ ਸਿੰਘ, ਸੁਖਦੇਵ ਸਿੰਘ, ਰਣਜੀਤ ਸਿੰਘ ਸ਼ਾਹ, ਕਸ਼ਮੀਰ ਕੌਰ, ਜਸਬੀਰ ਕੌਰ, ਜਗੀਰ ਕੌਰ, ਗਿਆਨ ਕੌਰ, ਹਰਜੀਤ ਕੌਰ, ਸੁਰਜੀਤ ਕੌਰ ਆਦਿ ਸ਼ਾਮਲ ਸਨ। ਇਸ ਮੌਕੇ ਪੀਏ ਰਣਜੀਤ ਸਿੰਘ ਰਾਣਾ, ਗੁਰਦਿਆਲ ਸਿੰਘ ਗਿੱਲ, ਸਰਬਜੀਤ ਸਿੰਘ ਨੰਬਰਦਾਰ, ਕੈਪਟਨ ਸੁਖਦੇਵ ਸਿੰਘ, ਮੈਂਬਰ ਪੰਚਾਇਤ ਅਮਰਜੋਤ ਸਿੰਘ ਜੋਤੀ, ਰਣਜੀਤ ਸਿੰਘ, ਸੁਖਵਿੰਦਰ ਸਿੰਘ, ਰਣਜੀਤ ਸਿੰਘ ਸਾਬਾ, ਜੀਵਨ ਸਿੰਘ, ਸਰਪੰਚ ਅਮਨਦੀਪ ਸਿੰਘ ਸ਼ਾਹ ਕੰਗ, ਸਾਬਕਾ ਸਰਪੰਚ ਪ੍ਰਗਟ ਸਿੰਘ, ਬਚਿੱਤਰ ਸਿੰਘ ਕੰਗ, ਸੁਖਚੈਨ ਸਿੰਘ ਸੋਨੀ ਜਹਾਂਗੀਰ ਆਦਿ ਮੋਹਤਬਰ ਵਿਅਕਤੀ ਵੀ ਹਾਜ਼ਰ ਸਨ।