ਜੇਲ੍ਹ ’ਚੋਂ ਮੋਬਾਈਲ ਫੋਨ ਤੇ ਤੰਬਾਕੂ ਪਦਾਰਥ ਬਰਾਮਦ
ਗੋਇੰਦਵਾਲ ਸਾਹਿਬ ਦੀ ਜੇਲ੍ਹ ’ਚੋਂ ਮੋਬਾਈਲ ਫੋਨ ਤੇ ਤੰਬਾਕੂ ਪਦਾਰਥ ਬਰਾਮਦ
Publish Date: Sun, 19 Apr 2026 07:58 PM (IST)
Updated Date: Mon, 20 Apr 2026 04:10 AM (IST)

ਪੁਲਿਸ ਨੇ ਪੰਜ ਹਵਾਲਾਤੀਆਂ ਵਿਰੁੱਧ ਦਰਜ ਕੀਤੇ ਤਿੰਨ ਕੇਸ ਗੁਰਬਰਿੰਦਰ ਸਿੰਘ, •ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਵਿਚ ਬੰਦ ਹਵਾਲਾਤੀਆਂ ਦੀ ਚੈਕਿੰਗ ਦੌਰਾਨ ਜੇਲ੍ਹ ਅਧਿਕਾਰੀਆਂ ਨੇ ਮੋਬਾਈਲ ਫੋਨ ਅਤੇ ਤੰਬਾਕੂ ਪਦਾਰਥ ਬਰਾਮਦ ਕੀਤੇ ਹਨ। ਜਿਨ੍ਹਾਂ ਨੂੰ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਹਵਾਲੇ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਉਕਤ ਬਰਾਮਦਗੀ ਸਬੰਧੀ ਜੇਲ੍ਹ ਅਧਿਕਾਰੀਆਂ ਵੱਲੋਂ ਸੌਂਪੀਆਂ ਸ਼ਿਕਾਇਤਾਂ ਦੇ ਅਧਾਰ ’ਤੇ ਪੰਜ ਹਵਾਲਾਤੀਆਂ ਵਿਰੁੱਧ ਜੇਲ੍ਹ ਨਿਯਮਾਂ ਦੀ ਉਲੰਘਣਾ ਦੀਆਂ ਧਾਰਾਵਾਂ ਤਹਿਤ ਤਿੰਨ ਮੁਕੱਦਮੇਂ ਦਰਜ ਕੀਤੇ ਹਨ। ਜੇਲ੍ਹ ਦੇ ਸਹਾਇਕ ਸੁਪਰਡੈਂਟ ਮਨਜੀਤ ਸਿੰਘ ਵੱਲੋਂ ਜਾਰੀ ਕੀਤੇ ਸ਼ਿਕਾਇਤ ਪੱਤਰ ਮੁਤਾਬਿਕ ਹਵਾਲਾਤੀ ਸਾਜਨਪ੍ਰੀਤ ਸਿੰਘ ਪੁੱਤਰ ਪ੍ਰਤਾਪ ਸਿੰਘ ਵਾਸੀ ਸੁਲਤਾਨਵਿੰਡ ਅਤੇ ਸੁਲਤਾਨ ਸਿੰਘ ਪੁੱਤਰ ਧਰਮਿੰਦਰ ਸਿੰਘ ਵਾਸੀ ਲੋਹਾਰਕਾ ਕੋਲੋਂ 16 ਬੀੜੀਆਂ ਤੇ 11 ਤੰਬਾਕੂ ਪੁੜੀਆਂ ਬਰਾਮਦ ਹੋਈਆਂ। ਇਸੇ ਤਰ੍ਹਾਂ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਵੱਲੋਂ ਜਾਰੀ ਸ਼ਿਕਾਇਤ ਪੱਤਰ ਮੁਤਾਬਿਕ ਹਵਾਲਾਤੀ ਜੋਧਬੀਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਚਵਿੰਡਾ ਦੇਵੀ ਅਤੇ ਜਸਪ੍ਰੀਤ ਸਿੰਘ ਪੱਤਰ ਸੁਖਵਿੰਦਰ ਸਿੰਘ ਵਾਸੀ ਸੁਲਤਾਨਵਿੰਡ ਕੋਲੋਂ ਇਕ ਕੀਪੈਡ ਅਤੇ ਇਕ ਸਮਾਰਟ ਫੋਨ ਸਣੇ ਦੋ ਸਿਮ ਕਾਰਡ ਬਰਾਮਦ ਹੋਏ। ਜਦੋਂਕਿ ਸਹਾਇਕ ਸੁਪਰਡੈਂਟ ਹੰਸ ਰਾਜ ਵੱਲੋਂ ਜਾਰੀ ਸ਼ਿਕਾਇਤ ਮੁਤਾਬਿਕ ਚੈਕਿੰਗ ਦੌਰਾਨ ਹਵਾਲਾਤੀ ਮਨਪ੍ਰੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਲੋਹਾਰਕਾ ਕੋਲੋਂ ਇਕ ਸਮਾਰਟ ਫੋਨ ਸਣੇ ਸਿਮ ਬਰਾਮਦ ਹੋਇਆ ਹੈ। ਉੱਧਰ ਥਾਣਾ ਮੁਖੀ ਨੇ ਦੱਸਿਆ ਕਿ ਦਰਜ ਕੀਤੇ ਗਏ ਤਿੰਨ ਕੇਸਾਂ ਦੀ ਅਗਲੀ ਜਾਂਚ ਲਈ ਏਐੱਸਆਈ ਅਰਜਨ ਸਿੰਘ, ਏਐੱਸਆਈ ਪ੍ਰਗਟ ਸਿੰਘ ਅਤੇ ਸਬ ਇੰਸਪੈਕਟਰ ਅਮਰਜੀਤ ਕੌਰ ਨੂੰ ਸੌਂਪੀ ਗਈ ਹੈ।