ਕਾਨੂੰਨ ਬਣਾ ਕੇ ‘ਆਪ’ ਸਰਕਾਰ ਨੇ ਇਤਿਹਾਸ ਸਿਰਜਿਆ : ਖੁਵਾਸਪੁਰ
ਗੁਰੂ ਸਾਹਿਬ ਦੇ ਸਤਿਕਾਰ ’ਚ ਕਾਨੂੰਨ ਬਣਾ ਕੇ ਆਪ ਸਰਕਾਰ ਨੇ ਇਤਿਹਾਸ ਸਿਰਜਿਆ- ਬਿੱਟੂ ਖੁਵਾਸਪੁਰ
Publish Date: Sun, 19 Apr 2026 08:13 PM (IST)
Updated Date: Mon, 20 Apr 2026 04:12 AM (IST)

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ ਬੇਅਦਬੀ ਵਿਰੁੱਧ ਵਿਧਾਨ ਸਭਾ ’ਚ ਪਾਸ ਬਿੱਲ ’ਤੇ ਗਵਰਨਰ ਦੀ ਮੋਹਰ ਲੱਗਣ ਉਪਰੰਤ ਕਾਨੂੰਨ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਆਗੂ ਭੁਪਿੰਦਰ ਸਿੰਘ ਬਿੱਟੂ ਖੁਵਾਸਪੁਰ ਨੇ ਕਿਹਾ ਕਿ ਇਹ ਇਕ ਭਾਗਾਂ ਵਾਲਾ ਅਤੇ ਇਤਿਹਾਸਿਕ ਦਿਨ ਹੈ। ਕਿਉਂਕਿ ਇਹ ਕਾਨੂੰਨ ਉਨ੍ਹਾਂ ਲੋਕਾਂ ਵਿਰੁੱਧ ਇਕ ਸਖ਼ਤ ਰੋਕ ਵਜੋਂ ਕੰਮ ਕਰੇਗਾ ਜੋ ਸਮਾਜ ਵਿਚ ਵੰਡ ਪਾਉਣ ਦੇ ਇਰਾਦੇ ਨਾਲ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਸਨ। ਬਿੱਟੂ ਖੁਵਾਸਪੁਰ ਨੇ ਕਿਹਾ ਕਿ ਮਾਨ ਸਰਕਾਰ ਨੇ ਉਹ ਕਰ ਦਿਖਾਇਆ ਹੈ ਜੋ ਪਿਛਲੀਆਂ ਸਰਕਾਰਾਂ ਪੰਥਕ ਕਦਰਾਂ-ਕੀਮਤਾਂ ਦੇ ਰਾਖੇ ਹੋਣ ਦਾ ਦਾਅਵਾ ਕਰਨ ਦੇ ਬਾਵਜੂਦ ਵੀ ਹਾਸਲ ਕਰਨ ਵਿਚ ਅਸਫਲ ਰਹੀਆਂ ਸਨ। ਇਹ ਕਾਨੂੰਨ ਸਖ਼ਤ ਸਜ਼ਾ ਯਕੀਨੀ ਬਣਾਏਗਾ ਅਤੇ ਧਰਮ ਦੇ ਨਾਂ ਤੇ ਨਫ਼ਰਤ ਫੈਲਾਉਣ ਦੀਆਂ ਕੋਸ਼ਿਸ਼ਾਂ ਨੂੰ ਰੋਕ ਕੇ ਸਦਭਾਵਨਾ ਨੂੰ ਉਤਸ਼ਾਹਿਤ ਕਰੇਗਾ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਵਿਚ ਇਹ ਬਿੱਲ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ ਅਤੇ ਹੁਣ ਇਸ ਨੂੰ ਰਾਜਪਾਲ ਦੀ ਮਨਜ਼ੂਰੀ ਮਿਲ ਗਈ ਹੈ। ਜਿਸ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦਲੇਰੀ ਅਤੇ ਇਮਾਨਦਾਰੀ ਨਾਲ ਇਹ ਬਿੱਲ ਪੇਸ਼ ਕਰਨ ਲਈ ਜਾਂਦਾ ਹੈ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਕਾਨੂੰਨ ਦੀਆਂ ਸਖ਼ਤ ਵਿਵਸਥਾਵਾਂ ਬੇਅਦਬੀ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਰੋਕ ਦੇਣਗੀਆਂ, ਕਿਉਂਕਿ ਦੋਸ਼ੀ ਹੁਣ ਅਜਿਹੀ ਹਰਕਤ ਕਰਨ ਤੋਂ ਪਹਿਲਾਂ ਕਈ ਵਾਰ ਸੋਚਣਗੇ। ਭੁਪਿੰਦਰ ਬਿੱਟੂ ਨੇ ਕਿਹਾ ਕਿ ਇਹ ਕਾਨੂੰਨ ਬੇਅਦਬੀ ਵਿਰੁੱਧ ਸਖ਼ਤ ਸਜ਼ਾ ਦੀ ਦੁਨੀਆ ਭਰ ਦੇ ਸਿੱਖਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਵੱਲ ਇਕ ਮਹੱਤਵਪੂਰਨ ਕਦਮ ਹੈ। ਇਹ ਅਜਿਹੀਆਂ ਕੋਸ਼ਿਸ਼ਾਂ ਕਰਨ ਵਾਲਿਆਂ ਵਿਚ ਡਰ ਪੈਦਾ ਕਰੇਗਾ ਅਤੇ ਇਨਸਾਫ਼ ਯਕੀਨੀ ਬਣਾਏਗਾ।