ਵਿਜੇ ਸ਼ਰਮਾ ਬਣੇ ਪੱਟੀ ਸ਼ਹਿਰੀ ਕਾਂਗਰਸ ਕਮੇਟੀ ਦੇ ਪ੍ਰਧਾਨ
ਵਿਜੇ ਸ਼ਰਮਾ ਬਣੇ ਪੱਟੀ ਸ਼ਹਿਰੀ ਕਾਂਗਰਸ ਕਮੇਟੀ ਦੇ ਪ੍ਰਧਾਨ, ਸਮਰਥਕਾਂ ’ਚ ਖੁਸ਼ੀ ਦੀ ਲਹਿਰ
Publish Date: Tue, 21 Apr 2026 05:04 PM (IST)
Updated Date: Wed, 22 Apr 2026 04:01 AM (IST)

ਸਮਰਥਕਾਂ ’ਚ ਖੁਸ਼ੀ ਦੀ ਲਹਿਰ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਤੇ ਕਈ ਸੀਨੀਅਰ ਆਗੂਆਂ ਦਿੱਤੀ ਵਧਾਈ ਬੱਲੂ ਮਹਿਤਾ, •ਪੰਜਾਬੀ ਜਾਗਰਣ, ਪੱਟੀ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਜਾਰੀ ਕੀਤੀ ਗਈ ਆਹੁਦੇਦਾਰਾਂ ਦੀ ਲਿਸਟ ਵਿਚ ਵਿਜੈ ਸ਼ਰਮਾ ਨੂੰ ਦੁਬਾਰਾ ਪੱਟੀ ਸ਼ਹਿਰੀ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਤੋਂ ਬਾਅਦ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਦੌੜ ਪਈ ਤੇ ਇਸ ਮੌਕੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਆਪਣੇ ਕਿਹਾ ਕਿ ਵਿਜੇ ਸ਼ਰਮਾ ਪਾਰਟੀ ਦੇ ਵਫ਼ਾਦਾਰ ਅਤੇ ਮਿਹਨਤੀ ਸਾਥੀ ਹਨ, ਜਿਨ੍ਹਾਂ ਨੇ ਹਮੇਸ਼ਾਂ ਕਾਂਗਰਸ ਦੀ ਵਿਚਾਰਧਾਰਾ ਨੂੰ ਮਜ਼ਬੂਤੀ ਨਾਲ ਅੱਗੇ ਵਧਾਇਆ ਹੈ। ਉਨ੍ਹਾਂ ਕਿਹਾ ਕਿ ਪੁਰਾਣੇ ਸਾਥੀ ਵਿਜੇ ਸ਼ਰਮਾ ਦੇ ਪੱਟੀ ਸ਼ਹਿਰੀ ਕਾਂਗਰਸ ਦੇ ਦੁਬਾਰਾ ਪ੍ਰਧਾਨ ਨਿਯੁਕਤ ਹੋਣ ’ਤੇ ਮੈਂ ਉਨ੍ਹਾਂ ਨੂੰ ਢੇਰ ਸਾਰੀਆਂ ਮੁਬਾਰਕਾਂ ਦਿੰਦਾ ਹਾਂ। ਇਹ ਨਿਯੁਕਤੀ ਪਾਰਟੀ ਲਈ ਇੱਕ ਮਜ਼ਬੂਤ ਕਦਮ ਸਾਬਤ ਹੋਵੇਗੀ। ਉਨ੍ਹਾਂ ਨੇ ਇਸ ਮੌਕੇ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਵਿਜੇ ਸ਼ਰਮਾ ਨੂੰ ਇਹ ਜ਼ਿੰਮੇਵਾਰੀ ਸੌਂਪੀ। ਹਰਮਿੰਦਰ ਗਿੱਲ ਨੇ ਅੱਗੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਵਿਜੇ ਸ਼ਰਮਾ ਆਪਣੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਨਿਭੇੜ ਨਾਲ ਨਿਭਾਉਣਗੇ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਸਿਰਤੋੜ ਯਤਨ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਪੱਟੀ ਸ਼ਹਿਰ ਵਿਚ ਕਾਂਗਰਸ ਦੀ ਪਕੜ ਹੋਰ ਮਜ਼ਬੂਤ ਹੋਵੇਗੀ ਅਤੇ ਆਉਣ ਵਾਲੀਆਂ ਚੋਣਾਂ ਵਿਚ ਇਸਦਾ ਵੱਡਾ ਲਾਭ ਮਿਲੇਗਾ। ਇਸ ਦੌਰਾਨ ਨਵੇਂ ਨਿਯੁਕਤ ਪ੍ਰਧਾਨ ਵਿਜੇ ਸ਼ਰਮਾ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਨੇ ਖਾਸ ਤੌਰ ’ਤੇ ਹਰਮਿੰਦਰ ਸਿੰਘ ਗਿੱਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਰਹਿਨੁਮਾਈ ਅਤੇ ਸਹਿਯੋਗ ਨਾਲ ਹੀ ਉਹ ਪਾਰਟੀ ਦੀ ਸੇਵਾ ਕਰਦੇ ਆ ਰਹੇ ਹਨ ਅਤੇ ਅੱਗੇ ਵੀ ਕਰਦੇ ਰਹਿਣਗੇ। ਵਿਜੈ ਸ਼ਰਮਾ ਨੇ ਕਿਹਾ ਕਿ ਉਹ ਪਾਰਟੀ ਦੀ ਨੀਤੀ ਅਤੇ ਸਿਧਾਂਤਾਂ ਨੂੰ ਲੋਕਾਂ ਤਕ ਪਹੁੰਚਾਉਣ ਲਈ ਨਿਰੰਤਰ ਕੰਮ ਕਰਨਗੇ ਅਤੇ ਹਰ ਵਰਗ ਦੇ ਲੋਕਾਂ ਨੂੰ ਨਾਲ ਜੋੜ ਕੇ ਪੱਟੀ ਸ਼ਹਿਰ ਵਿਚ ਕਾਂਗਰਸ ਨੂੰ ਹੋਰ ਮਜ਼ਬੂਤ ਕਰਨਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨਾ ਅਤੇ ਜਨਤਾ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਰਹੇਗੀ। ਇਸ ਮੌਕੇ ਸੁਖਵਿੰਦਰ ਸਿੰਘ ਸਿੱਧੂ ਸਾਬਕਾ ਚੇਅਰਮੈਨ, ਦਲਬੀਰ ਸਿੰਘ ਸੇਖੋਂ ਸਾਬਕਾ ਪ੍ਰਧਾਨ ਨਗਰ ਕੌਂਸਲ ਪੱਟੀ, ਮਨਜੀਤ ਸਿੰਘ ਕਾਲੇਕੇ, ਅਮਨੀਸ਼ ਬੱਤਰਾ, ਰਾਜ ਕੁਮਾਰ ਰਾਜੂ, ਰਾਕੇਸ ਟੋਨੀ, ਜਸਮਿੰਦਰ ਸਿੰਘ ਵੋਹਰਾ, ਨਿਰਮਲਜੀਤ ਸਿੰਘ ਲਾਲੀ, ਰਵਿੰਦਰ ਸਿੰਘ ਰਾਮਗੜੀਆ, ਬੀਤ ਕਿਰਤੋਵਾਲ, ਸੁਰਜੀਤ ਸਿੰਘ ਸਮੇਤ ਕਈ ਸੀਨੀਅਰ ਆਗੂ, ਵਰਕਰ ਅਤੇ ਸਮਰਥਕ ਵੀ ਮੌਜੂਦ ਸਨ, ਜਿਨ੍ਹਾਂ ਨੇ ਵਿਜੇ ਸ਼ਰਮਾ ਨੂੰ ਮੁਬਾਰਕਾਂ ਦਿੰਦਿਆਂ ਉਨ੍ਹਾਂ ਦੀ ਕਾਮਯਾਬੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ।