ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੱਜ ਲਾਵੇਗਾ ਸਵੈ-ਰੋਜ਼ਗਾਰ ਤੇ ਪਲੇਸਮੈਂਟ ਕੈਂਪ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੱਜ ਲਗਾਵੇਗਾ ਸਵੈ-ਰੋਜ਼ਗਾਰ ਤੇ ਪਲੇਸਮੈਂਟ ਕੈਂਪ
Publish Date: Tue, 21 Apr 2026 05:06 PM (IST)
Updated Date: Wed, 22 Apr 2026 04:01 AM (IST)

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ ਬੇਰੋਜ਼ਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਏਡੀਸੀ ਵਿਕਾਸ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਅੱਜ 22 ਅਪ੍ਰੈਲ ਨੂੰ ਸਵੇਰੇ 10 ਤੋਂ ਦੁਪਹਿਰ 2 ਵਜੇ ਤਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨਤਾਰਨ ਦੇ ਕਮਰਾ ਨੰਬਰ 115 ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਪਲੇਸਮੈਂਟ ਅਤੇ ਸਵੈ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਵਿਕਰਮ ਜੀਤ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿਚ ਐੱਸਬੀਆਈ ਲਾਈਫ ਇੰਸ਼ੋਰੈਂਸ ਕੰਪਨੀ ਅਤੇ ਜ਼ਿਲ੍ਹਾ ਮੈਨੇਜਰ ਸੇਵਾ ਕੇਂਦਰ ਭਾਗ ਲੈ ਰਹੇ ਹਨ। ਐੱਸਬੀਆਈ ਲਾਈਫ ਇੰਸ਼ੋਰੈਂਸ ਕੰਪਨੀ ਨੂੰ ਐਡਵਾਈਜ਼ਰ ਅਤੇ ਸੇਲਜ਼ ਮੈਨੇਜਰ ਉਮਰ ਹੱਦ 18 ਤੋਂ 45 ਸਾਲ ਲੜਕੇ ਅਤੇ ਲੜਕੀਆਂ, ਯੋਗਤਾ ਘੱਟੋ-ਘੱਟ 12ਵੀਂ ਪਾਸ ਦੀ ਲੋੜ ਹੈ ਅਤੇ ਸੇਵਾ ਕੇਂਦਰ ਨੂੰ ਐੱਸਬੀਆਈ ਲਾਈਫ ਇੰਸ਼ੋਰੈਂਸ ਕੰਪਨੀ ਨੂੰ ਡਾਟਾ ਆਪਰੇਟਰ, ਡੀਐੱਸਡੀ ਆਪਰੇਟਰ ਸਿਰਫ ਲੜਕੇ ਚਾਹੀਦੇ ਹਨ। ਯੋਗਤਾ ਗਰੈਜੂਏਸ਼ਨ ਅਤੇ 120 ਘੰਟੇ ਦਾ ਕੰਪਿਊਟਰ ਕੋਰਸ, ਅੰਗਰੇਜ਼ੀ ਅਤੇ ਪੰਜਾਬੀ ਟਾਈਪਿੰਗ ਸਪੀਡ 30 ਵਰਡ ਪ੍ਰਤੀ ਮਿੰਟ ਹੋਣੀ ਚਾਹੀਦੀ ਹੈ। ਪ੍ਰਾਰਥੀ ਨੂੰ ਪੰਜਾਬੀ ਅਤੇ ਅੰਗਰੇਜ਼ੀ ਪੜ੍ਹਨੀ ਅਤੇ ਲਿਖਣੀ ਆਉਣੀ ਚਾਹੀਦੀ ਹੈ। ਪ੍ਰਾਰਥੀ ਕੋਲ ਡਰਾਈਵਿੰਗ ਲਾਇਸੰਸ ਅਤੇ ਟੂ-ਵਹੀਲਰ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਰੋਜ਼ਗਾਰ ਦਫ਼ਤਰ ਵਿਖੇ ਸਵੈ-ਰੋਜਗਾਰ ਕੈਂਪ ਦਾ ਆਯੋਜਨ ਵੀ ਕੀਤਾ ਜਾ ਰਿਹਾ ਹੈ। ਇਹ ਕੈਂਪ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਤਰਨਤਾਰਨ, ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਤਰਨਤਾਰਨ, ਡਿਪਟੀ ਡਾਇਰੈਕਟਰ ਮੱਛੀ ਪਾਲਣ ਤਰਨਤਾਰਨ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਤਰਨਤਾਰਨ, ਜਿਲ੍ਹਾ ਮੈਨੇਜਰ ਐੱਸਸੀਐੱਫਸੀ ਤਰਨਤਾਰਨ, ਲੀਡ ਜਿਲ੍ਹਾ ਮੈਨੇਜਰ ਤਰਨਤਾਰਨ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਕੈਂਪ ਵਿਚ ਵੱਖ-ਵੱਖ ਵਿਭਾਗਾਂ ਵੱਲੋਂ ਉਪਲਬੱਧ ਸਵੈ-ਰੋਜ਼ਗਾਰ ਸਕੀਮਾਂ, ਟ੍ਰੇਨਿੰਗ, ਲੋਨ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਬੇਰੋਜਗਾਰ ਉਮੀਦਵਾਰਾਂ ਨੂੰ ਇਸ ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਭਾਗ ਲੈਣ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪਲਾਈਨ ਨੰਬਰ 77173-97013 ’ਤੇ ਸੰਪਰਕ ਕੀਤਾ ਜਾ ਸਕਦਾ ਹੈ।