ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆਂ ਨੇ ਸਕੂਲ ਨੂੰ ਭੇਟ ਕੀਤੇ ਮੈਟ
ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆਂ ਨੇ ਸਕੂਲ ਨੂੰ ਭੇਟ ਕੀਤੇ ਮੈਟ
Publish Date: Tue, 21 Apr 2026 07:18 PM (IST)
Updated Date: Wed, 22 Apr 2026 04:10 AM (IST)

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਪੱਟੀ ਇਲਾਕੇ ਦੀ ਪ੍ਰਸਿੱਧ ਸਿੱਖਿਆ ਸੰਸਥਾ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਦਿਆਲਪੁਰਾ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਨੇ ਮੈਟ ਭੇਂਟ ਕੀਤੇ ਹਨ। ਇਸ ਮੌਕੇ ਜਥੇਦਾਰ ਭਾਟੀਆ ਨੇ ਸਕੂਲ ਦਾ ਦੌਰਾ ਕਰਦੇ ਹੋਏ ਚੱਲ ਰਹੇ ਵਿਦਿਅਕ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸਕੂਲ ਪ੍ਰਬੰਧਕਾਂ ਦੀ ਇਸ ਗੱਲ ਲਈ ਸਰਾਹਣਾ ਕੀਤੀ ਕਿ ਇੱਥੇ ਦੁਨਿਆਵੀ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਧਾਰਮਿਕ ਸਿੱਖਿਆ ਵੀ ਪ੍ਰਦਾਨ ਕੀਤੀ ਜਾਂਦੀ ਹੈ, ਜੋ ਕਿ ਨਵੀਂ ਪੀੜ੍ਹੀ ਦੇ ਚੰਗੇ ਚਰਿੱਤਰ ਨਿਰਮਾਣ ਲਈ ਬਹੁਤ ਜ਼ਰੂਰੀ ਹੈ। ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਵੱਲੋਂ ਵਿਦਿਆਰਥੀਆਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦੇ ਹੋਏ ਵਧੀਆ ਕੁਆਲਟੀ ਦੇ ਖੁੱਲ੍ਹੇ ਅਤੇ ਆਰਾਮਦਾਇਕ ਮੈਟ ਭੇਟ ਕੀਤੇ ਗਏ, ਜਿਸ ਨਾਲ ਲਗਭਗ 20 ਤੋਂ ਵੱਧ ਵਿਦਿਆਰਥੀ ਸੁਖਦਾਈ ਢੰਗ ਨਾਲ ਬੈਠ ਸਕਣਗੇ। ਸਕੂਲ ਦੀ ਪ੍ਰਿੰਸੀਪਲ ਸੁਰਜੀਤ ਕੌਰ ਨੇ ਜਥੇਦਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਹਿਯੋਗ ਨਾਲ ਸਕੂਲ ਦੀਆਂ ਸਹੂਲਤਾਂ ਹੋਰ ਮਜ਼ਬੂਤ ਹੁੰਦੀਆਂ ਹਨ ਅਤੇ ਬੱਚਿਆਂ ਨੂੰ ਵਧੀਆ ਵਾਤਾਵਰਣ ਮਿਲਦਾ ਹੈ। ਇਸ ਮੌਕੇ ਜਥੇਦਾਰ ਭਾਟੀਆ ਨੇ ਭਰੋਸਾ ਦਿਵਾਇਆ ਕਿ ਸਕੂਲ ਵਿਚ ਵਿਦਿਆਰਥੀਆਂ ਦੀਆਂ ਜ਼ਰੂਰਤਾਂ ਨੂੰ ਦੇਖਦੇ ਹੋਏ ਭਵਿੱਖ ’ਚ ਵੀ ਹਰ ਸੰਭਵ ਸਹਾਇਤਾ ਪਹਿਲ ਦੇ ਅਧਾਰ ‘ਤੇ ਮੁਹੱਈਆ ਕਰਵਾਈ ਜਾਵੇਗੀ।