ਤਰਨਤਾਰਨ ਪੁਲਿਸ ਨੇ ਫੜੀ ਹੈਰਇਨ, ਇਕ ਨੌਜਵਾਨ ਕਾਬੂ
ਤਰਨਤਾਰਨ ਪੁਲਿਸ ਨੇ ਫੜੀ ਹੈਰਇਨ, ਇਕ ਨੌਜਵਾਨ ਕਾਬੂ
Publish Date: Tue, 21 Apr 2026 07:35 PM (IST)
Updated Date: Wed, 22 Apr 2026 04:10 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਹੈਰੋਇਨ ਬਰਾਮਦ ਕਰਕੇ ਇਕ ਨੌਜਵਾਨ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਿਸਦੇ ਖਿਲਾਫ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਜਸਪਾਲ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਜਦੋਂ ਉਹ ਗੋਇੰਦਵਾਲ ਸਾਹਿਬ ਦੀ ਰੇਲਵੇ ਲਾਈਨ ਦੇ ਨਾਲ ਵਾਲੀ ਸੜਕ ’ਤੇ ਪੁੱਜੇ ਤਾਂ ਇਕ ਨੌਜਵਾਨ ਨੂੰ ਕਾਬੂ ਕੀਤਾ। ਸੰਨੀ ਪੁੱਤਰ ਜਸਵੰਤ ਰਾਏ ਵਾਸੀ ਤਰਨਤਾਰਨ ਵਜੋਂ ਪਛਾਣੇ ਗਏ ਉਕਤ ਨੌਜਵਾਨ ਦੀ ਤਲਾਸ਼ੀ ਦੌਰਾਨ 10 ਗ੍ਰਾਮ ਹੈਰੋਇਨ ਬਰਾਮਦ ਹੋਈ।