ਗੋਇੰਦਵਾਲ ਸਾਹਿਬ ਪੁਲਿਸ ਨੇ ਫੜੀ ਸ਼ਰਾਬ, ਇਕ ਨਾਮਜ਼ਦ
ਗੋਇੰਦਵਾਲ ਸਾਹਿਬ ਪੁਲਿਸ ਨੇ ਫੜੀ ਸ਼ਰਾਬ, ਇਕ ਨਾਮਜ਼ਦ
Publish Date: Tue, 21 Apr 2026 07:36 PM (IST)
Updated Date: Wed, 22 Apr 2026 04:10 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਸੂਚਨਾ ਦੇ ਅਧਾਰ ’ਤੇ ਛਾਪੇਮਾਰੀ ਕਰ ਕੇ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਜਿਸ ਸਬੰਧੀ ਇਕ ਵਿਅਕਤੀ ਵਿਰੁੱਧ ਆਬਕਾਰੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਹਾਲਾਂਕਿ ਉਸ ਦੀ ਗ੍ਰਿਫਤਾਰੀ ਹੋਣੀ ਅਜੇ ਬਾਕੀ ਹੈ। ਜਾਂਚ ਅਧਿਕਾਰੀ ਏਐੱਸਆਈ ਅਮਰਬੀਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਇਸੇ ਦੌਰਾਨ ਸੂਚਨਾ ਦੇ ਆਧਾਰ ’ਤੇ ਅਮਰਜੀਤ ਸਿੰਘ ਪੁੱਤਰ ਬੋਹੜ ਸਿੰਘ ਵਾਸੀ ਲਾਲਪੁਰਾ ਦੇ ਘਰ ਛਾਪੇਮਾਰੀ ਕਰ ਕੇ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਅਮਰਜੀਤ ਸਿੰਘ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।