ਵਿਧਾਇਕ ਸੰਧੂ ਨੇ ਕੀਤੀ ਹਲਕਾ ਵਾਸੀਆਂ ਨਾਲ ਮੁਲਾਕਾਤ
ਵਿਧਾਇਕ ਹਰਮੀਤ ਸਿੰਘ ਸੰਧੂ ਨੇ ਆਪਣੀ ਰਿਹਾਇਸ਼ ’ਤੇ ਕੀਤੀ ਹਲਕਾ ਵਾਸੀਆਂ ਨਾਲ ਮੁਲਾਕਾਤ
Publish Date: Tue, 21 Apr 2026 07:48 PM (IST)
Updated Date: Wed, 22 Apr 2026 04:13 AM (IST)

ਮੁਸ਼ਿਕਲਾਂ ਸੁਣ ਕੇ ਮੌਕੇ ’ਤੇ ਕਰਵਾਏ ਮਸਲੇ ਹੱਲ, ਕਿਹਾ- ਸਰਕਾਰ ਲੋਕਾਂ ਦੇ ਨਾਲ ਖੜ੍ਹੀ ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ ਤਰਨਤਾਰਨ ਦੇ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਮੰਗਲਵਾਰ ਨੂੰ ਆਪਣੇ ਗ੍ਰਹਿ ਵਿਖੇ ਹਲਕਾ ਵਾਸੀਆਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਕੇ ਮੌਕੇ ਉੱਪਰ ਹੀ ਹੱਲ ਕਰਇਆ। ਜਦੋਂਕਿ ਵੱਖ-ਵੱਖ ਪਿੰਡਾਂ ਤੇ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਤੋਂ ਪੁੱਜੇ ਲੋਕਾਂ ਨੂੰ ਵਿਧਾਇਕ ਸੰਧੂ ਨੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਨਾਲ ਖੜ੍ਹੀ ਹੈ ਅਤੇ ਸਰਕਾਰੀ ਸਹੂਲਤਾਂ ਨੂੰ ਲੋਕਾਂ ਦੇ ਘਰਾਂ ਤਕ ਪੁੱਜਦਾ ਕਰਨ ਲਈ ਪੂਰੀ ਗੰਭੀਰਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਹਰਮੀਤ ਸਿੰਘ ਸੰਧੂ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਸਦਕਾ ਵਿਧਾਨ ਸਭਾ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਰੋਕਣ ਲਈ ਸਖਤ ਕਾਨੂੰਨ ਬਣਾਉਣ ਦਾ ਮਤਾ ਲਿਆਂਦਾ ਗਿਆ ਅਤੇ ਸਰਬਸੰਮਤੀ ਨਾਲ ਪਾਸ ਹੋਏ ਇਸ ਬਿੱਲ ’ਤੇ ਪੰਜਾਬ ਦੇ ਗਵਰਨਰ ਵੱਲੋਂ ਵੀ ਦਸਤਖਤ ਕਰ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਇਸ ਕਾਨੂੰਨ ਦੇ ਹੋਂਦ ਵਿਚ ਆਉਣ ਨਾਲ ਬੇਅਦਬੀ ਦੇ ਦੋਸ਼ੀਆਂ ਸਖਤ ਸਜ਼ਾਵਾਂ ਦਾ ਵਿਕਲਪ ਰੱਖਿਆ ਗਿਆ ਹੈ ਤੇ ਮਿਸਾਲੀ ਸਜ਼ਾ ਮਿਲਣ ਨਾਲ ਅਜਿਹਾ ਕਾਰਾ ਕਰਨ ਬਾਰੇ ਕੋਈ ਸੋਚੇਗਾ ਵੀ ਨਹੀਂ। ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਅਜਿਹਾ ਕਨੂੰਨ ਬਣਾਉਣ ਲਈ ਜੋ ਇੱਛਾ ਸ਼ਕਤੀ ਚਾਹੀਦੀ ਸੀ, ਉਹ ਮੁੱਖ ਮੰਤਰੀ ਭਗਵੰਤ ਮਾਨ ਅੰਦਰ ਸਾਰੇ ਪੰਜਾਬ ਨੇ ਵੇਖ ਲਈ ਹੈ। ਇਸ ਮੌਕੇ ਸੰਧੂ ਨੇ ਹਲਕਾ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਵਿਕਾਸ ਦੇ ਕੰਮ ਤੇਜ਼ੀ ਨਾਲ ਚੱਲ ਰਹੇ ਹਨ। ਸ਼ਹਿਰ ਵਿਚ ਵੀ ਲਿੰਕ ਸੜਕਾਂ ਬਣਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪਿੰਡਾਂ ’ਚ ਰਹਿੰਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਇੰਟਰਲਾਕ ਨਾਲ ਗਲੀਆਂ ਦਾ ਨਿਰਮਾਣ ਹੋ ਰਿਹਾ ਹੈ ਤੇ ਬਿਜਲੀ ਸਪਲਾਈ ਦਿਨ ਵੇਲੇ ਕਿਸਾਨਾਂ ਨੂੰ ਮਿਲਣ ਨਾਲ ਖੇਤੀ ਕਰਨੀ ਸੁਖਾਲੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਹਰ ਵਰਗ ਦੀਆਂ ਉਮਦਾਂ ’ਤੇ ਖਰ੍ਹੀ ਉੱਤਰ ਰਹੀ ਹੈ ਤੇ ਲੋਕਾਂ ਦਾ ਭਰੋਸਾ ਮਜ਼ਬੂਤ ਹੋਇਆ ਹੈ।