ਕਿਡਜ਼ੀ ਪ੍ਰੀ ਸਕੂਲ ’ਚ ਧਰਤੀ ਦਿਵਸ ਮਨਾਇਆ
ਕਿਡਜ਼ੀ ਪ੍ਰੀ ਸਕੂਲ ’ਚ ਧਰਤੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ, ਬੱਚਿਆਂ ਨੂੰ ਪਰਿਆਵਰਨ ਸੰਭਾਲ ਦਾ ਦਿੱਤਾ ਸੰਦੇਸ਼
Publish Date: Wed, 22 Apr 2026 04:44 PM (IST)
Updated Date: Wed, 22 Apr 2026 04:46 PM (IST)

- ਬੱਚਿਆਂ ਨੂੰ ਵਾਤਾਵਰਣ ਸੰਭਾਲ ਦਾ ਦਿੱਤਾ ਸੰਦੇਸ਼ ਬੱਲੂ ਮਹਿਤਾ•, ਪੰਜਾਬੀ ਜਾਗਰਣ ਪੱਟੀ : ਕਿਡਜ਼ੀ ਪ੍ਰੀ ਸਕੂਲ ਵਿਚ ਧਰਤੀ ਦਿਵਸ ਬੜੇ ਹੀ ਉਤਸ਼ਾਹ ਅਤੇ ਜਾਗਰੂਕਤਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵੱਖ-ਵੱਖ ਸਰਗਰਮੀਆਂ ਕਰਵਾਈਆਂ ਗਈਆਂ, ਜਿਨ੍ਹਾਂ ਰਾਹੀਂ ਨੰਨ੍ਹੇ-ਮੁੰਨੇ ਬੱਚਿਆਂ ਨੂੰ ਵਾਤਾਵਰਣ ਦੀ ਮਹੱਤਤਾ ਅਤੇ ਇਸ ਦੀ ਸੰਭਾਲ ਬਾਰੇ ਜਾਣੂੰ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਧਰਤੀ ਮਾਤਾ ਨੂੰ ਸਮਰਪਿਤ ਸਰਗਰਮੀਆਂ ਨਾਲ ਕੀਤੀ ਗਈ, ਜਿਸ ਵਿਚ ਬੱਚਿਆਂ ਨੇ ਰੰਗ-ਬਿਰੰਗੀ ਪੇਂਟਿੰਗਾਂ ਬਣਾ ਕੇ ਅਤੇ ਸੁਨੇਹੇ ਲਿਖ ਕੇ ਕੁਦਰਤ ਪ੍ਰਤੀ ਆਪਣਾ ਪਿਆਰ ਦਰਸਾਇਆ। ਇਸ ਤੋਂ ਇਲਾਵਾ ਬੱਚਿਆਂ ਵੱਲੋਂ ਰੁੱਖ ਲਗਾਉਣ ਦੀ ਸਰਗਰਮੀ ਵੀ ਕੀਤੀ ਗਈ, ਜਿਸ ਰਾਹੀਂ ਉਨ੍ਹਾਂ ਨੂੰ ਪ੍ਰਕ੍ਰਿਤੀ ਨਾਲ ਜੁੜਨ ਅਤੇ ਇਸ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਮਲਕੀਅਤ ਸਿੰਘ ਸੰਧੂ, ਪ੍ਰਿੰਸੀਪਲ ਗੁਰਪ੍ਰੀਤ ਕੌਰ ਸੰਧੂ ਅਤੇ ਵਾਈਸ ਪ੍ਰਿੰਸੀਪਲ ਹੀਨਾ ਸ਼ਰਮਾ ਨੇ ਬੱਚਿਆਂ ਨੂੰ ਕਿਹਾ ਕਿ ਧਰਤੀ ਸਾਡਾ ਸਾਂਝਾ ਘਰ ਹੈ ਅਤੇ ਇਸਦੀ ਰੱਖਿਆ ਕਰਨਾ ਸਾਡੀ ਸਭ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜੇ ਅਸੀਂ ਅੱਜ ਤੋਂ ਹੀ ਵਾਤਾਵਰਣ ਦੀ ਸੰਭਾਲ ਨਹੀਂ ਕਰਾਂਗੇ ਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਹਰ ਇਕ ਵਿਅਕਤੀ ਨੂੰ ਬੂਟਾ ਲਗਾਉਣ, ਪਾਣੀ ਬਚਾਉਣ ਅਤੇ ਪ੍ਰਦੂਸ਼ਣ ਘਟਾਉਣ ਵੱਲ ਧਿਆਨ ਦੇਣਾ ਚਾਹੀਦਾ ਹੈ। ਇਸ ਸਮਾਗਮ ਮੌਕੇ ਅਧਿਆਪਕਾਂ ਵਿਚ ਅੰਮ੍ਰਿਤਪਾਲ ਕੌਰ, ਨੀਰੂ ਭਾਰਦਵਾਜ, ਮਨਪ੍ਰੀਤ ਕੌਰ, ਪਵਨਦੀਪ ਕੌਰ, ਰਿਪਨਜੀਤ ਕੌਰ, ਰਾਜਬੀਰ ਕੌਰ, ਸ਼ਿਵਾਨੀ ਵੋਹਰਾ, ਆਰਤੀ, ਕਾਜਲ, ਕਮਲਜੀਤ ਕੌਰ, ਬਲਜੀਤ ਕੌਰ ਅਤੇ ਗੁਰਜਾਂ ਕੌਰ ਦੀ ਭੂਮਿਕਾ ਵਿਸ਼ੇਸ਼ ਤੌਰ ’ਤੇ ਸ਼ਲਾਘਾਯੋਗ ਰਹੀ, ਜਿਨ੍ਹਾਂ ਨੇ ਬੱਚਿਆਂ ਨੂੰ ਸਰਗਰਮੀਆਂ ਵਿਚ ਸ਼ਾਮਲ ਕਰਵਾਉਂਦਿਆਂ ਪਰਿਆਵਰਨ ਪ੍ਰਤੀ ਜਾਗਰੂਕਤਾ ਫੈਲਾਉਣ ਵਿਚ ਮਹੱਤਵਪੂਰਨ ਯੋਗਦਾਨ ਪਾਇਆ। ਇਸ ਮੌਕੇ ਸਕੂਲ ਪ੍ਰਬੰਧਕਾਂ ਵੱਲੋਂ ਸੰਦੇਸ਼ ਦਿੱਤਾ ਗਿਆ ਕਿ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਦਾ ਮਕਸਦ ਬੱਚਿਆਂ ਵਿਚ ਛੋਟੀ ਉਮਰ ਤੋਂ ਹੀ ਪ੍ਰਕ੍ਰਿਤੀ ਨਾਲ ਪਿਆਰ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਹੈ, ਤਾਂ ਜੋ ਉਹ ਭਵਿੱਖ ਵਿਚ ਸੱਚੇ ਪਰਿਆਵਰਨ ਪ੍ਰੇਮੀ ਨਾਗਰਿਕ ਬਣ ਸਕਣ।