ਛਾਬੜਾ ਨੇ ਡੀਈਓ ਐਲੀਮੈਂਟਰੀ ਵਜੋਂ ਅਹੁਦਾ ਸੰਭਾਲਿਆ
ਰਾਜੀਵ ਕੁਮਾਰ ਛਾਬੜਾ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਵਜੋਂ ਅਹੁਦਾ ਸੰਭਾਲਿਆ
Publish Date: Wed, 22 Apr 2026 04:47 PM (IST)
Updated Date: Wed, 22 Apr 2026 04:49 PM (IST)

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਰਾਜੀਵ ਕੁਮਾਰ ਛਾਬੜਾ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਵਜੋਂ ਆਪਣਾ ਕਾਰਜਭਾਰ ਸੰਭਾਲ ਲਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਤਿਨਾਮ ਸਿੰਘ ਬਾਠ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਰਾਜੀਵ ਕੁਮਾਰ ਛਾਬੜਾ ਦੇ ਆਉਣ ਨਾਲ ਜ਼ਿਲ੍ਹੇ ਵਿਚ ਸਿੱਖਿਆ ਦੇ ਕਾਰਜਾਂ ਵਿਚ ਹੋਰ ਤੇਜ਼ੀ ਆਵੇਗੀ ਅਤੇ ਵਿਭਾਗੀ ਕੰਮਾਂ ਨੂੰ ਨਵੀਂ ਗਤੀ ਮਿਲੇਗੀ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਛਾਬੜਾ ਨੂੰ ਦਫ਼ਤਰੀ ਕੰਮਕਾਜ ਵਿਚ ਕਿਸੇ ਵੀ ਕਿਸਮ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਮੂਹ ਸਟਾਫ ਵੱਲੋਂ ਉਨ੍ਹਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ। ਅਹੁਦਾ ਸੰਭਾਲਣ ਉਪਰੰਤ ਰਾਜੀਵ ਕੁਮਾਰ ਛਾਬੜਾ ਨੇ ਕਿਹਾ ਕਿ ਉਹ ਜ਼ਿਲ੍ਹਾ ਤਰਨਤਾਰਨ ਵਿਚ ਜੁਆਇੰਨ ਹੋਣ ’ਤੇ ਬੜੀ ਖੁਸ਼ੀ ਮਹਿਸੂਸ ਕਰ ਰਹੇ ਹਨ। ਉਨ੍ਹਾਂ ਨੇ ਅਹਿਦ ਲਿਆ ਕਿ ਉਹ ਜ਼ਿਲ੍ਹੇ ਵਿਚ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ। ਇਸ ਮੌਕੇ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਭਿੱਖੀਵਿੰਡ ਜਸਵਿੰਦਰ ਸਿੰਘ ਸੰਧੂ ਨੇ ਨਵੇਂ ਨਿਯੁਕਤ ਅਧਿਕਾਰੀ ਨੂੰ ਵਧਾਈ ਦਿੱਤੀ ਅਤੇ ਵਿਸ਼ਵਾਸ ਦਿਵਾਇਆ ਕਿ ਵਿਭਾਗ ਦੇ ਹਰੇਕ ਕੰਮ ਵਿਚ ਉਨ੍ਹਾਂ ਨੂੰ ਪੂਰਾ ਸਹਿਯੋਗ ਮਿਲੇਗਾ। ਇਸ ਮੌਕੇ ਡੀਆਰਪੀ ਤਰਨਤਾਰਨ ਅਨੂਪ ਸਿੰਘ ਮੈਨੀ ਨੇ ਕਿਹਾ ਕਿ ਛਾਬੜਾ ਬਹੁਤ ਹੀ ਮਿਹਨਤੀ ਇਨਸਾਨ ਹਨ ਅਤੇ ਉਨ੍ਹਾਂ ਦੇ ਆਉਣ ਨਾਲ ਜ਼ਿਲ੍ਹੇ ਦੀ ਸਿੱਖਿਆ ਪ੍ਰਣਾਲੀ ਨੂੰ ਨਵੀਂ ਦਿਸ਼ਾ ਮਿਲੇਗੀ। ਇਸ ਮੌਕੇ ਬੀਈਈਓ ਵਲਟੋਹਾ ਪਾਰਸ ਖੁੱਲਰ, ਬੀਈਈਓ ਤਰਨਤਾਰਨ ਰਜਿੰਦਰ ਕੁਮਾਰ ਤੋਂ ਇਲਾਵਾ ਸੀਐੱਚਟੀ ਅਤੇ ਸਿੱਖਿਆ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।