ਦਿ ਪੈਨਸ਼ਨਰ ਐਂਡ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਨੇ ਦਿੱਤਾ ਮੰਗ ਪੱਤਰ
ਦੀ ਪੈਨਸ਼ਨਰ ਐਂਡ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਨੇ ਦਿੱਤਾ ਮੰਗ ਪੱਤਰ
Publish Date: Wed, 22 Apr 2026 04:50 PM (IST)
Updated Date: Wed, 22 Apr 2026 04:52 PM (IST)

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਆਲ ਇੰਡੀਆ ਸਟੇਟ ਗਵਰਮੈਂਟ ਪੈਨਸ਼ਨਰ ਫੈੱਡਰੇਸ਼ਨ ਦੇ ਸੱਦੇ ’ਤੇ ਜ਼ਿਲ੍ਹਾ ਤਰਨਤਾਰਨ ਦੀ ਪੈਨਸ਼ਨਰ ਜਥੇਬੰਦੀ ਵੱਲੋਂ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਸਬੰਧੀ ਏਡੀਸੀ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਵਫ਼ਦ ਨੇ ਮੰਗ ਪੱਤਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਕ ਪਹੁੰਚਾਉਣ ਲਈ ਬੇਨਤੀ ਕੀਤੀ। ਏਡੀਸੀ ਸੁਰਿੰਦਰ ਸਿੰਘ ਨੇ ਵਫ਼ਦ ਨੂੰ ਬੜੇ ਸਨਮਾਨ ਨਾਲ ਸੁਣਿਆ ਅਤੇ ਵਿਸ਼ਵਾਸ ਦਿਵਾਇਆ ਕਿ ਮੰਗ ਪੱਤਰ ਪ੍ਰਧਾਨ ਮੰਤਰੀ ਤਕ ਪਹੁੰਚਾ ਦਿੱਤਾ ਜਾਵੇਗਾ। ਮੁੱਖ ਮੰਗਾਂ ਵਿਚ 18 ਫ਼ੀਸਦੀ ਡੀਏ ਪੰਜਾਬ ਸਰਕਾਰ ਦੇਵੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਅੱਠਵਾਂ ਪੇ ਕਮਿਸ਼ਨ ਪੈਨਸ਼ਨਰਾਂ ’ਤੇ ਵੀ ਲਾਗੂ ਕੀਤਾ ਜਾਵੇ, ਡੀਏ ਸੈਂਟਰ ਮੁਤਾਬਿਕ ਸਟੇਟਾਂ ਵੀ ਲਾਗੂ ਕਰਨ, ਪ੍ਰਾਈਵੇਟ ਸੈਕਟਰ ਬੰਦ ਕਰ ਕੇ ਸਰਕਾਰੀ ਸੈਕਟਰ ਨੂੰ ਉਤਸ਼ਾਹਿਤ ਕੀਤਾ ਜਾਵੇ, ਚਾਰ ਲੇਬਰ ਕਾਲੇ ਕਾਨੂੰਨ ਰੱਦ ਕੀਤੇ ਜਾਣ। ਜ਼ਿਲ੍ਹਾ ਜਨਰਲ ਸਕੱਤਰ ਸਤਪਾਲ ਸ਼ਰਮਾ ਪੱਟੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਹਾਈਕੋਰਟ ਦਾ ਫੈਸਲਾ ਜਲਦੀ ਤੋਂ ਜਲਦੀ ਲਾਗੂ ਕੀਤਾ ਜਾਵੇ, ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ, 2.59 ਦਾ ਫੈਕਟਰ ਲਾਗੂ ਕੀਤਾ ਜਾਵੇ, 25 ਸਾਲ ਦੀ ਸਰਵਿਸ ਤੋਂ ਬਾਅਦ ਪੂਰੀ ਪੈਨਸ਼ਨ ਦਿੱਤੀ ਜਾਵੇ, ਪੁਰਾਣੀ ਪੈਨਸ਼ਨ ਪੰਜਾਬ ਸਰਕਾਰ ਬਹਾਲ ਕਰੇ, ਸਾਰੇ ਬਕਾਏ ਇੱਕੋ ਕਿਸ਼ਤ ਵਿਚ ਦਿੱਤੇ ਜਾਣ। ਵਫ਼ਦ ਵਿਚ ਪੱਟੀ, ਖਡੂਰ ਸਾਹਿਬ ਤੇ ਤਰਨਤਾਰਨ ਤੋਂ ਪੈਨਸ਼ਨਰ ਸ਼ਾਮਲ ਹੋਏ। ਜਿਨ੍ਹਾਂ ਵਿਚ ਸੂਬਾ ਕਮੇਟੀ ਮੈਂਬਰ ਜਗਤਾਰ ਸਿੰਘ ਆਸਲ, ਗੋਪਾਲ ਸਿੰਘ, ਹਰਜਿੰਦਰ ਸਿੰਘ ਜੰਡ, ਬੀਰ ਮਸੀਹ, ਮਨਜੀਤ ਸਿੰਘ, ਗੁਰਮੀਤ ਸਿੰਘ ਮਾਨ, ਜਸਵੰਤ ਸਿੰਘ, ਗੁਰਨਾਮ ਸਿੰਘ, ਗੁਰਦੀਪ ਸਿੰਘ ਪਟਵਾਰੀ, ਧਰਮ ਸਿੰਘ ਪੱਟੀ, ਗੁਰਦੇਵ ਸਿੰਘ ਸੰਧੂ, ਚੇਅਰਮੈਨ ਤਜਿੰਦਰ ਸਿੰਘ ਕੱਲਾ, ਬਲਦੇਵ ਸਿੰਘ ਤਰਨਤਾਰਨ, ਦਵਿੰਦਰ ਸਿੰਘ ਬਿੱਟੂ, ਦਰਸ਼ਨ ਸਿੰਘ ਪਟਵਾਰੀ, ਜੋਰਾਵਰ ਸਿੰਘ, ਰਾਮ ਪ੍ਰਕਾਸ਼, ਸੰਤੋਸ਼ ਕੁਮਾਰ, ਅਵਤਾਰ ਸਿੰਘ, ਬਖਸ਼ੀਸ਼ ਸਿੰਘ ਜਵੰਧਾ ਅਤੇ ਦਵਿੰਦਰ ਸਿੰਘ ਗਰੇਵਾਲ ਆਦਿ ਹਾਜ਼ਰ ਸਨ।