ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ’ਚ ਮਨਾਇਆ ਵਿਸ਼ਵ ਧਰਤੀ ਦਿਵਸ
ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ’ਚ ਮਨਾਇਆ ਵਿਸ਼ਵ ਧਰਤੀ ਦਿਵਸ
Publish Date: Wed, 22 Apr 2026 04:53 PM (IST)
Updated Date: Wed, 22 Apr 2026 04:55 PM (IST)
ਤੇਜਿੰਦਰ ਸਿੰਘ ਬੱਬੂ•, ਪੰਜਾਬੀ ਜਾਗਰਣ ਝਬਾਲ : ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਵਿਖੇ ਸਕੂਲ ਦੇ ਈਕੋ ਕਲੱਬ ਵੱਲੋਂ ਬੁੱਧਵਾਰ ਨੂੰ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ। ਸਵੇਰ ਦੀ ਸਭਾ ਵਿਚ ਸੋਸ਼ਲ ਸਾਇੰਸ ਅਧਿਆਪਕ ਪਰਮਜੀਤ ਕੌਰ ਵੱਲੋਂ ਧਰਤੀ ਦਿਵਸ ਬਾਰੇ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਗਲੋਬਲ ਵਾਰਮਿੰਗ ਨਾਲ ਹੋ ਰਹੇ ਨੁਕਸਾਨ ਤੋਂ ਜਾਣੂ ਕਰਵਾਇਆ ਗਿਆ। ਇਸ ਸਬੰਧੀ ਨੌਵੀਂ ਜਮਾਤ ਦੇ ਵਿਦਿਆਰਥੀਆਂ ਵਿਚ ਇੰਟਰ ਸੈਕਸ਼ਨ ਰੰਗੋਲੀ ਮੁਕਾਬਲੇ ਕਰਵਾਏ ਗਏ। ਜੇਤੂ ਵਿਦਿਆਰਥੀਆਂ ਦੀ ਪ੍ਰਿੰਸੀਪਲ ਵੱਲੋਂ ਹੌਸਲਾ ਅਫ਼ਜਾਈ ਕੀਤੀ ਗਈ। ਸਕੂਲ ਦੇ ਮੈਂਬਰ ਇੰਚਾਰਜ ਮਨਜੀਤ ਸਿੰਘ ਢਿੱਲੋਂ, ਆਦਰਸ਼ਪਿੰਦਰ ਸਿੰਘ ਮਾਨ, ਅਜੀਤਪਾਲ ਸਿੰਘ ਅਨੇਜਾ ਤੇ ਪ੍ਰਿੰਸੀਪਲ ਅਨੂਰੀਤ ਬਾਵਾ ਨੇ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਨਾਲ ਹੋ ਰਹੇ ਨੁਕਸਾਨ ਤੋਂ ਜਾਣੂ ਕਰਵਾਉਂਦਿਆਂ ਵੱਧ ਤੋਂ ਵੱਧ ਬੂਟੇ ਲਗਾ ਕੇ ਧਰਤੀ ਨੂੰ ਸੁੰਦਰ ਬਣਾਉਣ ਲਈ ਪ੍ਰੇਰਿਤ ਕੀਤਾ। ਇਸ ਸਮੇਂ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸਨ।