ਭਾਈ ਗੁਰਦਾਸ ਅਕੈਡਮੀ ’ਚ ਮਨਾਇਆ ਵਿਸ਼ਵ ਧਰਤੀ ਦਿਵਸ
ਭਾਈ ਗੁਰਦਾਸ ਅਕੈਡਮੀ ’ਚ ਮਨਾਇਆ ਵਿਸ਼ਵ ਧਰਤੀ ਦਿਵਸ
Publish Date: Wed, 22 Apr 2026 05:30 PM (IST)
Updated Date: Wed, 22 Apr 2026 05:34 PM (IST)

ਤੇਜਿੰਦਰ ਸਿੰਘ ਬੱਬੂ•, ਪੰਜਾਬੀ ਜਾਗਰਣ ਝਬਾਲ : ਭਾਈ ਗੁਰਦਾਸ ਅਕੈਡਮੀ ਪੰਡੋਰੀ ਰਣ ਸਿੰਘ ਤਰਨਤਾਰਨ ਵਿਚ ਵਿਸ਼ਵ ਧਰਤੀ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ, ਜਿਸ ਵਿਚ ਵਿਦਿਆਰਥੀਆਂ ਨੇ ਧਰਤੀ ਦਿਵਸ ਦੇ ਮਹੱਤਵ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ। ਵਿਦਿਆਰਥੀਆਂ ਨੇ ਪੋਸਟਰ ਮੇਕਿੰਗ, ਭਾਸ਼ਣ, ਕਵਿਤਾ ਪਾਠ ਅਤੇ ਹੋਰ ਕਈ ਰਚਨਾਤਮਕ ਸਰਗਰਮੀਆਂ ਵਿਚ ਹਿੱਸਾ ਲਿਆ। ਵਿਦਿਆਰਥੀਆਂ ਨੇ ਕੁਦਰਤ ਦੇ ਵਿਸ਼ੇ ’ਤੇ ਆਪਣੀਆਂ ਕਲਾਸ ਰੂਮਾਂ ਨੂੰ ਸੁੰਦਰ ਢੰਗ ਨਾਲ ਸਜਾਇਆ ਅਤੇ ਵਾਤਾਵਰਣ ਸੰਭਾਲ ਦੇ ਸੰਦੇਸ਼ ਦਿੱਤੇ। ਸਕੂਲ ਪ੍ਰੰਗਣ ਵਿਚ ਨਵੇਂ ਬੂਟੇ ਲਗਾ ਕੇ ਰੁੱਖ ਲਗਾਉਣ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੇ ਧਰਤੀ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਲਈ ਰੁੱਖ ਲਗਾਉਣ, ਪਲਾਸਟਿਕ ਦੀ ਘੱਟ ਵਰਤੋਂ ਕਰਨ ਅਤੇ ਪਾਣੀ ਦੀ ਬਚਤ ਕਰਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਪ੍ਰਿੰਸੀਪਲ ਨੇ ਵਿਦਿਆਰਥੀਆਂ ਦੇ ਕੰਮ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਉਨ੍ਹਾਂ ਦਾ ਹੌਸਲਾ ਵਧਾਇਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਾਫ਼-ਸੁਥਰੀ ਧਰਤੀ, ਸਾਫ਼ ਹਵਾ ਅਤੇ ਸੁਰੱਖਿਅਤ ਵਾਤਾਵਰਣ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਦਾ ਫਰਜ਼ ਹੈ ਕਿ ਉਹ ਆਪਣੇ ਆਸ-ਪਾਸ ਸਫ਼ਾਈ ਰੱਖੇ, ਬੂਟੇ ਲਗਾਏ ਅਤੇ ਕੁਦਰਤ ਦੀ ਸੰਭਾਲ ਕਰੇ। ਇਸ ਸਮਾਗਮ ਨੇ ਵਿਦਿਆਰਥੀਆਂ ਵਿਚ ਧਰਤੀ ਪ੍ਰਤੀ ਪਿਆਰ, ਜ਼ਿੰਮੇਵਾਰੀ ਅਤੇ ਵਾਤਾਵਰਣ ਦੀ ਰੱਖਿਆ ਲਈ ਜਾਗਰੂਕਤਾ ਪੈਦਾ ਕੀਤੀ।