ਨਵ-ਨਿਯੁਕਤ ਡੀਐੱਸਪੀ ਨੂੰ ‘ਆਪ’ ਆਗੂਆਂ ਨੇ ਕੀਤਾ ਸਨਮਾਨਿਤ
ਭਿੱਖੀਵਿੰਡ ਸਬ ਡਵੀਜ਼ਨ ਦੇ ਨਵ ਨਿਯੁਕਤ ਡੀਐੱਸਪੀ ਅਤੁਲ ਸੋਨੀ ਨੂੰ ‘ਆਪ’ ਆਗੂਆਂ ਕੀਤਾ ਸਨਮਾਨਿਤ
Publish Date: Wed, 22 Apr 2026 06:09 PM (IST)
Updated Date: Wed, 22 Apr 2026 06:13 PM (IST)

- ਮਾਰਕੀਟ ਕਮੇਟੀ ਦੇ ਚੇਅਰਮੈਨ ਭਗਵੰਤ ਸਿੰਘ ਕੰਬੋਕੇ ਤੇ ਵੱਖ-ਵੱਖ ਪਿੰਡਾਂ ਤੋਂ ਸਰਪੰਚ ਰਹੇ ਹਾਜ਼ਰ ਰਾਜਵਿੰਦਰ ਸਿੰਘ ਰਾਜੂ•, ਪੰਜਾਬੀ ਜਾਗਰਣ ਵਲਟੋਹਾ : ਭਿੱਖੀਵਿੰਡ ਸਬ ਡਵੀਜ਼ਨ ਵਿਚ ਨਵ-ਨਿਯੁਕਤ ਡੀਐੱਸਪੀ ਅਤੁਲ ਸੋਨੀ ਦਾ ਇਲਾਕੇ ਦੇ ਪ੍ਰਮੁੱਖ ਆਗੂਆਂ ਵੱਲੋਂ ਗਰਮ ਜੋਸ਼ੀ ਨਾਲ ਸਵਾਗਤ ਕਰਦੇ ਹੋਏ ਸਨਮਾਨ ਕੀਤਾ ਗਿਆ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਭਗਵੰਤ ਸਿੰਘ ਕੰਬੋਕੇ, ਸਰਪੰਚ ਕੁਲਦੀਪ ਸਿੰਘ ਖਹਿਰਾ, ਸਰਪੰਚ ਅੰਗਰੇਜ ਸਿੰਘ ਮੰਗੋਲ, ਸਰਪੰਚ ਦਲਜੀਤ ਸਿੰਘ ਸੰਧੂ, ਸਰਪੰਚ ਪਲਵਿੰਦਰ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਖਹਿਰਾ ਸਮੇਤ ਹੋਰ ਕਈ ਇਲਾਕਾਈ ਨੁਮਾਇੰਦਿਆਂ ਦੀ ਹਾਜ਼ਰੀ ਰਹੀ। ਆਗੂਆਂ ਵੱਲੋਂ ਡੀਐੱਸਪੀ ਅਤੁਲ ਸੋਨੀ ਨੂੰ ਫੁੱਲਾਂ ਦੇ ਗੁਲਦਸਤੇ ਅਤੇ ਸਨਮਾਨ ਚਿੰਨ੍ਹ ਭੇਟ ਕਰ ਕੇ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਵਧਾਈ ਦਿੱਤੀ ਗਈ। ਇਸ ਮੌਕੇ ਇਲਾਕੇ ਦੇ ਕਾਨੂੰਨ-ਵਿਵਸਥਾ ਸਬੰਧੀ ਮਸਲਿਆਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਲੋਕਾਂ ਦੀ ਸੁਰੱਖਿਆ ਨੂੰ ਪਹਿਲ ਦਿੰਦਿਆਂ ਕਦਮ ਚੁੱਕਣ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਡੀਐੱਸਪੀ ਅਤੁਲ ਸੋਨੀ ਨੇ ਕਿਹਾ ਕਿ ਉਹ ਆਪਣੇ ਫਰਜ਼ਾਂ ਨੂੰ ਪੂਰੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਅਦਾ ਕਰਨਗੇ। ਉਨ੍ਹਾਂ ਦੱਸਿਆ ਕਿ ਇਲਾਕੇ ਵਿਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੁਲਿਸ ਵੱਲੋਂ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਮਾੜੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਦਾ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਸਰਗਰਮੀ ਦੀ ਤੁਰੰਤ ਜਾਣਕਾਰੀ ਦੇਣ। ਇਸ ਮੌਕੇ ਬੋਲਦੇ ਹੋਏ ਮਾਰਕੀਟ ਕਮੇਟੀ ਦੇ ਚੇਅਰਮੈਨ ਭਗਵੰਤ ਸਿੰਘ ਕੰਬੋਕੇ ਅਤੇ ਹੋਰ ਆਗੂਆਂ ਨੇ ਕਿਹਾ ਕਿ ਡੀਐੱਸਪੀ ਅਤੁਲ ਸੋਨੀ ਦੇ ਤਜ਼ਰਬੇ ਅਤੇ ਕਾਰਗੁਜ਼ਾਰੀ ਨਾਲ ਇਲਾਕੇ ਵਿਚ ਕਾਨੂੰਨ-ਵਿਵਸਥਾ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਨਵੇਂ ਡੀਐੱਸਪੀ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਉਤਰਣਗੇ ਅਤੇ ਇਲਾਕੇ ਵਿਚ ਹੋਣ ਵਾਲੀਆਂ ਵਾਰਦਾਤਾਂ ’ਤੇ ਰੋਕ ਲਾਉਣ ਵਿਚ ਸਫ਼ਲ ਰਹਿਣਗੇ। ਆਗੂਆਂ ਨੇ ਕਿਹਾ ਕਿ ਪੁਲਿਸ ਅਤੇ ਜਨਤਾ ਦੀਆਂ ਸਾਂਝੀਆਂ ਕੋਸ਼ਿਸ਼ਾਂ ਨਾਲ ਹੀ ਸਮਾਜ ਵਿਚ ਅਮਨ-ਸ਼ਾਂਤੀ ਕਾਇਮ ਰਹਿ ਸਕਦੀ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਨਾਲ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੰਦੇ ਹੋਏ ਕਿਹਾ ਕਿ ਇਲਾਕੇ ਦੇ ਵਿਕਾਸ ਅਤੇ ਸੁਰੱਖਿਆ ਲਈ ਸਾਰੇ ਮਿਲਜੁਲ ਕੇ ਕੰਮ ਕਰਨਗੇ।