ਬੀਬੀ ਰਮਨਦੀਪ ਕੌਰ ਸ਼ੇਰੋਂ ਫਤਿਆਬਾਦ ਦੇ ਗੁਰੂ ਘਰ ਹੋਏ ਨਤਮਸਤਕ
ਬੀਬੀ ਰਮਨਦੀਪ ਕੌਰ ਸ਼ੇਰੋਂ ਫਤਿਆਬਾਦ ਦੇ ਗੁਰੂ ਘਰ ਹੋਏ ਨਤਮਸਤਕ
Publish Date: Wed, 22 Apr 2026 06:30 PM (IST)
Updated Date: Wed, 22 Apr 2026 06:34 PM (IST)

- ਅਕਾਲੀ ਵਰਕਰਾਂ ਤੇ ਗੁਰਦੁਆਰਾ ਪ੍ਰਬੰਧਕਾਂ ਨੇ ਕੀਤਾ ਸਨਮਾਨਿਤ ਗੁਰਬਰਿੰਦਰ ਸਿੰਘ•, ਪੰਜਾਬੀ ਜਾਗਰਣ ਸ੍ਰੀ ਗੋਇੰਦਵਾਲ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬੀਬੀ ਰਮਨਦੀਪ ਕੌਰ ਸ਼ੇਰੋਂ ਨੂੰ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦਾ ਹਲਕਾ ਇੰਚਾਰਜ ਨਿਯੁਕਤ ਕਰਨ ’ਤੇ ਉਨ੍ਹਾਂ ਵੱਲੋਂ ਆਪਣੇ ਪਤੀ ਸਰਪੰਚ ਅਵਤਾਰ ਸਿੰਘ ਸ਼ੇਰੋਂ ਅਤੇ ਸਮਰਥਕਾਂ ਦੇ ਸਹਿਯੋਗ ਨਾਲ ਪਿੰਡ ਸ਼ੇਰੋਂ ਤੋਂ ਰੋਡ ਸ਼ੋਅ ਕੱਢਿਆ। ਵੱਖ-ਵੱਖ ਕਸਬਿਆਂ ਅਤੇ ਪਿੰਡਾਂ ’ਚ ਹੁੰਦਾ ਹੋਇਆ ਰੋਡ ਸ਼ੋਅ ਕਸਬਾ ਫਤਿਆਬਾਦ ਵਿਖੇ ਪਹੁੰਚਿਆ। ਇਸ ਮੌਕੇ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਵਿਖੇ ਰੋਡ ਸ਼ੋਅ ਪਹੁੰਚਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਭੁਪਿੰਦਰ ਸਿੰਘ ਭਿੰਦਾ, ਤੇਜਿੰਦਰ ਸਿੰਘ ਪ੍ਰਿੰਸ, ਪ੍ਰਧਾਨ ਰਤਨ ਸਿੰਘ ਦਿਓਲ, ਬੇਅੰਤ ਸਿੰਘ ਪੰਪ ਵਾਲੇ, ਕਸ਼ਮੀਰ ਸਿੰਘ ਸਹੋਤਾ ਆਦਿ ਨੇ ਹਲਕਾ ਖਡੂਰ ਸਾਹਿਬ ਦੇ ਨਵ-ਨਿਯੁਕਤ ਇੰਚਾਰਜ ਬੀਬੀ ਰਮਨਦੀਪ ਕੌਰ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ। ਇਸ ਮੌਕੇ ਹਲਕਾ ਇੰਚਾਰਜ ਬੀਬੀ ਰਮਨਦੀਪ ਕੌਰ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਲਈ ਵਚਨਬੱਧਤਾ ਨਾਲ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਹਲਕਾ ਖਡੂਰ ਸਾਹਿਬ ਦੇ ਲੋਕਾਂ ਦੀਆਂ ਜਜ਼ਬਾਤਾਂ ਦੀ ਤਰਜ਼ਮਾਨੀ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਵਚਨਬੱਧ ਹਨ। ਇਸ ਮੌਕੇ ਸਰਪੰਚ ਅਵਤਾਰ ਸਿੰਘ ਬਿੱਲਾ ਨੇ ਕਿਹਾ ਕਿ ਰੋਡ ਸ਼ੋਅ ਦੌਰਾਨ ਹਲਕਾ ਖਡੂਰ ਸਾਹਿਬ ਦੇ ਲੋਕਾਂ ਵੱਲੋਂ ਮਿਲ ਰਹੇ ਪਿਆਰ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਲੋਕ ਅਕਾਲੀ ਦਲ ਨਾਲ ਚੱਟਾਂਨ ਵਾਂਗ ਖੜ੍ਹੇ ਹਨ। ਇਸ ਮੌਕੇ ਜਥੇਦਾਰ ਬਲਦੇਵ ਸਿੰਘ ਸ਼ੈਲਰ ਵਾਲੇ, ਨੰਬਰਦਾਰ ਸੰਤੋਖ ਸਿੰਘ, ਅਮਨਜੀਤ ਸਿੰਘ, ਇਕਬਾਲ ਸਿੰਘ ਅਫਰੀਦੀ, ਚਰਨਜੀਤ ਸਿੰਘ ਦਿਓਲ, ਮੈਂਬਰ ਪੰਚਾਇਤ ਸਾਹਬੀ, ਮੈਂਬਰ ਪੰਚਾਇਤ ਕੁਲਦੀਪ ਸਿੰਘ ਸਹੋਤਾ, ਗੁਰਭੇਜ ਸਿੰਘ ਭੇਜੀ, ਸੁਖਨੰਦਨ ਸਿੰਘ, ਠੇਕੇਦਾਰ ਮਲਕੀਤ ਸਿੰਘ, ਸਿੰਕਦਰ ਸਿੰਘ ਵਰਾਣਾ, ਸਾਬਕਾ ਸਰਪੰਚ ਰਾਜਾ ਭੈਲ, ਠੇਕੇਦਾਰ ਬਲਵਿੰਦਰ ਸਿੰਘ ਸਾਬੀ, ਮੰਗਲ ਸਿੰਘ ਵਪਾਰੀ, ਬਲਦੇਵ ਸਿੰਘ ਟੈਂਟ ਵਾਲੇ, ਡਾ. ਮਨਜੀਤ ਸਿੰਘ, ਰਣਜੀਤ ਸਿੰਘ ਭੱਟਾ, ਨੰਬਰਦਾਰ ਅਜਮੇਰ ਸਿੰਘ, ਪਦਾਰਥ ਸਿੰਘ ਤੋਤਾਂ, ਬਾਬਾ ਜੱਸਾ ਸਿੰਘ ਖੁਆਸਪੁਰ, ਸੁਰਜੀਤ ਸਿੰਘ ਕਿਲ੍ਹਾ ਮੁਹੱਲਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਤੇ ਬੀਬੀ ਰਮਨਦੀਪ ਕੌਰ ਦੇ ਸਮਰਥਕ ਹਾਜ਼ਰ ਸਨ।