ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਨਤਮਸਤਕ ਹੋਏ ਬੀਬੀ ਰਮਨਦੀਪ ਕੌਰ
ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਨਤਮਸਤਕ ਹੋਏ ਬੀਬੀ ਰਮਨਦੀਪ ਕੌਰ
Publish Date: Wed, 22 Apr 2026 07:40 PM (IST)
Updated Date: Wed, 22 Apr 2026 07:43 PM (IST)

- ਹਲਕਾ ਇੰਚਾਰਜ ਬਣਨ ’ਤੇ ਅਕਾਲੀ ਆਗੂਆਂ ਨੇ ਦਿੱਤੀਆਂ ਸ਼ੁੱਭਕਾਮਨਾਵਾਂ ਗੁਰਬਰਿੰਦਰ ਸਿੰਘ, •ਪੰਜਾਬੀ ਜਾਗਰਣ ਸ੍ਰੀ ਗੋਇੰਦਵਾਲ ਸਾਹਿਬ : ਸ਼੍ਰੋਮਣੀ ਅਕਾਲੀ ਦੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬਣਨ ਉਪਰੰਤ ਬੀਬੀ ਰਮਨਦੀਪ ਕੌਰ ਜੋ ਕਿ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਗੋਇੰਦਵਾਲ ਸਾਹਿਬ ਦੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਪਵਿੱਤਰ ਬਾਉਲੀ ਸਾਹਿਬ ਦੇ ਦਰਸ਼ਨ ਕੀਤੇ ਅਤੇ ਗੁਰੂ ਘਰ ਵਿਖੇ ਮੱਥਾ ਟੇਕ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ। ਗੁਰਦੁਆਰਾ ਸਾਹਿਬ ਦੇ ਮੈਨਜਰ ਗੁਰਾ ਸਿੰਘ ਮਾਨ ਤੇ ਹੋਰ ਪ੍ਰਬੰਧਕਾਂ ਵੱਲੋਂ ਬੀਬੀ ਰਮਨਦੀਪ ਕੌਰ ਉਨ੍ਹਾਂ ਦੇ ਪਤੀ ਅਵਤਾਰ ਸਿੰਘ ਬਿੱਲਾ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ। ਇਸ ਮੌਕੇ ਬੀਬੀ ਰਮਨਦੀਪ ਕੌਰ ਅਤੇ ਪਰਿਵਾਰ ਨੇ ਸਰਬੱਤ ਦੇ ਭਲੇ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਦੀ ਅਰਦਾਸ ਵੀ ਕੀਤੀ।ਗੁਰੂ ਘਰ ਨਤਮਸਤਕ ਹੋਣ ਉਪਰੰਤ ਬੀਬੀ ਰਮਨਦੀਪ ਕੌਰ ਨੇ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਸ਼ੁੱਭਕਾਮਨਾਵਾਂ ਕਬੂਲ ਕੀਤੀਆਂ। ਬੀਬੀ ਰਮਨਦੀਪ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਸ਼ੋ੍ਰਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਹਰ ਵਰਗ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ।ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਔਲਖ, ਜਥੇਦਾਰ ਪ੍ਰੇਮ ਸਿੰਘ ਪੰਨੂ, ਸੁਖਰਾਜ ਸਿੰਘ ਰਾਜਾ ਸਰਪੰਚ ਭੈਲ, ਸਿਕੰਦਰ ਸਿੰਘ ਵਰਾਣਾ, ਕੈਪਟਨ ਸੁੱਚਾ ਸਿੰਘ, ਗੁਰਸੰਗਤ ਸਿੰਘ ਯੂਥ ਅਕਾਲੀ ਆਗੂ, ਜਗਦੇਵ ਸਿੰਘ ਸੀਨੀਅਰ ਆਗੂ, ਜਥੇਦਾਰ ਗੁਰਦੇਵ ਸਿੰਘ ਗੁਰਾਂ, ਅਮਰਜੀਤ ਸਿੰਘ ਝੰਡੇਰ, ਸੰਦੀਪ ਸਿੰਘ ਝੰਡੇਰ ਮਹਾਂਪੁਰਖਾਂ, ਜੋਬਨਜੀਤ ਸਿੰਘ, ਹਰਪਾਲ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ।