- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਗਰ ਕੌਂਸਲ ਚੋਣਾਂ ਨੂੰ ਲੈ ਕੇ ਕੈਰੋਂ ਟੀਮ ਸਰਗਰਮ, ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੀ ਅਗਵਾਈ ਹੇਠ ਅਹਿਮ ਮੀਟਿੰਗ

- ਕੈਰੋਂ ਪਰਿਵਾਰ ਨੇ ਵਿਕਾਸੀ ਕੰਮਾਂ ਦੀ ਕੀਤੀ ਸ਼ਲਾਘਾ
ਬੱਲੂ ਮਹਿਤਾ•, ਪੰਜਾਬੀ ਜਾਗਰਣ
ਪੱਟੀ : ਆ ਰਹੀਆਂ ਨਗਰ ਕੌਂਸਲ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਰਾਜਨੀਤਿਕ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਸਬੰਧੀ ਕੈਰੋਂ ਟੀਮ ਪੱਟੀ ਵੱਲੋਂ ਸਾਬਕਾ ਕੈਬਨਿਟ ਮੰਤਰੀ ਪੰਜਾਬ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿਚ ਵੱਖ-ਵੱਖ ਵਾਰਡਾਂ ਦੇ ਮੋਹਤਵਰਾਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ। ਮੀਟਿੰਗ ਦੌਰਾਨ ਆਉਣ ਵਾਲੀਆਂ ਚੋਣਾਂ ਲਈ ਰਣਨੀਤੀ ਤਿਆਰ ਕਰਨ, ਵਰਕਰਾਂ ਨੂੰ ਮਜ਼ਬੂਤ ਕਰਨ ਅਤੇ ਹਲਕੇ ਵਿਚ ਪਾਰਟੀ ਦੀ ਪਕੜ ਹੋਰ ਮਜ਼ਬੂਤ ਕਰਨ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਵੱਖ-ਵੱਖ ਵਾਰਡਾਂ ਦੇ ਮੋਹਤਵਾਰਾਂ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਜ਼ਮੀਨੀ ਸਤਰ ‘ਤੇ ਪਾਰਟੀ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ ਅਤੇ ਆਉਣ ਵਾਲੀਆਂ ਚੋਣਾਂ ਵਿਚ ਜਿੱਤ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ, ਮੈਂਬਰ ਐੱਸਜੀਪੀਸੀ ਨੇ ਕਿਹਾ ਕਿ ਕੈਰੋਂ ਪਰਿਵਾਰ ਹਮੇਸ਼ਾ ਹੀ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਆਇਆ ਹੈ ਅਤੇ ਆਉਣ ਵਾਲੀਆਂ ਚੋਣਾਂ ਵਿਚ ਵੀ ਲੋਕਾਂ ਦਾ ਭਰੋਸਾ ਜਿੱਤਣ ਲਈ ਮੈਦਾਨ ਵਿਚ ਉਤਾਰਿਆ ਜਾਵੇਗਾ। ਉਨ੍ਹਾਂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਬਣਾਉਣ ਅਤੇ ਕੈਰੋਂ ਪਰਿਵਾਰ ਦੀਆਂ ਨੀਤੀਆਂ ਨੂੰ ਲੋਕਾਂ ਤਕ ਪਹੁੰਚਾਉਣ।
ਇਸ ਮੌਕੇ ਪ੍ਰਧਾਨ ਗੁਰਚਰਨ ਸਿੰਘ ਚੰਨ ਪ੍ਰਧਾਨ ਨੇ ਕਿਹਾ ਕਿ ਨਗਰ ਕੌਂਸਲ ਦੀਆਂ ਚੋਣਾਂ ਕੈਰੋਂ ਪਰਿਵਾਰ ਦੀ ਅਗਵਾਈ ਹੇਠ ਲੜੀਆਂ ਜਾਣਗੀਆਂ ਅਤੇ ਸਾਰੇ ਵਰਕਰ ਇਕਜੁੱਟ ਹੋ ਕੇ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਦਿਨ-ਰਾਤ ਮਿਹਨਤ ਕਰਨਗੇ। ਉਨ੍ਹਾਂ ਨੇ ਕਿਹਾ ਕਿ ਪਿਛਲੇ ਕਾਰਜਕਾਲ ਦੌਰਾਨ ਕੈਰੋਂ ਪਰਿਵਾਰ ਵੱਲੋਂ ਕੀਤੇ ਵਿਕਾਸੀ ਕੰਮ ਲੋਕਾਂ ਦੇ ਸਾਹਮਣੇ ਹਨ, ਜਿਸ ਕਰਕੇ ਇਸ ਵਾਰ ਵੀ ਜਿੱਤ ਨਿਸ਼ਚਿਤ ਹੈ। ਮੀਟਿੰਗ ਦੌਰਾਨ ਕੈਰੋਂ ਪਰਿਵਾਰ ਵੱਲੋਂ ਆਪਣੇ ਕਾਰਜਕਾਲ ਵਿਚ ਕੀਤੇ ਗਏ ਵਿਕਾਸੀ ਕੰਮਾਂ ਦੀ ਵੀ ਖੂਬ ਸ਼ਲਾਘਾ ਕੀਤੀ ਗਈ। ਵਰਕਰਾਂ ਨੇ ਕਿਹਾ ਕਿ ਇਲਾਕੇ ਵਿਚ ਸੜਕਾਂ, ਸਫ਼ਾਈ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਖੇਤਰ ਵਿਚ ਕਾਫ਼ੀ ਸੁਧਾਰ ਕੀਤਾ ਗਿਆ ਹੈ, ਜਿਸ ਦਾ ਸਿੱਧਾ ਲਾਭ ਲੋਕਾਂ ਨੂੰ ਮਿਲਿਆ ਸੀ। ਇਸ ਮੌਕੇ ਹੋਰ ਆਗੂਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਸੁਨੀਲ ਕੁਮਾਰ ਲਵਲੀ ਅਰੋੜਾ, ਅਜੇ ਪ੍ਰਧਾਨ ਸਾਬਕਾ ਕੌਂਸਲਰ, ਪਵਨ ਧਵਨ, ਰਮਨ ਸ਼ਰਮਾ ਅਤੇ ਨਵਦੀਪ ਸਿੰਘ ਬੱਬੂ ਪ੍ਰਧਾਨ ਆਦਿ ਸ਼ਾਮਲ ਸਨ। ਸਭ ਨੇ ਇਕ ਸੁਰ ਵਿਚ ਕਿਹਾ ਕਿ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਹੁਣ ਮੈਦਾਨੀ ਪੱਧਰ ’ਤੇ ਕੰਮ ਕਰਨ ਦਾ ਸਮਾਂ ਆ ਗਿਆ ਹੈ ਅਤੇ ਹਰ ਵਰਕਰ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ। ਇਸ ਮੌਕੇ ਸਾਰੇ ਵਰਕਰਾਂ ਨੇ ਇਹ ਵਚਨ ਲਿਆ ਕਿ ਉਹ ਇਕਜੁੱਟ ਹੋ ਕੇ ਪਾਰਟੀ ਨੂੰ ਮਜ਼ਬੂਤ ਕਰਨਗੇ ਅਤੇ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿਚ ਕੈਰੋਂ ਪਰਿਵਾਰ ਦੀ ਅਗਵਾਈ ਹੇਠ ਜਿੱਤ ਦਰਜ਼ ਕਰਵਾਉਣ ਲਈ ਪੂਰੀ ਤਾਕਤ ਨਾਲ ਮੈਦਾਨ ਵਿਚ ਉਤਰਨਗੇ।