ਹੈਰੋਇਨ ਸਮੇਤ ਪੁਲਿਸ ਨੇ ਇਕ ਨੱਪਿਆ, ਕੇਸ ਦਰਜ
ਹੈਰੋਇਨ ਸਮੇਤ ਪੁਲਿਸ ਨੇ ਇਕ ਨੱਪਿਆ, ਕੇਸ ਦਰਜ
Publish Date: Wed, 22 Apr 2026 08:00 PM (IST)
Updated Date: Wed, 22 Apr 2026 08:04 PM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਥਾਣਾ ਖਾਲੜਾ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਨੌਜਾਵਨ ਕੋਲੋਂ ਹੈਰੋਇਨ ਬਰਾਮਦ ਕਰਕੇ ਗ੍ਰਿਫ਼ਤਾਰ ਕੀਤਾ ਹੈ। ਜਿਸਦੇ ਖ਼ਿਲਾਫ਼ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਖਾਲੜਾ ਦੇ ਸਬ ਇੰਸਪੈਕਟਰ ਸਾਹਿਬ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਜਦੋਂ ਉਹ ਪਿੰਡ ਦੋਦੇ ਦੇ ਗੰਦੇ ਨਾਲੇ ਕੋਲ ਪੁੱਜੇ ਤਾਂ ਇਕ ਨੌਜਵਾਨ ਨੂੰ ਸ਼ੱਕੀ ਹਾਲਤ ਵਿਚ ਕਾਬੂ ਕੀਤਾ। ਜਿਸ ਦੀ ਪਛਾਣ ਸੈਫਲੀ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਖਾਲੜਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਦੀ ਤਲਾਸ਼ੀ ਦੌਰਾਨ 19 ਗ੍ਰਾਮ ਹੈਰੋਇਨ ਬਰਾਮਦ ਹੋਈ।