ਹੈਰੋਇਨ ਤੇ ਡਰੱਗ ਮਨੀ ਸਮੇਤ ਦੋ ਕਾਬੂ
ਹੈਰੋਇਨ ਤੇ ਡਰੱਗ ਮਨੀ ਸਮੇਤ ਪੁਲਿਸ ਨੇ ਕੀਤੇ ਦੋ ਜਣੇ ਕਾਬੂ
Publish Date: Wed, 22 Apr 2026 08:06 PM (IST)
Updated Date: Wed, 22 Apr 2026 08:10 PM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਥਾਣਾ ਵੈਰੋਂਵਾਲ ਦੀ ਪੁਲਿਸ ਨੇ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰ ਕੇ ਦੋ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਐੱਸਆਈ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਜਦੋਂ ਉਹ ਪਿੰਡ ਖੱਖ ਦੇ ਸ਼ਮਸ਼ਾਨਘਾਟ ਕੋਲ ਪੁੱਜੇ ਤਾਂ ਦੋ ਸ਼ੱਕੀ ਵਿਅਕਤੀ ਜਿਨ੍ਹਾਂ ਦੀ ਪਛਾਣ ਗੁਰਪ੍ਰੀਤ ਸਿੰਘ ਗੋਪੀ ਪੁੱਤਰ ਮਹਿੰਦਰ ਸਿੰਘ ਵਾਸੀ ਫਤਹਿਪੁਰ ਬੰਦੇਸ਼ੇ ਤੇ ਸੰਨੀ ਪੁੱਤਰ ਰਣਜੀਤ ਸਿੰਘ ਵਾਸੀ ਬੋਹੜੂ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ, ਨੂੰ ਕਾਬੂ ਕੀਤਾ। ਜਿਨ੍ਹਾਂ ਦੀ ਤਲਾਸ਼ੀ ਦੌਰਾਨ 28 ਗ੍ਰਾਮ ਹੈਰੋਇਨ ਅਤੇ 3050 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਦੋਵਾਂ ਵਿਰੁੱਧ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।