ਪੰਜਾਬ ਵਾਸੀ ਕਰ ਰਹੇ ਨੇ ਗੁਰਧਾਮਾਂ ਦੀ ਯਾਤਰਾ : ਸਭਰਾ
‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਰਾਂਹੀ ਪੰਜਾਬ ਵਾਸੀ ਕਰ ਰਹੇ ਨੇ ਗੁਰਧਾਮਾਂ ਦੀ ਯਾਤਰਾ- ਸਰਪੰਚ ਅਵਤਾਰ ਸਿੰਘ ਸਭਰਾ
Publish Date: Fri, 24 Apr 2026 05:28 PM (IST)
Updated Date: Sat, 25 Apr 2026 04:05 AM (IST)

ਸਤਨਾਮ ਸਿੰਘ ਚੀਮਾ, •ਪੰਜਾਬੀ ਜਾਗਰਣ, ਘਰਿਆਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਿਥੇ ਬੀਬੀਆਂ ਨੂੰ ਬੱਸਾਂ ਦਾ ਮੁਫਤ ਕਿਰਾਇਆ, ਬਿਜਲੀ ਬਿੱਲ ਦੀ 600 ਯੂਨਿਟ ਮੁਆਫੀ ਅਤੇ 10 ਲੱਖ ਸਿਹਤ ਬੀਮਾ ਯੋਜਨਾ ਆਦਿ ਦਾ ਲਾਭ ਸੂਬੇ ਦੇ ਲੋਕਾਂ ਨੂੰ ਦਿੱਤਾ ਜਾ ਰਿਹਾ ਹੈ। ਉਥੇ ਹੀ ਮੁੱਖ ਮੰਤਰੀ ਤੀਰਥ ਯਾਤਰਾ ਸ਼ੁਰੂ ਕਰਕੇ ਬਹੁਤ ਹੀ ਸ਼ਲਾਘਾਯੋਗ ਤੇ ਇਤਿਹਾਸਿਕ ਕਦਮ ਚੁੱਕਿਆ ਗਿਆ ਹੈ। ਇਹ ਪ੍ਰਗਟਾਵਾ ਸਰਪੰਚ ਅਵਤਾਰ ਸਿੰਘ ਸਭਰਾ, ਸਰਪੰਚ ਗੁਰਪ੍ਰੀਤ ਸਿੰਘ ਗੋਰਾ ਜੋਤੀਸ਼ਾਹ ਨੇ ਪਿੰਡ ਸਭਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਵਾਉਣ ਲਈ ਗਈ ਸੰਗਤ ਸਮੇਤ ਕੀਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਾਸੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕਰ ਰਹੇ ਹਨ। ਕਿਉਂਕਿ ਇਸ ਸਕੀਮ ਨਾਲ ਉਨ੍ਹਾਂ ਨੂੰ ਗੁਰਧਾਮਾਂ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਇਸ ਮੌਕੇ ਗੁਰਭਿੰਦਰ ਸਿੰਘ ਉੱਪਲ, ਸਰਪੰਚ ਅਵਤਾਰ ਸਿੰਘ ਸਭਰਾ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ, ਸਰਪੰਚ ਗੁਰਪ੍ਰੀਤ ਸਿੰਘ ਗੋਰਾ ਜੋਤੀ ਸ਼ਾਹ, ਮੈਂਬਰ ਪੰਚਾਇਤ ਕਾਰਜ ਸਿੰਘ, ਮੈਂਬਰ ਪੰਚਾਇਤ ਹਰਪ੍ਰੀਤ ਸਿੰਘ, ਮੈਂਬਰ ਪੰਚਾਇਤ ਅਮਨਦੀਪ ਸਿੰਘ, ਬਲਾਕ ਸੰਮਤੀ ਮੈਂਬਰ ਅੰਗਰੇਜ਼ ਸਿੰਘ, ਡਾਕਟਰ ਬਲਵਿੰਦਰ ਸਿੰਘ ਸੋਸ਼ਲ ਮੀਡੀਆ ਬਲਾਕ ਪ੍ਰਧਾਨ, ਜਸਪਾਲ ਸਿੰਘ ਭੁੱਲਰ ਆਦਿ ਸਮੇਤ ਹੋਰ ਸ਼ਰਧਾਲੂ ਵੀ ਹਾਜਰ ਸਨ।