ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਸਮੇਂ ਸਿਰ ਟੀਕਾਕਰਨ ਕਰਵਾਇਆ ਜਾਵੇ : ਡਾ, ਸੰਦੀਪ ਕੌਰ
ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਸਮੇਂ ਸਿਰ ਟੀਕਾਕਰਨ ਕਰਵਾਇਆ ਜਾਵੇ : ਡਾਕਟਰ ਸੰਦੀਪ ਕੌਰ
Publish Date: Fri, 24 Apr 2026 05:31 PM (IST)
Updated Date: Sat, 25 Apr 2026 04:07 AM (IST)
ਟੀਕਾਕਰਨ ਕੈਂਪਾਂ ਦਾ ਲਾਭ ਲੈਣ ਦੀ ਕੀਤੀ ਅਪੀਲ ਲਵਦੀਪ ਦੇਵਗਨ, •ਪੰਜਾਬੀ ਜਾਗਰਣ, ਸਰਹਾਲੀ ਕਲਾਂ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਜਤਿੰਦਰ ਸਿੰਘ ਗਿੱਲ ਇੰਚਾਰਜ ਸੀਐੱਚਸੀ ਸਰਹਾਲੀ ਦੀ ਅਗਵਾਈ ਹੇਠ ਡਾਕਟਰ ਸੰਦੀਪ ਕੌਰ ਮੈਡੀਕਲ ਅਫਸਰ ਅਤੇ ਡਾਕਟਰ ਕੰਵਰਪੁਨੀਤ ਸਿੰਘ ਮੈਡੀਕਲ ਅਫ਼ਸਰ ਵੱਲੋਂ ਵਿਸ਼ੇਸ਼ ਟੀਕਾਕਰਨ ਕੈਂਪ ਲਗਾਇਆ ਗਿਆ। ਇਸ ਮੌਕੇ ਡਾ. ਸੰਦੀਪ ਕੌਰ ਨੇ ਕਿਹਾ ਕਿ 24 ਤੋਂ 30 ਅਪ੍ਰੈਲ ਤਕ ਵਿਸ਼ਵ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਦੌਰਾਨ ਸਿਹਤ ਵਿਭਾਗ ਦੇ ਕਰਮਚਾਰੀ ਘਰ-ਘਰ ਜਾ ਕੇ ਵੀ ਲੋਕਾਂ ਨੂੰ ਟੀਕਾਕਰਨ ਬਾਰੇ ਪ੍ਰੇਰਿਤ ਕਰਨਗੇ। ਡਾਕਟਰ ਸੰਦੀਪ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਸਮੇਂ ਸਿਰ ਟੀਕਾਕਰਨ ਕਰਵਾਉਣ ਅਤੇ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਵਿਚ ਸਿਹਤ ਵਿਭਾਗ ਦਾ ਸਹਿਯੋਗ ਕਰਨ। ਉਨ੍ਹਾਂ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ ਅਤੇ ਖਾਸ ਕਰਕੇ ਪਰਵਾਸੀ ਅਬਾਦੀ ਵਾਲੇ ਖੇਤਰਾਂ, ਝੁੱਗੀਆਂ, ਸਲੱਮ ਏਰੀਏ ਅਤੇ ਭੱਠੇ ਆਦਿ ਵਿਚ ਰਹਿਣ ਵਾਲੀਆਂ ਗਰਭਵਤੀ ਔਰਤਾਂ ਅਤੇ ਛੋਟੇ ਬੱਚਿਆਂ ਦਾ ਟੀਕਾਕਰਨ ਕਰਨਾ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਬਲਰਾਜ ਸਿੰਘ ਗਿੱਲ ਬੀਈਈ, ਰਜਵੰਤ ਕੌਰ ਰਸੂਲਪੁਰ ਐੱਲਐੱਚਵੀ, ਸੁਪਰੀਤ ਕੌਰ ਸੀਐੱਚਓ, ਜਸਪ੍ਰੀਤ ਕੌਰ ਏਐੱਨਐੱਮ ਅਤੇ ਆਸ਼ਾ ਵਰਕਰਜ਼ ਆਦਿ ਹਾਜਰ ਸਨ।