ਲੋਕ ਸਰਕਾਰ ਦੀਆਂ ਨੀਤੀਆਂ ਤੋਂ ਅੱਕੇ : ਕੰਚਨਪ੍ਰੀਤ ਕੌਰ
ਤਰਨਤਾਰਨ ’ਚ ਸ਼੍ਰੋਮਣੀ ਅਕਾਲੀ ਦਲ ਮਜ਼ਬੂਤ, ਲੋਕ ਸਰਕਾਰ ਦੀਆਂ ਨੀਤੀਆਂ ਤੋਂ ਅੱਕੇ : ਕੰਚਨਪ੍ਰੀਤ ਕੌਰ
Publish Date: Fri, 24 Apr 2026 05:39 PM (IST)
Updated Date: Sat, 25 Apr 2026 04:07 AM (IST)

ਕਿਹਾ- ਰਨਤਾਰਨ ’ਚ ਸ਼੍ਰੋਮਣੀ ਅਕਾਲੀ ਦਲ ਮਜ਼ਬੂਤ ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬੀ ਕੰਚਨਪ੍ਰੀਤ ਕੌਰ ਨੇ ਹਲਕੇ ਦੀ ਮੌਜੂਦਾ ਰਾਜਨੀਤਿਕ ਸਥਿਤੀ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਤਰਨਤਾਰਨ ਦੇ ਲੋਕ ਮੌਜੂਦਾ ਸਰਕਾਰ ਦੀਆਂ ਲੋਕ-ਮਾਰੂ ਨੀਤੀਆਂ ਅਤੇ ਪ੍ਰਸ਼ਾਸਨਿਕ ਢਿੱਲ-ਮੱਠ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਹਲਕੇ ਵਿਚ ਵਿਕਾਸ ਕਾਰਜ ਠੱਪ ਪਏ ਹਨ ਅਤੇ ਅਮਨ-ਕਾਨੂੰਨ ਦੀ ਸਥਿਤੀ ਲਗਾਤਾਰ ਨਿੱਘਰ ਰਹੀ ਹੈ। ਬੀਬੀ ਕੰਚਨਪ੍ਰੀਤ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਪੰਜਾਬ ਅਤੇ ਪੰਜਾਬੀਅਤ ਦੀ ਰਾਖੀ ਲਈ ਚਟਾਨ ਵਾਂਗ ਖੜ੍ਹਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਚੋਣਾਂ ਵਿਚ ਹਲਕਾ ਤਰਨਤਾਰਨ ਦੇ ਸੂਝਵਾਨ ਵੋਟਰ ਇਕ ਵਾਰ ਫਿਰ ਅਕਾਲੀ ਦਲ ਦੀਆਂ ਲੋਕ-ਪੱਖੀ ਨੀਤੀਆਂ ’ਤੇ ਮੋਹਰ ਲਗਾਉਣਗੇ। ਉਨ੍ਹਾਂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਘਰ-ਘਰ ਜਾ ਕੇ ਲੋਕਾਂ ਨੂੰ ਲਾਮਬੰਦ ਕਰਨ। ਇਸ ਮੌਕੇ ਉਨ੍ਹਾਂ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਵਿਚ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਦੱਸਦਿਆਂ ਕਿਹਾ ਕਿ ਲੋਕਾਂ ਦਾ ਅਕਾਲੀ ਦਲ ਪ੍ਰਤੀ ਉਤਸ਼ਾਹ ਇਹ ਸਾਬਿਤ ਕਰਦਾ ਹੈ ਕਿ ਆਉਣ ਵਾਲਾ ਸਮਾਂ ਪੰਥਕ ਪਾਰਟੀ ਦਾ ਹੈ। ਬੀਬੀ ਕੰਚਨਪ੍ਰੀਤ ਕੌਰ ਨੇ ਕਿਹਾ ਕਿ ਉਹ ਹਮੇਸ਼ਾ ਹਲਕੇ ਦੇ ਲੋਕਾਂ ਦੇ ਦੁੱਖ-ਸੁੱਖ ਵਿਚ ਸ਼ਾਮਿਲ ਹਨ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਹਰ ਪੱਧਰ ਤੇ ਚੁੱਕਣ ਲਈ ਵਚਨਬੱਧ ਹਨ।