ਨਵਰੀਤ ਸਿੰਘ ਰੱਤੀਆ ਨੇ ਵਿਧਾਇਕ ਲਾਲਪੁਰਾ ਕੋਲੋਂ ਮੰਗੀ ਮਦਦ
ਨਵਰੀਤ ਸਿੰਘ ਰੱਤੀਆ ਨੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਕੋਲੋਂ ਮੰਗੀ ਮਦਦ
Publish Date: Fri, 24 Apr 2026 05:42 PM (IST)
Updated Date: Sat, 25 Apr 2026 04:07 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨਾਲ ਦਿਵਿਆਂਗ ਨਵਰੀਤ ਸਿੰਘ ਰੱਤੀਆ ਨੇ ਮੁਲਾਕਾਤ ਕਰਕੇ ਸਹਾਇਤਾ ਲਈ ਮੰਗ ਪੱਤਰ ਦਿੱਤਾ। ਇਸ ਮੌਕੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਡਿਪਟੀ ਕਮਿਸ਼ਨਰ ਨੂੰ ਇਕ ਮੰਗ ਪੱਤਰ ਲਿਖ ਕੇ ਮੰਗ ਕੀਤੀ ਕਿ ਨਵਰੀਤ ਸਿੰਘ ਰੱਤੀਆ ਪੁੱਤਰ ਦਵਿੰਦਰ ਸਿੰਘ ਵਾਸੀ ਮਲੀਆ ਖੁਰਦ ਜੋ ਕਿ 100 ਫੀਸਦੀ ਦਿਵਿਆਂਗ ਹੈ ਤੇ ਚੱਲਣ ਫਿਰਨ ਤੋਂ ਅਸਮੱਰਥ ਹੈ। ਜਿਸ ਦੇ ਮਾਤਾ-ਪਿਤਾ ਦੀ ਮੌਤ ਹੋ ਚੁੱਕੀ ਹੈ ਤੇ ਆਮਦਨ ਦਾ ਕੋਈ ਹੋਰ ਸਾਧਨ ਨਹੀਂ ਹੈ। ਉਹ ਕਿਰਾਏ ਦੇ ਮਕਾਨ ਵਿਚ ਰਹਿ ਰਿਹਾ ਹੈ, ਇਸ ਲਈ ਉਸ ਨੂੰ ਮਾਲੀ ਸਹਾਇਤਾ ਦਿੱਤੀ ਜਾਵੇ। ਨਵਰੀਤ ਸਿੰਘ ਰੱਤੀਆ ਨੇ ਦੱਸਿਆ ਕਿ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਉਸ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਸੁਣਿਆ ਅਤੇ ਡਿਪਟੀ ਕਮਿਸ਼ਨਰ ਨੂੰ ਬੇਨਤੀ ਪੱਤਰ ਭੇਜਿਆ ਹੈ, ਕਿ ਉਸ ਦੀ ਸਹਾਇਤਾ ਕੀਤੀ ਜਾਵੇ। ਉਨ੍ਹਾਂ ਨੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦਾ ਧੰਨਵਾਦ ਕੀਤਾ ਅਤੇ ਡਿਪਟੀ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਉਸ ਨੂੰ ਜਲਦ ਤੋਂ ਜਲਦ ਮਾਲੀ ਸਹਾਇਤਾ ਪ੍ਰਦਾਨ ਕਰਵਾਈ ਜਾਵੇ।