ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਵਿਦਿਆਰਥੀ ਸਨਮਾਨਿਤ
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਸਰਕਾਰੀ ਹਾਈ ਸਕੂਲ ਮਹਿਮੂਦਪੁਰਾ ਦੇ ਵਿਦਿਆਰਥੀ ਕੀਤੇ ਸਨਮਾਨਿਤ
Publish Date: Thu, 30 Apr 2026 05:30 PM (IST)
Updated Date: Fri, 01 May 2026 04:11 AM (IST)
ਜਗਦੀਸ਼ ਰਾਜ•, ਪੰਜਾਬੀ ਜਾਗਰਣ, ਅਮਰਕੋਟ ਸਰਕਾਰੀ ਹਾਈ ਸਕੂਲ ਮਹਿਮੂਦਪੁਰਾ ਵਿਖੇ ਗੁਰੂ ਗੋਬਿੰਦ ਸਿੰਘ ਜੀ ਸਟੱਡੀ ਸਰਕਲ ਵੱਲੋਂ ਸਰਬੱਤ ਦਾ ਭਲਾ ਵਿਦਿਆਰਥੀ ਭਲਾਈ ਯੋਜਨਾ ਰਾਹੀਂ ਸਰਕਾਰੀ ਸਕੂਲ ਦੇ ਵੱਖ-ਵੱਖ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇਲਾਕੇ ਦੇ ਹਰਮਨ ਪਿਆਰੇ ਕਵੀ ਅਤੇ ਲੇਖਕ ਮਾਸਟਰ ਜਸਪਾਲ ਸਿੰਘ ਸੰਧੂ ਨੇ ਕਿਹਾ ਕਿ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸਰਕਾਰੀ ਹਾਈ ਸਕੂਲ ਮਹਿਮੂਦਪੁਰਾ ਦੇ ਪੰਜ ਵਿਦਿਆਰਥੀਆਂ ਸੁਮਨਪ੍ਰੀਤ ਕੌਰ, ਅਰਮਿੰਦਰ ਸਿੰਘ, ਮਨਜਿੰਦਰ ਸਿੰਘ, ਸ਼ਗਨਪ੍ਰੀਤ ਕੌਰ, ਸੁਖਜੀਤ ਕੌਰ ਨੂੰ ਵਿਸ਼ੇਸ਼ ਸਨਮਾਨ ਦਿੱਤੇ ਗਏ। ਜਿਸ ਵਿਚ ਦਸਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਸੁਮਨਪ੍ਰੀਤ ਕੌਰ ਨੂੰ ਨਗਦ ਇਨਾਮ ਰਾਸ਼ੀ 2 ਹਜ਼ਾਰ ਰੁਪਏ ਅਤੇ ਵਿਸ਼ੇਸ਼ ਸਨਮਾਨ ਦਿੱਤਾ ਗਿਆ। ਇਸ ਮੌਕੇ ਗੀਤਾ ਤੇ ਕੰਚਨ ਵੱਲੋਂ ਬੱਚਿਆਂ ਨੂੰ ਵਧਾਈ ਦਿੱਤੀ ਗਈ। ਸਮੂਹ ਸਟਾਫ਼ ਵੱਲੋਂ ਬੱਚਿਆਂ ਦੀ ਕਾਰਗੁਜਾਰੀ ਲਈ ਹੌਸਲਾ ਅਫਜਾਈ ਕੀਤੀ ਗਈ ਅਤੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਪਵਨ ਕੁਮਾਰ, ਗੁਰਦਿਆਲ ਸਿੰਘ, ਰੁਪਿੰਦਰ ਕੌਰ, ਮਨਜਿੰਦਰ ਸਿੰਘ, ਹਰਨੇਕ ਸਿੰਘ ਤੇ ਜਸਪਾਲ ਸੰਧੂ ਸਮੇਤ ਪੂਰਾ ਸਟਾਫ਼ ਹਾਜ਼ਰ ਸੀ।