ਲੋਟਸ ਵੈਲੀ ਸਕੂਲ ਵਿਚ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਲੋਟਸ ਵੈਲੀ ਸਕੂਲ ਵਿਚ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Publish Date: Thu, 30 Apr 2026 06:54 PM (IST)
Updated Date: Fri, 01 May 2026 04:15 AM (IST)

ਗੁਰਬਰਿੰਦਰ ਸਿੰਘ, •ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ ਲੋਟਸ ਵੈਲੀ ਸੀਨੀਅਰ ਸਕੂਲ ਵਿਚ ਅੱਜ ਸ੍ਰੀ ਗੁਰੂ ਅਮਰਦਾਸ ਜੀ ਦੇ ਪਵਿੱਤਰ ਗੁਰਪੁਰਬ ਨੂੰ ਬੜੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਗੁਰੂ ਸਾਹਿਬ ਦੀ ਮਹਾਨ ਜੀਵਨ ਯਾਤਰਾ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਚਾਨਣਾ ਪਾਇਆ ਗਿਆ। ਸਭਾ ਦੀ ਸ਼ੁਰੂਆਤ ਗੁਰਬਾਣੀ ਦੇ ਮਿੱਠੇ ਕੀਰਤਨ ਨਾਲ ਹੋਈ, ਜਿਸ ਨਾਲ ਸਾਰੇ ਮਾਹੌਲ ’ਚ ਆਧਿਆਤਮਕਤਾ ਦੀ ਲਹਿਰ ਦੌੜ ਗਈ। ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ, ਭਾਸ਼ਣ ਅਤੇ ਕਵਿਤਾਵਾਂ ਰਾਹੀਂ ਸ੍ਰੀ ਗੁਰੂ ਅਮਰਦਾਸ ਜੀ ਦੀ ਨਿਮਰਤਾ, ਸੇਵਾ ਭਾਵਨਾ ਤੇ ਸਮਾਨਤਾ ਦੇ ਸਿਧਾਂਤਾਂ ਨੂੰ ਰੌਸ਼ਨ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸ੍ਰੀ ਗੁਰੂ ਅਮਰਦਾਸ ਜੀ ਨੇ ਸਮਾਜ ਵਿਚ ਵਿਆਪਕ ਸੁਧਾਰ ਕੀਤੇ ਅਤੇ ਲੰਗਰ ਪ੍ਰਥਾ ਰਾਹੀਂ ਸਭ ਨੂੰ ਇਕਸਾਰਤਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ ਨਿਮਰਤਾ, ਸੇਵਾ ਅਤੇ ਸੱਚਾਈ ਦੇ ਮਾਰਗ ’ਤੇ ਚੱਲਣ। ਸਮਾਗਮ ਦੇ ਅੰਤ ’ਚ ਅਰਦਾਸ ਕੀਤੀ ਗਈ ਅਤੇ ਸਾਰਿਆਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ ਗਈਆਂ। ਸਕੂਲ ਪ੍ਰਬੰਧਕਾਂ ਨੇ ਇਸ ਤਰ੍ਹਾਂ ਦੇ ਆਧਿਆਤਮਿਕ ਕਾਰਜਕ੍ਰਮਾਂ ਰਾਹੀਂ ਵਿਦਿਆਰਥੀਆਂ ਵਿਚ ਨੈਤਿਕ ਮੁੱਲਾਂ ਦੀ ਵਿਕਾਸਸ਼ੀਲਤਾ ’ਤੇ ਜ਼ੋਰ ਦਿੱਤਾ।