ਨਾਜਾਇਜ਼ ਸ਼ਰਾਬ ਦੀਆਂ 4 ਚੱਲਦੀਆਂ ਭੱਠੀਆਂ ਫੜੀਆਂ
ਪੁਲਿਸ ਨੇ ਨਜਾਇਜ਼ ਸ਼ਰਾਬ ਦੀਆਂ ਚਾਰ ਚਲਦੀਆਂ ਭੱਠੀਆਂ ਫੜੀਆਂ
Publish Date: Thu, 30 Apr 2026 07:53 PM (IST)
Updated Date: Fri, 01 May 2026 04:17 AM (IST)
ਇਕ ਹਜ਼ਾਰ ਲੀਟਰ ਲਾਹਣ ਬਰਾਮਦ, 4 ਖਿਲਾਫ ਕੇਸ ਦਰਜ ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ ਤਰਨਤਾਰਨ ਜ਼ਿਲ੍ਹੇ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਪਿੰਡ ਗੁਲਾਲੀਪੁਰ ਦੇ ਚਾਰ ਘਰਾਂ ਵਿੱਚੋਂ ਸ਼ਰਾਬ ਦੀਆਂ ਚਾਰ ਚਾਲੂ ਭੱਠੀਆਂ ਅਤੇ ਇਕ ਹਜਾਰ ਲੀਟਰ ਲਾਹਣ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਛਾਪੇਮਾਰੀ ਦੌਰਾਨ ਸ਼ਰਾਬ ਕੱਢ ਰਹੇ ਚਾਰੇ ਵਿਅਕਤੀ ਪੁਲਿਸ ਨੂੰ ਵੇਖ ਭੱਜ ਗਏ। ਜਿਨ੍ਹਾਂ ਖਿਲਾਫ ਥਾਣਾ ਸਦਰ ਤਰਨਤਾਰਨ ਵਿਚ ਆਬਕਾਰੀ ਐਕਟ ਦੇ ਤਹਿਤ ਕੇਸ ਦਰਜ ਕਰਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਤਰਨਤਾਰਨ ਦੇ ਮੁਖੀ ਨੇ ਦੱਸਿਆ ਕਿ ਪੁਲਿਸ ਦੇ ਹੱਥ ਸੂਚਨਾ ਲੱਗੀ ਸੀ ਕਿ ਗੁਰਦੇਵ ਸਿੰਘ ਪੁੱਤਰ ਰਾਜ ਸਿੰਘ, ਸਰਵਨ ਸਿੰਘ ਪੁੱਤਰ ਜਗੀਰ ਸਿੰਘ, ਗੁਰਵਿੰਦਰ ਸਿੰਘ ਪੁੱਤਰ ਸਰਦੂਲ ਸਿੰਘ ਅਤੇ ਜਸਵਿੰਦਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਗੁਲਾਲੀਪੁਰ ਨਜਾਇਜ਼ ਸ਼ਰਾਬ ਕੱਢ ਰਹੇ ਹਨ। ਉਨ੍ਹਾਂ ਦੱਸਿਆ ਕਿ ਏਐੱਸਆਈ ਕੰਵਲਜੀਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਚਾਰਾਂ ਦੇ ਘਰਾਂ ਵਿਚ ਛਾਪੇਮਾਰੀ ਕੀਤੀ ਤਾਂ ਉਥੋਂ ਚਾਰ ਚਾਲੂ ਭੱਠੀਆਂ, ਇਕ ਹਜਾਰ ਲੀਟਰ ਅਤੇ 6 ਹਜਾਰ ਮਿਲੀਲੀਟਰ ਨਜਾਇਜ਼ ਸ਼ਰਾਬ ਬਰਾਮਦ ਹੋਈ, ਜਦੋਂਕਿ ਉਕਤ ਚਾਰੇ ਲੋਕ ਮੌਕੇ ਤੋਂ ਭੱਜ ਗਏ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।