ਸੁਰਸਿੰਘ ਦੀਆਂ ਤਿੰਨ ਵਿਦਿਆਰਥਣਾਂ ਨੇ ਹਾਸਲ ਕੀਤਾ ਵਜ਼ੀਫ਼ਾ
ਸੁਰਸਿੰਘ ਦੀਆਂ ਤਿੰਨ ਵਿਦਿਆਰਥਣਾਂ ਨੇ ਹਾਸਿਲ ਕੀਤਾ ਵਜੀਫ਼ਾ
Publish Date: Fri, 01 May 2026 04:27 PM (IST)
Updated Date: Sat, 02 May 2026 04:05 AM (IST)
ਕਾਰਜ ਸਿੰਘ ਬਿੱਟੂ•, ਪੰਜਾਬੀ ਜਾਗਰਣ,
ਸੁਰਸਿੰਘ : ਐੱਨਐੱਮਐੱਮਐੱਸ ਦੀ ਪ੍ਰੀਖਿਆ ਵਿਚ ਪੀਐੱਮ ਸ਼੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੁਰਸਿੰਘ ਦੀਆਂ ਤਿੰਨ ਵਿਦਿਆਰਥਣਾਂ ਨੇ ਵਧੀਆ ਨੰਬਰ ਹਾਸਲ ਕਰਕੇ ਵਜ਼ੀਫ਼ਾ ਪ੍ਰਾਪਤ ਕੀਤਾ ਹੈ। ਇਨ੍ਹਾਂ ਵਿਦਿਆਰਥਣਾਂ ਵਿਚ ਦਮਨਪ੍ਰੀਤ ਕੌਰ, ਸੰਦੀਪ ਕੌਰ ਤੇ ਜਸ਼ਨਪ੍ਰੀਤ ਕੌਰ ਸ਼ਾਮਿਲ ਹਨ। ਵਜੀਫ਼ਾ ਹਾਸਲ ਕਰਨ ਵਾਲੀਆਂ ਇਨ੍ਹਾਂ ਵਿਦਿਆਰਥਣਾਂ ਆਪਣੇ ਮਾਤਾ ਪਿਤਾ, ਅਧਿਆਪਕਾਂ ਤੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ। ਪ੍ਰਿੰਸੀਪਲ ਰੀਟਾ ਮਹਾਜਨ ਨੇ ਦੱਸਿਆ ਕਿ ਵਜ਼ੀਫ਼ੇ ਲਈ ਚੁਣੀਆਂ ਗਈਆਂ ਇਨ੍ਹਾਂ ਵਿਦਿਆਰਥਣਾਂ ਨੂੰ ਚਾਰ ਸਾਲ ਲਗਾਤਾਰ ਸਲਾਨਾ 12 ਹਜ਼ਾਰ ਰੁਪਏ ਵਜੀਫ਼ੇ ਦੇ ਤੌਰ ’ਤੇ ਮਿਲਣਗੇ।
ਇਸ ਮੌਕੇ ਪ੍ਰਿੰਸੀਪਲ ਰੀਟਾ ਮਹਾਜਨ ਨੇ ਕਿਹਾ ਕਿ ਸਾਨੂੰ ਵਿਦਿਆਰਥੀਆਂ ਦੀ ਪ੍ਰਾਪਤੀ ’ਤੇ ਮਾਣ ਹੈ ਤੇ ਆਸ ਕਰਦੇ ਹਾਂ ਕਿ ਭਵਿੱਖ ਵਿਚ ਵੀ ਇਹ ਵਿਦਿਆਰਥੀ ਹੋਰ ਮਿਹਨਤ ਕਰਕੇ ਇਸੇ ਤਰ੍ਹਾਂ ਸਕੂਲ ਅਤੇ ਮਾਪਿਆਂ ਨਾਂ ਰੌਸ਼ਨ ਕਰਨਗੇ।