ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ’ਚ ਮਨਾਇਆ ਪ੍ਰਕਾਸ਼ ਪੁਰਬ
ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਝਬਾਲ ’ਚ ਮਨਾਇਆ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ
Publish Date: Fri, 01 May 2026 04:39 PM (IST)
Updated Date: Sat, 02 May 2026 04:05 AM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਝਬਾਲ : ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਬੱਚਿਆਂ ਵੱਲੋਂ ਹਰ ਜਸ ਕੀਰਤਨ ਗਾਇਨ ਕੀਤਾ ਗਿਆ। ਉਪਰੰਤ ਸਕੂਲ ਦੇ ਧਾਰਮਿਕ ਅਧਿਆਪਕ ਹਰਪਾਲ ਸਿੰਘ ਵੱਲੋਂ ਗੁਰੂ ਸਾਹਿਬ ਦੀ ਜੀਵਨੀ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ ਗਿਆ। ਸਕੂਲ ਦੇ ਮੈਂਬਰ ਇੰਚਾਰਜ ਮਨਜੀਤ ਸਿੰਘ ਢਿੱਲੋਂ, ਆਦਰਸ਼ਪਿੰਦਰ ਸਿੰਘ ਮਾਨ, ਅਜੀਤਪਾਲ ਸਿੰਘ ਅਨੇਜਾ ਅਤੇ ਸਕੂਲ ਦੀ ਪ੍ਰਿੰਸੀਪਲ ਅਨੂਰੀਤ ਬਾਵਾ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਦੱਸੇ ਹੋਏ ਮਾਰਗ ’ਤੇ ਚੱਲ ਕੇ ਆਪਣਾ ਜੀਵਨ ਸਫ਼ਲ ਕਰਨ ਦੇ ਲਈ ਪ੍ਰੇਰਿਤ ਕੀਤਾ।